Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਡੇਰਾ ਸਿਰਸਾ ਸਾਧਵੀ ਮਾਮਲੇ ਨੂੰ ਡੇਰਾ ਸਿੱਖ ਵਿਵਾਦ ਵਜੋਂ ਪੇਸ਼ ਨਾ ਕਰੇ ਸਰਕਾਰ-ਜਥੇ: ਦਾਦੂਵਾਲ

Tuesday, August 22, 2017

ਤਲਵੰਡੀ ਸਾਬੋ, 22 ਅਗਸਤ (ਗੁਰਜੰਟ ਸਿੰਘ ਨਥੇਹਾ)- ਸੀ. ਬੀ. ਆਈ ਦੀ ਵਿਸ਼ੇਸ ਅਦਾਲਤ ਵੱਲੋਂ 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਸੁਣਾਇਆ ਜਾ ਰਿਹਾ ਫੈਸਲਾ ਡੇਰਾ ਸਿਰਸਾ ਮੁਖੀ ਵੱਲੋਂ ਸਾਧਵੀਆਂ ਦੇ ਯੌਨ ਸ਼ੋਸਣ ਨਾਲ ਸਬੰਧਿਤ ਹੈ ਤੇ ਇਸਦਾ ਸਿੱਖਾਂ ਨਾਲ ਕੋਈ ਵੀ ਸਬੰਧ ਨਹੀਂ ਹੈ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨੂੰ ਜਾਰੀ ਪੱਤਰਾਂ ਵਿੱਚ ਉਕਤ ਮਾਮਲੇ ਨੂੰ ਡੇਰਾ ਸਿੱਖ ਵਿਵਾਦ ਵਜੋਂ ਦਰਸਾਇਆ ਗਿਆ ਹੈ ਜੋ ਸਰਕਾਰ ਦੀ ਗਹਿਰੀ ਪਲਾਨਿੰਗ ਨੂੰ ਦਰਸਾਉਂਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ
Read Full Story

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਬੇਅਬਦੀ ਘਟਨਾ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਲਿਆ ਸਖਤ ਨੋਟਿਸ

Monday, August 21, 2017

ਤਲਵੰਡੀ ਸਾਬੋ, 21 ਅਗਸਤ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਪਹਿਲੇ ਗੁਰੁ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਦੇਸ਼ ਦੇ ਚੀਨ ਦੀ ਹੱਦ ਨਾਲ ਲੱਗਦੇ ਸੂਬੇ ਸਿੱਕਮ ਵਿੱਚ ਸੁਸ਼ੋਭਿਤ ਇਤਿਹਾਸਿਕ ਗੁਰਦੁਆਰਾ ਡਾਂਗਮਾਰ ਸਾਹਿਬ ਵਿੱਚੋਂ ਬੀਤੇ ਦਿਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕ ਲੈਣ ਅਤੇ ਧਾਰਮਿਕ ਸਮੱਗਰੀ ਨੂੰ ਸੜਕ `ਤੇ ਸੁੱਟ ਕੇ ਬੇਅਦਬੀ ਕਰਨ ਦੀ ਘਟਨਾ ਦਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੰਭੀਰ ਨੋਟਿਸ ਲੈਂਦਿਆਂ ਉਕਤ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਮਾਮਲੇ ਵਿੱਚ ਸਿੱਕਮ
Read Full Story

ਨਿਹੰਗ ਜਥੇਬੰਦੀ ਦੇ ਆਗੂ ਬਾਬਾ ਜੋਗਿੰਦਰ ਸਿੰਘ ਰਕਬਾ ਨੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨਾਲ ਕੀਤੀ ਮੁਲਾਕਾਤ, ਪੰਥਕ ਮੁੱਦਿਆਂ ਤੇ ਹੋਈਆਂ ਵੀਚਾਰਾਂ, ਬੁੱਢਾ ਦਲ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸ

Friday, August 11, 2017

ਤਲਵੰਡੀ ਸਾਬੋ, 11 ਅਗਸਤ (ਗੁਰਜੰਟ ਸਿੰਘ ਨਥੇਹਾ)- ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਦੀ ਜਥੇਬੰਦੀ ਦੇ ਪ੍ਰਮੁੱਖ ਆਗੂ ਬਾਬਾ ਜੋਗਿੰਦਰ ਸਿੰਘ ਰਕਬਾ ਨੇ ਅੱਜ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨਾਲ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ (ਪਾ: 10ਵੀਂ) ਛਾਉਣੀ ਨਿਹੰਗ ਸਿੰਘਾਂ ਦਮਦਮਾ ਸਾਹਿਬ ਵਿਖੇ ਪੁੱਜ ਕੇ ਮੁਲਾਕਾਤ ਕੀਤੀ। ਬਾਬਾ ਜੋਗਿੰਦਰ ਸਿੰਘ ਰਕਬਾ ਦਾ ਬੁੱਢਾ ਦਲ ਮੁੱਖ ਅਸਥਾਨ ਤੇ ਪੁੱਜਣ ਮੌਕੇ ਗੁ:ਬੇਰ ਸਾਹਿਬ ਦੇਗਸਰ
Read Full Story

ਸਿੱਖੀ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਦਲ ਖਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜਿਆ ਮੰਗ ਪੱਤਰ

Saturday, August 5, 2017

ਤਲਵੰਡੀ ਸਾਬੋ, 5 ਅਗਸਤ (ਗੁਰਜੰਟ ਸਿੰਘ ਨਥੇਹਾ)- ਸਿੱਖਾਂ `ਤੇ ਹੋ ਰਹੇ ਚੌਂਹ ਤਰਫਾ ਹਮਲਿਆਂ ਨੂੰ ਲੈ ਕੇ ਦਲ ਖਾਲਸਾ ਨੇ ਅੱਜ ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਇੱਕ ਲੰਬੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਬਲਦੇਵ ਸਿੰਘ ਨਾਮੀ ਵਿਅਕਤੀ ਵੱਲੋਂ ਸਿੱਖਾਂ `ਤੇ ਚਿੱਕੜ ਉਛਾਲਣ ਤੇ ਇਸ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨਾਂ `ਤੇ ਪਰਚੇ ਦਰਜ ਕਰਵਾਉਣ ਦੀਆਂ ਕੋਸ਼ਿਸ਼ਾਂ ਨੂੰ ਕਰੜੇ ਹੱਥੀਂ ਲਿਆ। ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
Read Full Story

ਦਰਬਾਰ ਸਾਹਿਬ ਦੇ ਗ੍ਰੰਥੀ ਤੇ ਪਾਠੀ ਸਿੰਘਾਂ ਦੀਆਂ ਹੱਕੀ ਮੰਗਾਂ ਤੁਰੰਤ ਹੱਲ ਕਰੇ ਸ਼੍ਰੋਮਣੀ ਕਮੇਟੀ- ਸਰਬੱਤ ਖਾਲਸਾ ਜਥੇਦਾਰ

Thursday, August 3, 2017

ਤਲਵੰਡੀ ਸਾਬੋ, 3 ਅਗਸਤ (ਗੁਰਜੰਟ ਸਿੰਘ ਨਥੇਹਾ)- ਸਰਬੱਤ ਖਾਲਸਾ ਵੱਲੋਂ ਥਾਪੇ ਵੱਖ ਵੱਖ ਤਖਤ ਸਾਹਿਬਾਨ ਦੇ ਜਥੇਦਾਰ ਜਿਨਾ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ,ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਸ਼ਾਮਿਲ ਹਨ ਹੁਣ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘਾਂ ਤੇ ਪਾਠੀ ਸਿੰਘਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਰੰਭੇ ਸੰਘਰਸ਼ ਦੀ ਹਿਮਾਇਤ ਵਿੱਚ ਆ ਗਏ ਹਨ। ਅੱਜ ਸਰਬੱਤ ਖਾਲਸਾ ਕੰਟਰੋਲ ਰੂਮ ਤੋਂ
Read Full Story

ਧਾਰਮਿਕ ਸਖਸ਼ੀਅਤਾਂ ਨੇ ਪਾਇਆ ਗੁਰੂਸਰ ਸਰੋਵਰ ਦੀ ਚੱਲ ਰਹੀ ਕਾਰ ਸੇਵਾ ਵਿੱਚ ਯੋਗਦਾਨ

Wednesday, August 2, 2017

ਤਲਵੰਡੀ ਸਾਬੋ, 2 ਅਗਸਤ (ਗੁਰਜੰਟ ਸਿੰਘ ਨਥੇਹਾ)- ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੁ ਤੇਗ ਬਹਾਦੁਰ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੋਵਰ ਜਿਸ ਵਿੱਚੋਂ ਬਾਅਦ ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਨੇ ਢਾਲ ਨਾਲ ਗਾਰ ਕੱਢੀ ਸੀ ਤੇ ਸੰਨ 1923 ਵਿੱਚ ਸਿੱਖ ਧਰਮ ਦੀ ਮਹਾਨ ਸਖਸ਼ੀਅਤ ਸੰਤ ਬਾਬਾ ਅਤਰ ਸਿੰਘ ਜੀ ਨੇ ਜਿਸ ਨੂੰ ਪੱਕਾ ਕਰਵਾਇਆ ਸੀ ਵਿੱਚ 58 ਸਾਲਾਂ ਬਾਅਦ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਆਰੰਭੀ ਗਈ ਕਾਰ ਸੇਵਾ ਵਿੱਚ ਨਾ ਕੇਵਲ ਦੇਸ਼ ਵਿਦੇਸ਼ ਦੀਆਂ ਹਜਾਰਾਂ ਸੰਗਤਾਂ ਸਗੋਂ ਰਾਜਸੀ, ਸਮਾਜਿਕ ਸਖਸ਼ੀਅਤਾਂ ਦੇ ਨਾਲ
Read Full Story

ਬੁੱਢਾ ਦਲ ਦੇ ਗਿਆਰ੍ਹਵੇਂ ਜਥੇਦਾਰ ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ ਗੁ: ਬੇਰ ਸਾਹਿਬ ਵਿਖੇ ਆਰੰਭ, 30 ਨੂੰ ਮੁੱਖ ਸਮਾਗਮਾਂ ਵਿੱਚ ਤਖਤਾਂ ਦੇ ਜਥੇਦਾਰ ਤੇ ਧਾਰਮਿਕ ਸਖਸ਼ੀਅਤਾਂ ਕਰਨਗੀਆਂ ਸ਼ਿਰਕਤ

Friday, July 28, 2017

ਤਲਵੰਡੀ ਸਾਬੋ, 28 ਜੁਲਾਈ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਗਿਆਰ੍ਹਵੇਂ ਮੁਖੀ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 75ਵੀਂ ਸਾਲਾਨਾ ਬਰਸੀ ਸਬੰਧੀ ਸਮਾਗਮ ਅੱਜ ਬੁੱਢਾ ਦਲ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕੀਤੇ ਜਾਣ ਨਾਲ ਆਰੰਭ ਹੋ ਗਏ। ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਬਰਸੀ ਸਮਾਗਮਾਂ ਦੀ
Read Full Story

ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ ਅੱਜ ਤੋਂ ਬੁੱਢਾ ਦਲ ਹੈੱਡਕੁਆਟਰ ਵਿਖੇ ਹੋਣਗੇ ਆਰੰਭ

Thursday, July 27, 2017

ਤਲਵੰਡੀ ਸਾਬੋ, 27 ਜੁਲਾਈ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਜੀ ਕਲਾਧਾਰੀ ਦੇ ਬਰਸੀ ਸਮਾਗਮ 28 ਤੋਂ 30 ਜੁਲਾਈ ਤੱਕ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ ਸਾਹਿਬ (ਪਾ:10 ਵੀਂ) ਛਾਉਣੀ ਨਿਹੰਗ ਸਿੰਘਾਂ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਏ ਜਾ ਰਹੇ ਹਨ। ਬਰਸੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ 28 ਜੁਲਾਈ
Read Full Story

ਰਾਜਮਾਤਾ ਮੋਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਵੀ ਗਹਿਰਾ ਦੁੱਖ ਪ੍ਰਗਟ

Tuesday, July 25, 2017

ਤਲਵੰਡੀ ਸਾਬੋ, 25 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਜੀ ਅਤੇ ਪਟਿਆਲਾ ਰਾਜ ਘਰਾਣੇ ਦੇ ਰਾਜਮਾਤਾ ਮੋਹਿੰਦਰ ਕੌਰ ਦੇ ਅਕਾਲ ਚਲਾਣੇ `ਤੇ ਜਿੱਥੇ ਸਮੁੱਚੀਆਂ ਰਾਜਸੀ ਤੇ ਸਮਾਜਿਕ ਧਿਰਾਂ ਦੇ ਆਗੂਆਂ ਵੱਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਉੱਥੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਵੱਲੋਂ ਵੀ ਕੈਪਟਨ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ ਗਿਆ ਹੈ। ਅੱਜ ਬੁੱਢਾ ਦਲ ਮੁੱਖ ਅਸਥਾਨ ਗੁਰਦੁਆਰਾ ਬੇਰ
Read Full Story

ਸਰਾਂ ਵਿੱਚ ਰੰਗਰਲੀਆਂ ਮਨਾ ਕੇ ਭੂਰੀ ਵਾਲਿਆਂ ਅਤੇ ਸ਼੍ਰੋਮਣੀ ਕਮੇਟੀ ਗੱਠਜੋੜ ਨੇ ਪਾਵਨ ਤਖਤ ਦੀ ਮਰਿਯਾਦਾ ਨੂੰ ਕੀਤਾ ਤਹਿਸ ਨਹਿਸ- ਜਥੇਦਾਰ ਸਾਹਿਬਾਨ

Monday, July 24, 2017

ਤਲਵੰਡੀ ਸਾਬੋ, 24 ਜੁਲਾਈ (ਗੁਰਜੰਟ ਸਿੰਘ ਨਥੇਹਾ)- ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਸਰਾਂ ਵਿੱਚ ਕਾਰ ਸੇਵਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਦੇ ਅਖੌਤੀ ਬਾਬਾ ਪਰਗਟ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਦੇ ਖਾਸਮ ਖਾਸ ਮੁਲਾਜ਼ਮ ਕੁਲਦੀਪ ਸਿੰਘ ਡਰਾਇਵਰ ਅਤੇ ਹੋਰਾਂ ਨੇ ਜੋ ਇੱਕ ਲੜਕੀ ਨਾਲ ਸਾਰੀ ਰਾਤ ਰੰਗ ਰਲੀਆਂ ਮਨਾ ਕੇ ਕਾਲਾ ਕਾਰਨਾਮਾ ਕੀਤਾ ਹੈ ਇਸ ਕਾਰਵਾਈ ਹੇ ਨਰੈਣੂੰ ਹਮੰਤ ਦੀ ਯਾਦ ਤਾਜ਼ਾ ਕਰਵਾ ਦਿੱਤੀ। ਇਸਦੀ ਜਿੰੰਨ੍ਹੀ ਵੀ ਨਿਖੇਧੀ ਕੀਤੀ ਜਾਵੇ ਉਹ ਥੋੜ੍ਹੀ ਹੈ ਅਤੇ ਅਜਿਹੇ ਅਨਸਰਾਂ ਨੂੰ ਸਖਤ ਤੋਂ ਸਖਤ ਸਜਾਵਾਂ
Read Full Story

ਤਖਤ ਸ੍ਰੀ ਦਮਦਮਾ ਸਾਹਿਬ ਦੀ ਏ ਸੀ ਵਿੱਚੋਂ ਸ਼੍ਰੋਮਣੀ ਕਮੇਟੀ ਦੇ ਤਿੰਨ ਮੁਲਾਜਮਾਂ ਅਤੇ ਕਾਰ ਸੇਵਾ ਭੂਰੀ ਵਾਲੇ ਬਾਬਿਆਂ ਦਾ ਮੈਨੇਜਰ ਕਿਰਾਏ ਦੀ ਤੀਵੀਂ ਸਮੇਤ ਗ੍ਰਿਫਤਾਰ, 6000 ਹਜ਼ਾਰ ਰੁਪਏ ਦੇ ਕੇ ਕਰ ਰਹੇ ਸਨ ਰੰਗ ਰਲੀਆਂ ਮਨਾਉਣ ਦੀ ਤਿਆਰੀ

Saturday, July 22, 2017

ਤਲਵੰਡੀ ਸਾਬੋ, 22 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਿੱਖ ਧਰਮ ਵਿੱਚ ਅਥਾਹ ਸ਼ਰਧਾ ਰੱਖਣ ਵਾਲੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਉਸ ਸਮੇਂ ਭਾਰੀ ਠੇਸ ਲੱਗੀ ਜਦੋਂ ਬੀਤੀ ਰਾਤ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖਤ ਸਾਹਿਬ ਦੇ ਮੈਨੇਜਰ ਜਗਜੀਤ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ `ਤੇ ਤਖਤ ਸਾਹਿਬ ਦੀ ਏ ਸੀ ਸਰਾਂ ਦੇ ਇੱਕ ਕਮਰੇ `ਚੋਂ ਕਥਿਤ ਤੌਰ `ਤੇ ਦੇਹ ਵਪਾਰ ਦਾ ਧੰਦਾ ਕਰਨ ਆਈ ਇੱਕ ਲੜਕੀ ਲਵਪ੍ਰੀਤ ਕੌਰ ਨੂੰ ਕਾਬੂ ਕੀਤਾ। ਮੌਕੇ `ਤੇ ਬੁਲਾਈ ਗਈ ਪੁਲਿਸ ਵੱਲੋਂ ਲੜਕੀ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਇੱਕ ਦਲਾਲ, ਸ਼੍ਰੋਮਣੀ
Read Full Story

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਦੇ ਠਹਿਰਣ ਲਈ ਬਣਾਈ ਜਾ ਰਹੀ ਏ. ਸੀ ਸਰਾਂ ਦੇ ਦੂਜੇ ਪੜਾਅ ਦੀ ਕਾਰ ਸੇਵਾ ਆਰੰਭੀ

Thursday, July 6, 2017

ਤਲਵੰਡੀ ਸਾਬੋ, 6 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਆਧੁਨਿਕ ਸਹੂਲਤਾਂ ਨਾਲ ਲੈਸ 100 ਕਮਰਿਆਂ ਦੀ ਏ. ਸੀ ਸਰਾਂ ਬਣਾਈ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲਂੋ ਸਰਾਂ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਦਿੱਤੀ ਗਈ ਹੈ ਜਿਸ ਦੇ ਦੂਜੇ ਗੇੜ ਦੀ ਕਾਰਸੇਵਾ ਅੱਜ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਰੰਭ ਕਰਵਾਈ। ਦੱਸਣਾ ਬਣਦਾ ਹੈ ਕਿ ਪਹਿਲੇ ਪੜਾਅ ਵਿੱਚ ਆਧੁਨਿਕ ਸਹੂਲਤਾਂ ਵਾਲੇ 70 ਕਮਰੇ
Read Full Story

ਪਿੰਡ ਸ਼ੇਖਪੁਰਾ ਵਿਖੇ ਮਾਤਾ ਮਲਕੀਤ ਕੌਰ ਜੀ ਖਾਲਸਾ ਹਨੂੰਮਾਨਗੜ੍ਹ ਵਾਲਿਆਂ ਦੇ ਹੋਏ ਗੁਰਮਤਿ ਸਮਾਗਮ

Thursday, July 6, 2017

ਤਲਵੰਡੀ ਸਾਬੋ, 6 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਚਾਰ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਇਲਾਵਾ ਲੋਕਾਂ ਨੂੰ ਵਹਿਮਾਂ-ਭਰਮਾਂ ਤੋਂ ਬਾਹਰ ਕੱਢਣ ਲਈ ਖੇਤਰ ਦੇ ਪਿੰਡ ਸ਼ੇਖਪੁਰਾ ਵਿਖੇ ਮਾਤਾ ਮਲਕੀਤ ਕੌਰ ਜੀ ਹਨੂੰਮਾਨਗੜ੍ਹ ਵਾਲਿਆਂ ਵੱਲੋਂ ਪਿੰਡ ਦੇ ਗੁਰਦੁਆਰਾ ਸ੍ਰੀ ਸੁੱਖਸਾਗਰ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਸਜਾਇਆ ਗਿਆ ਜਿਸ ਵਿੱਚ ਪਿੰਡ ਵਾਸੀਆਂ ਤੋਂ ਇਲਾਵਾ ਇਲਾਕੇ ਦੇ ਅਨੇਕਾਂ ਪਿੰਡਾਂ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਜਿੱਥੇ ਮਾਤਾ ਮਲਕੀਤ ਕੌਰ ਜੀ
Read Full Story

ਇੰਟਰਨੈਸ਼ਨਲ ਪੰਥਕ ਦਲ ਨੇ ਪੰਜਾਬ ਹਰਿਆਣਾ ਹੱਦ 'ਤੇ ਪੈਂਦੇ ਪਿੰਡਾਂ ਚ ਦਿਖਾਈਆਂ ਧਾਰਮਿਕ ਫਿਲਮਾਂ

Tuesday, July 4, 2017

ਤਲਵੰਡੀ ਸਾਬੋ, 4 ਜੁਲਾਈ (ਗੁਰਜੰਟ ਸਿੰਘ ਨਥੇਹਾ)- ਇੰਟਰਨੈਸ਼ਨਲ ਪੰਥਕ ਦਲ ਵੱਲੋਂ ਬੀਤੇ ਸਮੇਂ ਤੋਂ ਸ਼ੁਰੂ ਕੀਤੀ ਗਈ ਧਰਮ ਪ੍ਰਚਾਰ ਲਹਿਰ ਦੀ ਲੜੀ ਵਿੱਚ ਬੀਤੀ ਰਾਤ ਪੰਜਾਬ ਹਰਿਆਣਾ ਹੱਦ `ਤੇ ਪੈਂਦੇ ਪਿੰਡਾਂ ਵਿੱਚ ਧਾਰਮਿਕ ਫਿਲਮਾਂ ਦਿਖਾਈਆਂ ਗਈਆਂ। ਸੰਸਥਾ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਵਿੱਚ ਧਾਰਮਿਕ ਸਮਾਗਮ ਕਰਵਾਉਣ ਦਾ ਵੀ ਪ੍ਰੋਗਰਾਮ ਉਲੀਕਿਆ ਗਿਆ ਹੈ। ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇੰਟਰਨੈਸ਼ਨਲ ਪੰਥਕ ਦਲ ਦੇ ਧਾਰਮਿਕ ਵਿੰਗ ਦੇ ਆਗੂ ਤੇ ਪ੍ਰਚਾਰਕ ਭਾਈ ਰਾਜਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਬੀਤੀ ਰਾਤ ਤਲਵੰਡੀ ਸਾਬੋ
Read Full Story

ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗੁਰਮਤਿ ਲਹਿਰ ਸਬੰਧੀ ਪ੍ਰਚਾਰਕਾਂ ਦੇ ਜਥੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ ਕੀਤੇ ਗਏ

Sunday, July 2, 2017

ਤਲਵੰਡੀ ਸਾਬੋ, 2 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਕੱਲ੍ਹ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭੀ ਗਈ ਗੁਰਮਤਿ ਪ੍ਰਚਾਰ ਲਹਿਰ ਦੀ ਲੜੀ ਵਿੱਚ ਅੱਜ ਸਵੇਰੇ ਅਰਦਾਸ ਉਪਰੰਤ ਪਿੰਡਾਂ ਵਿੱਚ ਗੁਰਮਤਿ ਪ੍ਰਚਾਰ ਕਰਨ ਲਈ ਜਥਿਆਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਿੰਡਾਂ ਲਈ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਤਖਤ ਸਾਹਿਬ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਸ਼੍ਰੋਮਣੀ ਕਮੇਟੀ ਦੇ
Read Full Story

ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭੀ ਜਾਣ ਵਾਲੀ ਗੁਰਮਤਿ ਲਹਿਰ ਦੀਆਂ ਤਿਆਰੀਆਂ ਮੁਕੰਮਲ

Friday, June 30, 2017

ਤਲਵੰਡੀ ਸਾਬੋ, 30 ਜੂਨ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 1 ਜੁਲਾਈ ਨੂੰ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭੀ ਜਾਣ ਵਾਲੀ ਗੁਰਮਤਿ ਪ੍ਰਚੰਡ ਲਹਿਰ ਮੌਕੇ ਤਖਤ ਸਾਹਿਬ ਤੇ ਆਯੋਜਿਤ ਕੀਤੇ ਜਾਣ ਵਾਲੇ ਵਿਸ਼ਾਲ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਫਾਈਨਲ ਪ੍ਰਬੰਧਾਂ ਦਾ ਜਾਇਜਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਲਿਆ। ਫਾਈਨਲ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅਮਰਜੀਤ
Read Full Story

ਭਾਰੀ ਮੀਂਹ ਕਾਰਨ ਤਲਵੰਡੀ ਸਾਬੋ ਸ਼ਹਿਰ ਹੋਇਆ ਜਲਥਲ, ਸੀਵਰੇਜ ਬੰਦ ਹੋਣ ਕਾਰਨ ਮਾਈਸਰ ਮੁਹੱਲੇ ਦੇ ਘਰਾਂ 'ਚ ਵੜਿਆ ਪਾਣੀ

Friday, June 30, 2017

ਤਲਵੰਡੀ ਸਾਬੋ, 30 ਜੂਨ (ਗੁਰਜੰਟ ਸਿੰਘ ਨਥੇਹਾ)- ਜੂਨ ਮਹੀਨੇ ਦੇ ਆਖਰੀ ਦਿਨ ਨੂੰ ਆਈ ਬਾਰਿਸ਼ ਨੇ ਜਿੱਥੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਉੱਥੇ ਸਥਾਨਕ ਸ਼ਹਿਰ ਵਾਸੀਆਂ ਲਈ ਇਹ ਬਾਰਿਸ਼ ਮੁਸੀਬਤ ਬਣੀ ਰਹੀ। ਤਲਵੰਡੀ ਸਾਬੋ `ਚ ਇੱਕ ਘੰਟਾ ਜੰਮ ਕੇ ਹੋਈ ਬਾਰਿਸ਼ ਦੌਰਾਨ ਸ਼ਹਿਰ ਦੀਆਂ ਗਲੀਆਂ ਅਤੇ ਬਾਜ਼ਾਰ ਸਮੁੰਦਰ ਦਾ ਰੂਪ ਧਾਰਨ ਕਰ ਗਏ। ਭਾਵੇਂ ਕਿ ਸੀਵਰੇਜ ਵਿਭਾਗ ਦੀ ਚੌਕਸੀ ਅਤੇ ਵਧੀਆ ਕਾਰਗੁਜ਼ਾਰੀ ਕਾਰਨ ਬਰਸਾਤ ਬੰਦ ਹੋਣ ਤੋਂ ਇੱਕ ਘੰਟੇ ਦੇ ਅੰਦਰ ਅੰਦਰ ਗਲੀਆਂ-ਬਾਜ਼ਾਰਾਂ ਦਾ ਸਾਰਾ ਪਾਣੀ ਸੀਵਰੇਜ ਰਾਹੀਂ ਖਤਮ ਕਰ ਦਿੱਤਾ ਗਿਆ ਪ੍ਰੰਤੂ ਇੱਕ
Read Full Story

ਵਿਸ਼ਵ ਹਾਈਪਰਟੈਨਸ਼ਨ ਮਹੀਨਾ ਮਨਾਇਆ

Thursday, June 29, 2017

ਤਲਵੰਡੀ ਸਾਬੋ, 29 ਜੂਨ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਰਹਿਨੁਮਾਈ ਹੇਠ ਵਿਸ਼ਵ ਹਾਈਪਰਟੈਨਸ਼ਨ ਮਹੀਨਾ ਮਨਾਇਆ ਗਿਆ। ਇਹ ਮਹੀਨਾ 1 ਜੂਨ ਤੋਂ 29 ਜੂਨ ਤੱਕ ਮਨਾਇਆ ਗਿਆ। ਜਿਸ ਵਿੱਚ ਡਾ. ਅਮਨਪ੍ਰੀਤ ਸਿੰਘ ਸੇਠੀ ਵੱਲੋਂ ਲਗਭਗ 350 ਦੇ ਕਰੀਬ ਮਰੀਜ਼ਾਂ ਦੇ ਬਲੱਡ ਪ੍ਰੈਸ਼ਰ ਅਤੇ ਲਗਭਗ 100 ਕੈਂਸਰ ਦੇ ਮਰੀਜ਼ਾਂ ਦੀ ਕੈਂਪ ਦੌਰਾਨ ਚੈੱਕ ਅੱਪ ਕੀਤੀ। ਜਿਸ ਦੌਰਾਨ ਬਲੱਡ ਪ੍ਰੈਸ਼ਰ ਦੇ ਲਗਭਗ 160 ਮਰੀਜ਼ ਸ਼ੱਕੀ ਪਾਏ ਗਏ। ਇਸ ਮੌਕੇ ਡਾ. ਸੇਠੀ ਵੱਲੋਂ ਮਰੀਜ਼ਾਂ ਨੂੰ ਦੱਸਿਆ ਗਿਆ ਕਿ ਉਹਨਾਂ
Read Full Story

ਤਖਤ ਸ੍ਰੀ ਦਮਦਮਾ ਸਾਹਿਬ ਤੋਂ 1 ਜੁਲਾਈ ਤੋਂ ਆਰੰਭੀ ਜਾਣ ਵਾਲੀ ਧਾਰਮਿਕ ਲਹਿਰ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਹੋਈ ਮੀਟਿੰਗ

Tuesday, June 27, 2017

ਤਲਵੰਡੀ ਸਾਬੋ, 27 ਜੂਨ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਧਰਮ ਦੇ ਪ੍ਰਚਾਰ ਤੇ ਪਸਾਰ ਲਈ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਇੱਕ ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਧਰਮ ਪ੍ਰਚਾਰ ਲਹਿਰ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਇਲਾਕੇ ਦੇ ਗ੍ਰੰਥੀ ਸਿੰਘ ਤੇ ਮੋਹਤਬਰ ਸਖਸ਼ੀਅਤਾਂ ਦੀ ਇੱਕ ਮੀਟਿੰਗ ਤਖ਼ਤ ਸਾਹਿਬ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ,
Read Full Story

ਸਰਬੱਤ ਖਾਲਸਾ ਜਥੇਦਾਰਾਂ ਨੇ ਸੰਗਤਾਂ ਨੂੰ ਵਹੀਰਾ ਘੱਤ ਕੇ ਇੱਕ ਜੂਨ ਨੂੰ ਬਰਗਾੜੀ ਪੁੱਜਣ ਦੀ ਕੀਤੀ ਅਪੀਲ

Monday, May 29, 2017

ਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- ਪਿੰਡ ਬਰਗਾੜੀ ਤੋਂ ਸ਼ੁਰੂ ਹੋਈਆਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਅਤੇ ਪਵਿੱਤਰ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਅਜੇ ਤੱਕ ਵੀ ਨਾ ਰੁਕਣ ਨੂੰ ਲੈ ਕੇ ਕੋਈ ਠੋਸ ਪ੍ਰੋਗਰਾਮ ਉਲੀਕਣ ਅਤੇ ਬਰਗਾੜੀ ਬੇਅਬਦੀ ਕਾਂਡ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਜਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਸਜਾ ਦੁਆਉਣ ਲਈ ਸਰਕਾਰ ਤੇ ਦਬਾਅ ਪਾਉਣ ਦੇ ਮੰਤਵ ਨੂੰ ਲੈ ਕੇ ਸਰਬੱਤ ਖਾਲਸਾ ਜਥੇਦਾਰਾਂ ਵੱਲੋਂ 1 ਜੂਨ ਨੂੰ ਬਰਗਾੜੀ ਵਿਖੇ ਬੁਲਾਈ ਇਕੱਤਰਤਾ ਵਿੱਚ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਪੁੱਜਣ ਦੀ
Read Full Story

Powered by Arash Info Corpopration