"/> ਸਰਕਾਰੀ ਵਿਭਾਗਾਂ ’ਚ ਡੇਢ ਲੱਖ ਨੌਜਵਾਨਾਂ ਦੀ ਨਵੀਂ ਭਰਤੀ ਕੀਤੀ ਜਾਵੇਗੀ- ਸੁਖਬੀਰ ਬਾਦਲ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਰਕਾਰੀ ਵਿਭਾਗਾਂ ’ਚ ਡੇਢ ਲੱਖ ਨੌਜਵਾਨਾਂ ਦੀ ਨਵੀਂ ਭਰਤੀ ਕੀਤੀ ਜਾਵੇਗੀ- ਸੁਖਬੀਰ ਬਾਦਲ

Published On: punjabinfoline.com, Date: Oct 15, 2012

ਪਟਿਆਲਾ, 15 ਅਕਤੂਬਰ (ਪੀ.ਐਸ.ਗਰੇਵਾਲ) - ਪੰਜਾਬ ਦੇ ਉੱਪ ਮੱੁਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ ਅੰਦਰ ਖਾਲੀ ਪਈਆਂ ਡੇਢ ਲੱਖ ਦੇ ਕਰੀਬ ਆਸਾਮੀਆਂ ਜਲਦ ਭਰੀਆਂ ਜਾਣਗੀਆਂ। ਸ. ਬਾਦਲ ਅੱਜ ਪਟਿਆਲਾ ਦੇ ਸ਼ੀਸ਼ ਮਹਿਲ ਵਿਖੇ ਲੱਗ ਰਹੇ ਖੇਤਰੀ ਸਰਸ ਮੇਲੇ ’ਚ ਸ਼ਿਰਕਤ ਕਰਨ ਪੁੱਜੇ ਹੋਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਸਾਰੀ ਭਰਤੀ ਪ੍ਰਕ੍ਰਿਆ ਪੰਜਾਬ ਸਰਕਾਰ ਵੱਲੋਂ ਪਹਿਲਾਂ ਕੀਤੇ ਗਏ 1.25 ਲੱਖ ਨੌਜਵਾਨਾਂ ਦੀ ਭਰਤੀ ਦੀ ਤਰਾਂ ਪੂਰੀ ਮੈਰਿਟ ਦੇ ਅਧਾਰ ’ਤੇ ਕੀਤੀ ਜਾਵੇਗੀ। ਇਸ ਮੌਕੇ ਉੱਪ ਮੁੱਖ ਮੰਤਰੀ ਸ. ਬਾਦਲ ਦੇ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਵੀ ਮੌਜੂਦ ਸਨ।
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਕੁਲਹਿੰਦ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਵੱਲੋਂ ਪੰਜਾਬ ਦੇ 70 ਫੀਸਦੀ ਨੌਜਵਾਨਾਂ ਨੂੰ ਨਸ਼ੱਈ ਕਹਿਣਾਂ ਸਹੀ ਨਹੀਂ ਹੈ ਕਿਉਂਕਿ ਅਸਲ ਸਥਿਤੀ ਹੋਰ ਹੈ, ਪਰੰਤੂ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਰਾਜ ਵਿੱਚ ਕੌਮਾਂਤਰੀ ਸਰਹੱਦਾਂ ਰਾਹੀਂ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਤੋਂ ਸਪਲਾਈ ਹੁੰਦੇ ਨਸ਼ਿਆਂ ਦੀ ਵੱਡੀਆਂ ਖੇਪਾਂ ਫੜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਲੱਗਦੀਆਂ ਕੌਮਾਂਤਰੀ ਸਰਹੱਦਾਂ ਦਾ ਕੰਟਰੋਲ ਪੰਜਾਬ ਨੂੰ ਦੇ ਦੇਣਾ ਚਾਹੀਦਾ ਹੈ ਕਿਉਂਕਿ ਕੇਂਦਰ ਦੀਆਂ ਫੋਰਸਾਂ ਅਤੇ ਬੀ.ਐਸ.ਐਫ. ਸਰਹੱਦਾਂ ਰਾਹੀਂ ਪੰਜਾਬ ਅੰਦਰ ਹੁੰਦੀ ਨਸ਼ਿਆਂ ਦੀ ਤਸਕਰੀ ਰੋਕਣ ਵਿੱਚ ਅਸਫ਼ਲ ਰਹੀਆਂ ਹਨ।
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਪੁਲਿਸ ਵੱਲੋਂ ਫੜੇ ਜਾਂਦੇ ਨਸ਼ਿਆਂ ਵਿੱਚੋਂ 50 ਫੀਸਦੀ ਹਿੱਸਾ ਪੰਜਾਬ ਪੁਲਿਸ ਵਲੋਂ ਫੜਿਆ ਗਿਆ ਹੈ ਜੋ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁਧ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਸ. ਬਾਦਲ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ 700 ਤੋਂ ਵੱਧ ਨਸ਼ਿਆਂ ਦੇ ਤਸਕਰ ਅਤੇ ਮਾੜੇ ਅਨਸਰ ਕਾਬੂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਵੀ ਸਖ਼ਤ ਹੁਕਮ ਦਿਤੇ ਹਨ ਕਿ ਵੱਡੇ ਨਸ਼ਿਆਂ ਦੇ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣ ਅਤੇ ਇਨ੍ਹਾਂ ਵਿਰੱੁਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਜਸਥਾਨ ਅਤੇ ਹੋਰ ਰਾਜਾਂ ਅੰਦਰ ਵੀ ਭੁੱਕੀ ਅਤੇ ਹੋਰ ਨਸ਼ੇ ਖੰਡ ਅਤੇ ਦਾਲਾਂ ਦੀ ਤਰਾਂ ਹੀ ਆਮ ਵਿਕਦੇ ਹਨ, ਇਸ ਲਈ ਵੀ ਕੇਂਦਰ ਸਰਕਾਰ ਨੂੰ ਪੂਰੇ ਦੇਸ਼ ਲਈ ਨਸ਼ਿਆਂ ਵਿਰੁਧ ਇਕ ਨੀਤੀ ਬਣਾਈ ਜਾਣੀ ਚਾਹੀਦੀ ਹੈ ਤਾਂ ਜੋ ਨਸ਼ਿਆਂ ਦੀ ਪੰਜਾਬ ਅੰਦਰ ਤਸਕਰੀ ਨਾ ਹੋ ਸਕੇ।
ਪੱਤਰਕਾਰਾਂ ਵੱਲੋਂ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਦੱਸਿਆ ਕਿ ਇਸ ਸਮੇਂ ਪੰਜਾਬ ’ਚ ਅਮਨ ਕਾਨੂੰਨ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਾਜ ’ਚ ਪੁਲਿਸ ਫੋਰਸ ਦੀ ਕਮੀ ਸੀ ਪੰ੍ਰਤੂ ਸਰਕਾਰ ਵੱਲੋਂ ਪੁਲਿਸ ’ਚ 50 ਹਜ਼ਾਰ ਕਰਮਚਾਰੀਆਂ ਦੀ ਵੱਡੀ ਪੱਧਰ ’ਤੇ ਕੀਤੀ ਗਈ ਭਰਤੀ ਅਤੇ ਸਿਖਲਾਈ ਪ੍ਰਕ੍ਰਿਆ ਮੁਕੰਮਲ ਹੋਣ ਮਗਰੋਂ ਇਨ੍ਹਾਂ ਦੇ ਜ਼ਿਲਿਆਂ ’ਚ ਡਿਊਟੀ ’ਤੇ ਆਉਣ ਕਾਰਨ ਅਮਨ ਕਾਨੂੰਨ ਦੀ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਦੱਸਿਆ ਕਰੀਬ 1000 ਕਰੋੜ ਰੁਪਏ ਦੀ ਲਾਗਤ ਨਾਲ ਸਾਰੇ ਸ਼ਹਿਰਾਂ ਅੰਦਰ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ ਤਾਂ ਜੋ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖੀ ਜਾ ਸਕੇ ਅਤੇ ਜਦੋਂ ਕਿਸੇ ਭਗੌੜੇ ਦੀ ਤਸਵੀਰ ਇਸ ਸਿਸਟਮ ’ਚ ਫੀਡ ਕਰ ਦਿੱਤੀ ਜਾਵੇਗੀ ਤਾਂ ਇਸ ਦੇ ਕਿਸੇ ਵੀ ਸ਼ਹਿਰ ਅੰਦਰ ਘੁੰਮਦੇ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾ ਸਕੇਗਾ।
ਸ. ਬਾਦਲ ਨੇ ਹੋਰ ਦੱਸਿਆ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਦੇ ਪੇਂਡੂ ਖੇਤਰਾਂ ਵਿਚ ਨਿਰੰਤਰ ਗਸ਼ਤ ਦੀ ਵਿਵਸਥਾ ਕਰਨ ਲਈ ਤੁਰੰਤ ਪੁਲਿਸ ਸਹਾਇਤਾ ਪ੍ਰਦਾਨ ਕਰਨ ਲਈ ਰੈਪਿਡ ਰੂਰਲ ਪੁਲਿਸ ਰਿਸਪਾਂਸ ਸਿਸਟਮ (ਆਰ.ਆਰ.ਪੀ.ਆਰ.ਐਸ.) 52 ਕਰੋੜ ਰੁਪਏ ਦੀ ਲਾਗਤ ਨਾਲ ਅਗਲੇ ਦੋ ਮਹੀਨਿਆਂ ਅੰਦਰ ਆਰੰਭ ਕੀਤਾ ਜਾ ਰਿਹਾ ਹੈ। ਸ. ਬਾਦਲ ਨੇ ਕਿਹਾ ਕਿ ਇਹ ਸੇਵਾ ਪੇਂਡੂ ਖੇਤਰਾਂ ਵਿਚ ਪੁਲਿਸ ਵਿਵਸਥਾ ਦਾ ਇੱਕ ਨਿਵੇਕਲਾ ਮਾਡਲ ਬਣੇਗੀ ਕਿਉਂਕਿ ਇਸ ਤਹਿਤ ਜ਼ਿਲਾ ਪੁਲਿਸ ਕੰਟਰੋਲ ਕੇਂਦਰਾਂ ਨਾਲ ਜੁੜੇ ਹੋਏ ਜੀ.ਪੀ.ਐਸ. ਲੈਸ ਵਾਹਨਾਂ ਸਦਕਾ ਪੇਂਡੂ ਖੇਤਰਾਂ ’ਚ ਕਿਸੇ ਮੁਸੀਬਤਜ਼ਦਾ ਵਿਅਕਤੀ ਦੀ ਫ਼ੋਨ ਕਾਲ ’ਤੇ ਪੁਲਿਸ ਤੁਰੰਤ ਉਸ ਦੀ ਸਹਾਇਤਾ ਲਈ ਪਹੁੰਚੇਗੀ। ਉਨ੍ਹਾਂ ਕਿਹਾ ਕਿ ਇਸ ਤਹਿਤ ਪੰਜਾਬ ਪੁਲਿਸ ਵਲੋਂ ਪੰਜਾਬ ਦੇ ਪੇਂਡੂ ਖੇਤਰ ਨੂੰ 724 ਰਵਾਇਤੀ ਪੇਂਡੂ ਜ਼ੈਲਾਂ ਵਿਚ ਵੰਡਿਆ ਗਿਆ ਹੈ ਅਤੇ ਇੱਕ ਜ਼ੈਲ ਵਿਚ 16 ਤੋਂ 18 ਪਿੰਡ ਹੋਣਗੇ, ਜੋ ਕਿ ਇਕ ਪੁਲਿਸ ਇੰਪੈਕਟਰ ਦੇ ਅਧੀਨ ਹੋਣਗੇ ਜੋ ਕਿ ਇਸ ਖੇਤਰ ’ਚ ਅਮਨ ਕਾਨੂੰਨ ਦੀ ਵਿਵਸਥਾ ਲਈ ਜਿੰਮਵਾਰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਲਈ ਸਕਾਟਲੈਂਡ ਯਾਰਡ ਪੁਲਿਸ ਦੇ ਵਾਹਨਾਂ ਦੀ ਤਰਜ਼ ’ਤੇ 1285 ਮੋਟਰ ਸਾਈਕਲ ਅਤੇ 319 ਬਹੁਮੰਤਵੀ ਚਾਰ ਪਹੀਆ ਵਾਹਨ ਚੇਤਾਵਨੀ ਲਾਈਟਾਂ, ਜੀ.ਪੀ.ਐਸ. ਵਾਇਰਲੈਸ, ਮੋਬਾਈਲ ਫ਼ੋਨ ਅਤੇ ਸਾਜ਼ੋ-ਸਾਮਾਨ ਨਾਲ ਲੈਸ ਪ੍ਰਦਾਨ ਕੀਤੇ ਜਾ ਰਹੇ ਹਨ।
ਪੱਤਰਕਾਰਾਂ ਵੱਲੋਂ ਕਬੱਡੀ ਕੱਪ ਬਾਰੇ ਪੁੱਛੇ ਜਾਣ ’ਤੇ ਸ. ਬਾਦਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਵਰੇ 1 ਤੋਂ 15 ਦਸਬੰਰ ਤੱਕ ਕਰਵਾਏ ਜਾਣ ਵਾਲੇ ਤੀਜੇ ਕਬੱਡੀ ਵਿਸ਼ਵ ਕੱਪ ਦੇ ਪੁਰਸ਼ ਵਰਗ ਵਿੱਚ 16 ਮੁਲਕਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ ਜਦੋਂ ਕਿ ਮਹਿਲਾ ਵਰਗ ਵਿੱਚ ਛੇ ਟੀਮਾਂ ਹਿੱਸਾ ਲੈਣਗੀਆਂ। ਸ. ਬਾਦਲ ਨੇ ਦੱਸਿਆ ਕਿ ਇਸ ਵਾਰ ਪੁਰਸ਼ ਵਰਗ ਵਿੱਚ ਕੀਨੀਆ ਦੀ ਟੀਮ ਪਹਿਲੀ ਵਾਰ ਅਫਰੀਕਾ ਮਹਾਂਦੀਪ ਦੀ ਨੁਮਾਇੰਦਗੀ ਕਰੇਗੀ। ਮਹਿਲਾ ਵਰਗ ਵਿੱਚ ਵਿੱਚ ਵੀ ਈਰਾਨ ਤੇ ਮਲੇਸ਼ੀਆ ਦੀਆਂ ਟੀਮਾਂ ਪਹਿਲੀ ਵਾਰ ਸ਼ਾਮਲ ਹੋਣਗੀਆਂ। ਉਨ੍ਹਾਂ ਇਸ ਵਿਸ਼ਵ ਕੱਪ ’ਚ ਸ਼ੇਰੇ ਪੰਜਾਬ ਕਬੱਡੀ ਕਲੱਬ ਬੈਲਜੀਅਮ ਦੀ ਟੀਮ ਦੇ ਦਾਖਲੇ ਬਾਰੇ ਪੁੱਛਣ ’ਤੇ ਕਿਹਾ ਕਿ ਉਹ ਇਸ ਸਬੰਧੀ ਪੜਤਾਲ ਕਰਵਾ ਲੈਣਗੇ ਅਤੇ ਜੇਕਰ ਸੰਭਵ ਹੋਇਆ ਤਾਂ ਇਸ ਨੂੰ ਦਾਖਲਾ ਜਰੂਰ ਮਿਲੇਗਾ। ਸ. ਬਾਦਲ ਨੇ ਦੱਸਿਆ ਕਿ ਕਬੱਡੀ ਵਿਸ਼ਵ ਕੱਪ ਦੇ ਪੁਰਸ਼ ਵਰਗ ਦੀ ਜੇਤੂ ਟੀਮ ਨੂੰ 2 ਕਰੋੜ ਰੁਪਏ, ਦੂਜੇ ਸਥਾਨ ’ਤੇ ਆਉਣ ਵਾਲੀ ਟੀਮ ਨੂੰ 1 ਕਰੋੜ ਰੁਪਏ ਅਤੇ ਤੀਜੇ ਸਥਾਨ ’ਤੇ ਆਉਣ ਵਾਲੀ ਟੀਮ ਨੂੰ 51 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉੱਪ ਮੁੱਖ ਮੰਤਰੀ ਨੇ ਦੱਸਿਆ ਕਿ ਕਬੱਡੀ ਵਿਸ਼ਵ ਕੱਪ ਨੂੰ ਪੂਰਨ ਤੌਰ ’ਤੇ ਡੋਪ ਮੁਕਤ ਕਰਵਾਉਣ ਲਈ 40 ਲੱਖ ਦੀ ਰਾਸ਼ੀ ਡੋਪ ਟੈਸਟਾਂ ਲਈ ਵੀ ਰਾਖਵੀਂ ਰੱਖੀ ਗਈ ਹੈ।
ਪੱਤਰਕਾਰਾਂ ਵਲੋਂ ਸ਼ਰੂਤੀ ਕਾਂਡ ਬਾਰੇ ਪੁੱਛੇ ਸਵਾਲ ਦੇ ਜੁਆਬ ’ਚ ਸ. ਬਾਦਲ ਨੇ ਕਿਹਾ ਇਸ ਸਬੰਧੀ ਆਈ.ਜੀ. ਬਠਿੰਡਾ ਰੇਂਜ ਦੀ ਅਗਵਾਈ ਹੇਠ ਉੱਚ ਪੱਧਰੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਇਸ ਬਾਰੇ ਉਹ ਫਰੀਦਕੋਟ ਤੇ ਪੰਜਾਬ ਵਾਸੀਆਂ ਨੂੰ ਭਰੋਸਾ ਦਿੰਦੇ ਹਨ ਕਿ ਇਸ ਕੇਸ ’ਚ ਕਿਸੇ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੇਸ ’ਚ ਕੁਝ ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਇਕ ਵਹੀਕਲ ਵੀ ਬਰਾਮਦ ਕੀਤਾ ਗਿਆ ਹੈ ਪਰੰਤੂ ਇਸ ਦਾ ਖੁਲਾਸਾ ਕਰਨਾ ਅਜੇ ਠੀਕ ਨਹੀਂ। ਉਨ੍ਹਾਂ ਕਿਹਾ ਕਿ ਕਿਸੇ ਵੀ ਅਕਾਲੀ ਆਗੂ ਨੂੰ ਵੀ ਇਸ ਮਾਮਲੇ ’ਚ ਦਖ਼ਲ ਦੇਣ ਜਾਂ ਪ੍ਰਭਾਵਤ ਕਰਨ ਦੀ ਕੋਈ ਇਜ਼ਾਜਤ ਨਹੀਂ ਹੈ। ਪਟਿਆਲਾ ਦੇ ਕਿਲਾ ਮੁਬਾਰਕ ਵਿਖੇ ਗੁਰੂ ਗੋਬਿੰਦ ਸਿੰਘ ਨਾਲ ਸਬੰਧਤ ਬੰਦ ਬਕਸੇ ’ਚ ਪਈਆਂ ਵਸਤਾਂ ਬਾਰੇ ਸਵਾਲ ਪੁੱਛਣ ’ਤੇ ਸ. ਬਾਦਲ ਨੇ ਕਿਹਾ ਕਿ ਇਨ੍ਹਾਂ ਵਸਤਾਂ ਨੂੰ ਜਲਦ ਹੀ ਮਰਿਆਦਾ ਮੁਤਾਬਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਿਊਜੀਅਮ ਵਿਖੇ ਸ਼ੁਸ਼ੋਬਿਤ ਕਰਵਾਇਆ ਜਾਵੇਗਾ। ਉਨ੍ਹਾਂ ਬਟਾਲਾ ਸ਼ਹਿਰ ’ਚ ਹੋਈਆਂ ਮੌਤਾਂ ਬਾਰੇ ਪੁੱਛੇ ਗਏ ਸਵਾਲ ਦੇ ਜੁਆਬ ’ਚ ਕਿਹਾ ਕਿ ਇਸ ਬਾਰੇ ਪੜਤਾਲ ਕਰਵਾ ਲਈ ਜਾਵੇਗੀ ਅਤੇ ਸਿਹਤ ਵਿਭਾਗ ਇਸ ਸਬੰਧੀ ਠੋਸ ਕਾਰਵਾਈ ਕਰੇਗਾ।
ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸਰਸ ਮੇਲੇ ਵਿਖੇ ਕਈ ਸਟਾਲਾਂ ਦਾ ਦੌਰਾ ਕਰਦਿਆਂ ਇੱਥੇ ਵੱਖ-ਵੱਖ ਰਾਜਾਂ ਦੇ ਦਸਤਕਾਰਾਂ ਵੱਲੋਂ ਵੇਚੀਆਂ ਜਾ ਰਹੀਆਂ ਵਸਤਾਂ ਦੇਖੀਆਂ। ਇਸੇ ਦੌਰਾਨ ਸ. ਬਾਦਲ ਨੇ ਕਸ਼ਮੀਰੀ ਕਾਹਵਾ ਵੀ ਪੀਤਾ। ਸ. ਬਾਦਲ ਨੇ ਖੇਤਰੀ ਸਰਸ ਮੇਲਾ ਪਟਿਆਲਾ ਵਿਖੇ ਲਗਾਉਣ ਲਈ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਅਤੇ ਏ.ਡੀ.ਸੀ. (ਡੀ) ਸ਼੍ਰੀਮਤੀ ਅਨਿੰਨਦਿੱਤਾ ਮਿੱਤਰਾ ਦੀ ਸ਼ਲਾਘਾ ਕੀਤੀ। ਇਸ ਮੌਕੇ ਵੱਖ-ਵੱਖ ਰਾਜਾਂ ਤੋਂ ਆਏ ਕਲਾਕਾਰਾਂ ਵੱਲੋਂ ਆਪਣੇ ਰਾਜਾਂ ਦੇ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਇਕ ਆਰਟਿਸਟ ਲੜਕੀ ਹਰਸ਼ਪ੍ਰੀਤ ਕੌਰ ਵੱਲੋਂ ਤਿਆਰ ਕੀਤਾ ਗਿਆ ਸ. ਸੁਖਬੀਰ ਸਿੰਘ ਬਾਦਲ ਦਾ ਤਿਆਰ ਕੀਤਾ ਗਿਆ ਪੈਨਸਿਲ ਸਕੈਚ ਵੀ ਉੱਪ ਮੁੱਖ ਮੰਤਰੀ ਨੂੰ ਭੇਂਟ ਕੀਤਾ ਗਿਆ।
ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਸ. ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪੋ੍ਰ. ਕ੍ਰਿਪਾਲ ਸਿੰਘ ਬਡੂੰਗਰ, ਸਾਬਕਾ ਐਮ.ਪੀ. ਬੀਬਾ ਅਮਰਜੀਤ ਕੌਰ, ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਕੋਹਲੀ, ਸ. ਹਰਮੇਲ ਸਿੰਘ ਟੌਹੜਾ, ਸ. ਅਜਾਇਬ ਸਿੰਘ ਮੁਖਮੇਲਪੁਰ, ਐਸ.ਐਸ.ਐਸ. ਬੋਰਡ ਦੇ ਸਾਬਕਾ ਚੇਅਰਮੈਨ ਸ. ਤੇਜਿੰਦਰਪਾਲ ਸਿੰਘ ਸੰਧੂ, ਪਨਸੀਡ ਦੇ ਸਾਬਕਾ ਚੇਅਰਮੈਨ ਸ. ਸੁਰਜੀਤ ਸਿੰਘ ਅਬਲੋਵਾਲ, ਪੰਜਾਬ ਐਗਰੋ ਫੂਡਗ੍ਰੇਨ ਨਿਗਮ ਦੇ ਸਾਬਕਾ ਚੇਅਰਮੈਨ ਸ. ਰਣਧੀਰ ਸਿੰਘ ਰੱਖੜਾ, ਮੁਲਾਜਮ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸ. ਸੁਰਿੰਦਰ ਸਿੰਘ ਪਹਿਲਵਾਨ, ਪੱਛੜੀਆਂ ਸ਼ੇ੍ਰਣੀਆਂ ਕਮਿਸ਼ਨ ਦੇ ਸਾਬਕਾ ਵਾਈਸ ਚੇਅਰਮੈਨ ਸ. ਹਰਜੀਤ ਸਿੰਘ ਅਦਾਲਤੀਵਾਲਾ, ਸ. ਦੀਪਇੰਦਰ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ. ਮੱਖਣ ਸਿੰਘ ਲਾਲਕਾ, ਸਾਬਕਾ ਵਿਧਾਇਕ ਸ. ਬਲਵੰਤ ਸਿੰਘ ਸ਼ਾਹਪੁਰ, ਨਗਰ ਨਿਗਮ ਪਟਿਆਲਾ ਦੇ ਮੇਅਰ ਸ. ਜਸਪਾਲ ਸਿੰਘ ਪ੍ਰਧਾਨ, ਸਾਬਕਾ ਮੇਅਰ ਸ. ਅਜੀਤਪਾਲ ਸਿੰਘ ਕੋਹਲੀ, ਸੀਨੀਅਰ ਡਿਪਟੀ ਮੇਅਰ ਸ਼੍ਰੀ ਜਗਦੀਸ਼ ਰਾਇ, ਡਿਪਟੀ ਮੇਅਰ ਸ਼੍ਰੀ ਹਰਿੰਦਰ ਕੋਹਲੀ, ਜ਼ਿਲਾ ਪ੍ਰੀਸ਼ਦ ਪਟਿਆਲਾ ਦੇ ਚੇਅਰਮੈਨ ਸ. ਮਹਿੰਦਰ ਸਿੰਘ ਲਾਲਵਾ, ਵਾਈਸ ਚੇਅਰਮੈਨ ਸ. ਜਸਪਾਲ ਸਿੰਘ ਕਲਿਆਣ, ਐਸ.ਜੀ.ਪੀ.ਸੀ. ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ਼੍ਰੀ ਛੱਜੂ ਰਾਮ ਸੋਫ਼ਤ, ਪੰਜਾਬ ਯੂਥ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ. ਹਰਿੰਦਰਪਾਲ ਸਿੰਘ ਟੌਹੜਾ, ਯੂਥ ਆਗੂ ਸ਼੍ਰੀ ਹਰਪਾਲ ਜੁਨੇਜਾ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ. ਇੰਦਰਮੋੋਹਨ ਸਿੰਘ ਬਜਾਜ, ਦਿਹਾਤੀ ਜ਼ਿਲਾ ਪ੍ਰਧਾਨ ਸ. ਫੌਜ਼ਇੰਦਰ ਸਿੰਘ ਮੁਖਮੇਲਪੁਰ, ਸ. ਰਣਜੀਤ ਸਿੰਘ ਨਿੱਕੜਾ, ਇਸਤਰੀ ਅਕਾਲੀ ਦਲ ਦੀ ਜ਼ਿਲਾ ਪ੍ਰਧਾਨ ਬੀਬੀ ਜਸਪਾਲ ਕੌਰ ਧਾਰਨੀ, ਜ਼ਿਲਾ ਯੂਥ ਪ੍ਰਧਾਨ ਸ. ਹਰਮੀਤ ਸਿੰਘ ਪਠਾਣਮਾਜਰਾ, ਸ. ਬੱਬੀ ਖਹਿਰਾ, ਸ. ਸਤਬੀਰ ਸਿੰਘ ਖੱਟੜਾ, ਸ. ਨਰਦੇਵ ਸਿੰਘ ਆਕੜੀ, ਸ. ਜਸਵਿੰਦਰ ਸਿੰਘ ਚੀਮਾ, ਸ਼੍ਰੀਮਤੀ ਸੀਮਾ ਸ਼ਰਮਾ, ਬੀ.ਜੇ.ਪੀ. ਦੇ ਸ਼ਹਿਰੀ ਪ੍ਰਧਾਨ ਸ਼੍ਰੀ ਅਰੁਣ ਗੁਪਤਾ, ਦਿਹਾਤੀ ਪ੍ਰਧਾਨ ਸ਼੍ਰੀ ਰਾਮੇਸ਼ਵਰ ਸ਼ਰਮਾ, ਸ. ਸਰੂਪ ਸਿੰਘ ਸਹਿਗਲ, ਸ. ਲਖਬੀਰ ਸਿੰਘ ਲੌਟ, ਦਲਿਤ ਫਰੰਟ ਦੇ ਜੋਗਿੰਦਰ ਸਿੰਘ ਪੰਛੀ, ਡਾ. ਨਵੀਨ ਸਾਰੋਂਵਾਲਾ, ਸ਼੍ਰੀ ਰਵੀ ਆਹਲੂਵਾਲੀਆ, ਕੌਂਸਲਰ ਸ. ਅਮਰਿੰਦਰ ਸਿੰਘ ਬਜਾਜ, ਸ. ਅਮਰਜੀਤ ਸਿੰਘ ਬੱਠਲਾ, ਸ. ਰਜਿੰਦਰ ਵਿਰਕ, ਸ. ਬਿੱਟੂ ਚੱਠਾ, ਸ. ਸੁਖਮਿੰਦਰਪਾਲ ਸਿੰਘ ਮਿੰਟਾ, ਸ. ਸੁਖਜੀਤ ਸਿੰਘ ਬਘੌਰਾ, ਇੰਜੀ. ਗੁਰਵਿੰਦਰ ਸਿੰਘ ਸ਼ਕਤੀਮਾਨ, ਆਈ.ਜੀ. ਪਟਿਆਲਾ ਰੇਂਜ ਸ. ਪਰਮਜੀਤ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ, ਉੱਪ ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਸ. ਮਨਵੇਸ਼ ਸਿੰਘ ਸਿੱਧੂ, ਐਸ.ਐਸ.ਪੀ. ਸ. ਗੁਰਪ੍ਰੀਤ ਸਿੰਘ ਗਿੱਲ, ਮੇਲਾ ਪ੍ਰਬੰਧਕ ਅਤੇ ਏ.ਡੀ.ਸੀ. (ਵਿਕਾਸ) ਸ਼੍ਰੀਮਤੀ ਅਨਿੰਨਦਿਤਾ ਮਿੱਤਰਾ, ਐਸ.ਡੀ.ਐਮ. ਸ. ਗੁਰਪਾਲ ਸਿੰਘ ਚਹਿਲ, ਜ਼ਿਲਾ ਪ੍ਰੀਸ਼ਦ ਦੇ ਸਕੱਤਰ ਸ. ਮਹਿੰਦਰ ਸਿੰਘ ਚੱਠਾ, ਸ਼ੋ੍ਰਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦਿਆਂ ਸਮੇਤ ਹੋਰ ਮੇਲੇ ’ਚ ਪੁੱਜੇ ਦਰਸ਼ਕ ਵੀ ਮੌਜੂਦ ਸਨ।

Tags: ਸਰਕਾਰੀ ਵਿਭਾਗਾਂ ਨੌਜਵਾਨਾਂ ਭਰਤੀ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration