"/> ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚਲਣਾ ਚਾਹੀਦਾ ਹੈ : ਡਾ. ਹਰਕੀਰਤ ਸਿੱਧੂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚਲਣਾ ਚਾਹੀਦਾ ਹੈ : ਡਾ. ਹਰਕੀਰਤ ਸਿੱਧੂ

Published On: punjabinfoline.com, Date: Nov 29, 2012

ਪਟਿਆਲਾ, 29 ਨਵੰਬਰ (ਪੀ.ਐੱਸ.ਗਰੇਵਾਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਸਿੱਧੂਵਾਲ ਭਾਦਸੋਂ ਰੋਡ ਗੁਰਦੁਆਰਾ ਕਮੇਟੀ ਦੀ ਦੇਖ ਰੇਖ ਹੇਠ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਆਸ ਪਾਸ ਦੇ ਇਲਾਕਿਆਂ ਵਿਚੋਂ ਹੁੰਦੇ ਹੋਏ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਏ। ਇਸ ਮੌਕੇ ਸਕੂਲਾਂ ਦੇ ਬੱਚਿਆਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਰਧਾ ਨਾਲ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਇਸ ਮੋਕੇ ਵਿਸ਼ੇਸ਼ ਤੋਰ ਤੇ ਪਹੁੰਚੇ ਡਾ. ਹਰਕੀਰਤ ਸਿੰਘ ਸਿੱਧੂ ਹੋਮਿਓਪੈਥਿਕ ਮਾਹਿਰ ਅਤੇ ਚੇਅਰਮੈਨ ਐਂਟੀ ਡਰਗ ਸੋਸਾਇਟੀ ਪੰਜਾਬ ਨੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਂਟ ਕੀਤੇ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।

Tags:
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration