"/> ਚੋਣ ਕਮਿਸ਼ਨ ਨੇ ਅਜੈ ਰਾਏ ਵਿਰੁੱਧ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਚੋਣ ਕਮਿਸ਼ਨ ਨੇ ਅਜੈ ਰਾਏ ਵਿਰੁੱਧ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ

Published On: punjabinfoline.com, Date: May 12, 2014

ਵਾਰਾਨਸੀ, 12 ਮਈ (ਏਜੰਸੀ) - ਕਾਂਗਰਸ ਦੇ ਉਮੀਦਵਾਰ ਅਜੈ ਰਾਏ ਸੋਮਵਾਰ ਨੂੰ ਮਤਦਾਨ ਕਰਨ ਦੇ ਦੌਰਾਨ ਆਪਣੇ ਕੁੜਤੇ 'ਤੇ ਪਾਰਟੀ ਦਾ ਚੋਣ ਨਿਸ਼ਾਨ ਲਗਾਕੇ ਮੁਸ਼ਕਲਾਂ 'ਚ ਫਸ ਗਏ ਹਨ। ਚੋਣ ਕਮਿਸ਼ਨ ਨੇ ਅਜੈ ਰਾਏ ਦੇ ਖਿਲਾਫ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਨੇ ਵਾਰਾਨਸੀ ਦੇ ਰਿਟਰਨਿੰਗ ਅਫਸਰ ਨੂੰ ਇਹ ਆਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਨੇ ਚੋਣ ਅਧਿਕਾਰੀ ਨੂੰ ਆਦੇਸ਼ ਦਿੱਤਾ ਹੈ ਕਿ ਵਾਰਾਨਸੀ ਦੇ ਇੱਕ ਮਤਦਾਨ ਕੇਂਦਰ 'ਚ ਪਾਰਟੀ ਦਾ ਚੋਣ ਨਿਸ਼ਾਨ ਪ੍ਰਦਰਸ਼ਤ ਕਰਨ ਲਈ ਕਾਂਗਰਸ ਦੇ ਉਮੀਦਵਾਰ ਅਜੈ ਰਾਏ ਦੇ ਖਿਲਾਫ ਐਫਆਈਆਰ ਦਰਜ ਕੀਤੀ ਜਾਵੇ। ਨਾਲ ਹੀ ਭਾਜਪਾ ਤੇ ਆਮ ਆਦਮੀ ਪਾਰਟੀ ਨੇ ਵੀ ਰਾਏ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਚੋਣ ਕਮਿਸ਼ਨ ਨੇ ਮਤਦਾਨ ਦੇ ਦੌਰਾਨ ਕਾਂਗਰਸ ਦੇ ਉਮੀਦਵਾਰ ਅਜੈ ਰਾਏ ਦੇ ਪਾਰਟੀ ਦਾ ਚੋਣ ਨਿਸ਼ਾਨ ਲਗਾਉਣ ਦੀ ਸ਼ਿਕਾਇਤ ਨੂੰ ਲੈ ਕੇ ਸੀਸੀਟੀਵੀ ਫੁਟੇਜ ਮੰਗਵਾਇਆ ਹੈ। ਭਾਜਪਾ ਨੇ ਅਜੈ ਰਾਏ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਸੀ ਜਿਸਤੋਂ ਬਾਅਦ ਚੋਣ ਕਮਿਸ਼ਨ ਨੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਕੀਤੀ। ਦੂਜੇ ਪਾਸੇ ਕਾਂਗਰਸ ਦੇ ਉਮੀਦਵਾਰ ਅਜੈ ਰਾਏ ਨੇ ਆਪਣੇ ਬਚਾਅ 'ਚ ਕਿਹਾ ਹੈ ਕਿ ਕਾਂਗਰਸ ਦਾ ਉਮੀਦਵਾਰ ਹੋਣ ਦੇ ਨਾਤੇ ਉਨ੍ਹਾਂ ਨੂੰ ਆਪਣੀ ਪਾਰਟੀ ਦੇ ਚੋਣ ਨਿਸ਼ਾਨ ਨੂੰ ਆਪਣੇ ਨਾਲ ਰੱਖਣ ਦਾ ਅਧਿਕਾਰ ਹੈ।

Tags: ਵਾਰਾਨਸੀ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration