"/> ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰਵਰਸਿਟੀ ਗੱਤਕਾ ਚੈਂਪੀਅਨਸ਼ਿਪ 12 ਫਰਵਰੀ ਤੋਂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰਵਰਸਿਟੀ ਗੱਤਕਾ ਚੈਂਪੀਅਨਸ਼ਿਪ 12 ਫਰਵਰੀ ਤੋਂ

Published On: punjabinfoline.com, Date: Feb 06, 2017

ਤਲਵੰਡੀ ਸਾਬੋ, 06 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪਹਿਲੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਗੱਤਕਾ ਚੈਂਪੀਅਨਸ਼ਿਪ 12 ਫਰਵਰੀ ਤੋਂ ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਕਰਵਾਈ ਜਾ ਰਹੀ ਹੈ। ਇਸ ਚੈਂਪੀਅਨਸ਼ਿਪ ਵਿੱਚ ਸਮੁੱਚੇ ਭਾਰਤ ਵਿੱਚੋਂ ਵੱਖ-ਵੱਖ ਯੂਨੀਵਰਸਿਟੀਆਂ ਦੇ ਲਗਭਗ 300 ਤੋਂ ਵੱਧ ਲੜਕੇ ਅਤੇ ਲੜਕੀਆਂ ਬਾਗ ਲੈ ਰਹੀਆਂ ਹਨ।
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ ਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਆਪ ਇੰਡੀਆਂ ਗੱਤਕਾ ਚੈਂਪੀਅਨਸ਼ਿਪ ਨਾਲ ਸੰਬੰਧਿਤ ਸਾਰੇ ਅਫਸਰਾ, ਆਯੋਜਿਕ ਅਤੇ ਕਮੇਟੀਆਂ ਨਾਲ ਮੰਟਿੰਗ ਕਰਨ ਮੌਕੇ ਖੁਲਾਸਾ ਕਰਦਿਆਂ ਕਿਹਾ ਕਿ ਸਾਰੀਆਂ ਸੰਬੰਧਿਤ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਸਾਰਾ ਸਟਾਫ ਇਸ ਚੈਂਪੀਅਨਸ਼ਿਪ ਨੂੰ ਸਫਲਤਾ ਪੂਰਵਕ ਆਯੋਜਿਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।
ਯੂਨੀਵਰਸਿਟੀ ਦੇ ਡਾਇਰੈਕਟਰ ਸਪੋਟਰਸ ਡਾ. ਰਵਿੰਦਰ ਸੂਮਲ ਨੇ ਮੀਟਿੰਗ ਮੌਕੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਇਲਾਵਾ ਮਹਾਂਰਿਸ਼ੀ ਦਯਾਨੰਦ ਯੂਨੀਵਰਸਿਟੀ, ਰੋਹਤਕ, ਮਹਾਤਮਾ ਗਾਂਧੀ ਵਿਦਿਆਪੀਠ ਵਾਰਾਨਸੀ, ਜੰਮੂ ਯੂਨੀਵਰਸਿਟੀ ਜੰਮੂ-ਕਸ਼ਮੀਰ, ਮੁੰਬਈ ਯੂਨੀਵਰਸਿਟੀ ਸਮੇਤ ਦੇਸ਼ ਭਰ ਦੇ ਕੋਨੇ-ਕੋਨੇ ਤੋਂ ਵਿਦਿਆਰਥੀ ਇਸ ਮਹਾਂ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਉਹਨਾਂ ਮੁਕਾਬਲਿਆਂ ਸੰਬੰਧੀ ਦੱਸਿਆ ਕਿ ਲਛਕੇ ਅਤੇ ਲੜਕੀਆਂ ਦੇ ਦੋਹਾਂ ਵਰਗਾਂ ਵਿੱਚ ਸਿੰਗਲ ਸੋਟੀ, ਫਰੀ ਸੋਟੀ ਅਤੇ ਡੈਮੋਸਟਰੇਸ਼ਨ ਤੋਂ ਇਲਾਵਾ ਪੰਜ ਤਰ੍ਹਾਂ ਦੇ ਮਾਕਬਲੇ ਹੋਣਗੇ।
ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ. ਸੁਖਰਾਜ ਸਿੰਘ ਸਿੱਧੂ ਨੇ ਜਿੱਥੇ ਆਪਣੇ ਵਿਚਾਰ ਸਾਂਝੇ ਕਰਦਿਆਂ ਗੱਤਕਾ ਚੈਂਪੀਅਸ਼ਿਪ ਬਾਰੇ ਯੂਨੀਵਰਸਿਟੀ ਦੀਆਂ ਤਿਆਰੀਆਂ ਬਾਰੇ ਦੱਸਿਆ ਉੱਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕ ਅਤੇ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜੀ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਦੁਆਰਾ ਮਿਲ ਰਹੇ ਸ਼ਲਾਘਾਯੋਗ ਸਹਿਯੋਗ ਬਾਰੇ ਵੀ ਦੱਸਿਆ। ਯੂਨੀਵਰਸਿਟੀ ਦੇ ਚਾਂਸਲਰ ਡਾ. ਝੇ ਐੱਸ ਧਾਲੀਵਾਲ ਅਤੇ ਚੇਅਰਮੈਨ ਸ. ਗੁਰਲਾਭ ਸਿੰਘ ਸਿੱਧੂ ਨੇ ਉਕਤ ਚੈਂਪੀਅਨਸ਼ਿਪ ਨੂੰ ਸ਼ਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਵਾਉਂਦਿਆ ਕਿਹਾ ਕਿ ਇਸ ਚੈਂਪੀਅਨਸ਼ਿਪ ਤੋਂ ਵੱਖ-ਵੱਖ ਪ੍ਰਾਤਾਂ ਤੋਂ ਆਉਣ ਵਾਲੇ ਵਿਦਿਆਰਥੀ ਖੇਡ ਭਾਵਨਾ ਅਤੇ ਮਿਲਵਰਤਨ ਦਾ ਸੁਨੇਹਾ ਲੈ ਕੇ ਜਾਣਗੇ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration