"/> ਕਾਂਗਰਸੀ ਆਗੂ ਸੁਖਦੇਵ ਚਹਿਲ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ, ਜਿੱਤ ਲਈ ਦਿੱਤੀ ਵਧਾਈ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕਾਂਗਰਸੀ ਆਗੂ ਸੁਖਦੇਵ ਚਹਿਲ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ, ਜਿੱਤ ਲਈ ਦਿੱਤੀ ਵਧਾਈ

Published On: punjabinfoline.com, Date: Mar 12, 2017

ਤਲਵੰਡੀ ਸਾਬੋ, 12 ਮਾਰਚ (ਗੁਰਜੰਟ ਸਿੰਘ ਨਥੇਹਾ) - ਹਲਕਾ ਤਲਵੰਡੀ ਸਾਬੋ ਦੇ ਸੀਨਅਰ ਕਾਂਗਰਸੀ ਆਗੂ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਚਹਿਲ ਨੇ ਅੱਜ ਪਟਿਆਲਾ ਦੇ ਮੋਤੀ ਮਹਿਲ ਵਿਖੇ ਪਹੁੰਚ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਦੇ ਨਜਦੀਕੀ ਸਾਥੀ ਲਖਵਿੰਦਰ ਸਿੰਘ ਕੋਟਸ਼ਮੀਰ ਨੇ ਦਸਿਆ ਕਿ ਸ. ਚਹਿਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਰੋਸਾ ਦੁਆਇਆ ਕਿ ਹਲਕਾ ਤਲਵੰਡੀ ਸਾਬੋ ਵਿੱਚ ਵੀ ਪਾਰਟੀ ਦੀ ਹੋਰ ਮਜਬੂਤੀ ਦੀਆਂ ਸੰਭਾਵਨਾਵਾਂ ਨੂੰ ਤਲਾਸ਼ਦਿਆਂ ਉਸਤੇ ਭਵਿੱਖ ਵਿੱਚ ਕੰਮ ਕੀਤਾ ਜਾਵੇਗਾ ਤੇ ਪਾਰਟੀ ਦੇ ਸਾਰੇ ਵਿੰਗਾਂ ਨੂੰ ਮਜਬੂਤੀ ਦੇਣ ਲਈ ਹਲਕੇ ਦੇ ਪਿੰਡਾਂ ਵਿੱਚ ਵਿਸ਼ੇਸ ਤੌਰ 'ਤੇ ਪਾਰਟੀ ਨਾਲ ਆਮ ਲੋਕਾਂ ਨੂੰ ਜੋੜਨ ਲਈ ਕੈਪਾਂ ਦਾ ਆਯੋਜਨ ਕੀਤਾ ਜਾਵੇਗਾ ਤਾਂ ਕਿ ਆਗਾਮੀ ਲੋਕ ਸਭਾ ਚੋਣਾਂ ਤੱਕ ਹਲਕੇ ਅੰਦਰ ਪਾਰਟੀ ਨੂੰ ਇੰਨਾ ਮਜਬੂਤ ਕੀਤਾ ਜਾ ਸਕੇ ਕਿ ਲੋਕ ਸਭਾ ਚੋਣਾਂ ਦੀ ਜਿੱਤ ਵਿੱਚ ਹਲਕੇ ਤੋਂ ਪਾਰਟੀ ਨਿਰਣਾਇਕ ਰੋਲ ਅਦਾ ਕਰ ਸਕੇ।ਉਨ੍ਹਾਂ ਦਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਹਿਲ ਵੱਲੋਂ ਪਾਰਟੀ ਦੀ ਮਜਬੂਤੀ ਲਈ ਉਠਾਏ ਜਾ ਰਹੇ ਕਦਮਾਂ ਦੀ ਸ਼ਲ਼ਾਘਾ ਕਰਦਿਆਂ ਉਲੀਕੀਆਂ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਕਿਹਾ।ਚਹਿਲ ਨਾਲ ਇਸ ਮੌਕੇ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਨੇ ਵੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲਣੀ ਦੌਰਾਨ ਪੰਜਾਬ ਵਿੱਚ ਬਣਨ ਜਾ ਰਹੀ ਕਾਂਗਰਸ ਦੀ ਸਰਕਾਰ ਪ੍ਰਤੀ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration