"/> ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

Published On: punjabinfoline.com, Date: Mar 17, 2017

ਤਲਵੰਡੀ ਸਾਬੋ, 17 ਮਾਰਚ (ਗੁਰਜੰਟ ਸਿੰਘ ਨਥੇਹਾ)- ਖੇਤੀਬਾੜੀ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਦੇ ਡਾ. ਜਗਤਾਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ ਅਤੇ ਖੇਤੀਬਾੜੀ ਅਫਸਰ ਤਲਵੰਡੀ ਸਾਬੋ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਨੇੜਲੇ ਪਿੰਡ ਲੇਲੇਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਤੇਜ ਸਿੰਘ ਖੇਤੀਬਾੜੀ ਅਪਸਰ ਬਠਿੰਡਾ ਨੇ ਕਣਕ ਦੀ ਫਸਲ ਵਿੱਚ ਆਉਣ ਵਾਲੇ ਨਦੀਨਾਂ ਦੀ ਰੋਕਥਾਮ, ਰੂੜੀ ਖਾਦ, ਮਿੱਟੀ ਪਾਣੀ ਦੀ ਪਰਖ aਤੇ ਖਾਸ ਕਰਕੇ ਹੁਣ ਤੋਂ ਹੀ ਨਰਮੇ ਦੀ ਫਸਲ 'ਤੇ ਚਿੱਟੇ ਮੱਛਰ ਦੇ ਹਮਲੇ ਦੀ ਰੋਕਥਾਮ ਆਦਿ ਬਾਰੇ ਵਿਚਾਰਾਂ ਕੀਤੀਆਂ ਅਤੇ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਪ ਨਿਰੀਖਕ ਰਣਬਰਿ ਸਿੰਘ ਸ਼ੇਖਪੁਰਾ ਨੇ ਕਿਸਾਨਾਂ ਨੂੰ ਗੁਜਰਾਤ ਵਿੱਚੋਂ ਸਸਤੇ ਬੀਜ਼ ਲਿਆ ਕੇ ਬੀਜਣ ਦਾ ਲਾਲਚ ਨਾ ਕਰਨ ਬਾਰੇ ਅਪੀਲ ਕੀਤੀ। ਉਹਨਾਂ ਨੇ ਸਿਰਫ ਯੂਨੀਵਰਸਿਟੀ ਤੋਂ ਹੀ ਪ੍ਰਵਾਨਿਤ ਬੀਜ਼ ਹੀ ਬੀਜ਼ਣ ਦੀ ਸਿਫਾਰਿਸ਼ ਕੀਤੀ।
ਇਸ ਕੈਂਪ ਮੌਕੇ ਹੋਰਨਾਂ ਤੋਂ ਇਲਾਵਾ ਸਕਾਊਟ ਸੁਖਵੰਤ ਸਿੰਘ, ਲਵਪ੍ਰੀਤ ਸਿੰਘ, ਬਹਾਦਰ ਸਿੰਘ ਲੇਲੇਵਾਲਾ, ਅਗਾਂਹ ਵਧੂ ਕਿਸਾਨ ਬਿੱਕਰ ਸਿੰਘ, ਗੁਰਮੇਲ ਸਿੰਘ, ਗਮਦੂਰ ਸਿੰਘ ਅਤੇ ਅਮਰ ਸਿੰਘ ਆਦਿ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration