"/> ਸਰੀਰਕ ਤੰਦਰੁਸਤੀ ਲਈ ਖੇਡਾਂ ਬਹੁਤ ਜ਼ਰੂਰੀ- ਦਲਵੀਰ ਸਿੰਘ ਗੋਲਡੀ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਰੀਰਕ ਤੰਦਰੁਸਤੀ ਲਈ ਖੇਡਾਂ ਬਹੁਤ ਜ਼ਰੂਰੀ- ਦਲਵੀਰ ਸਿੰਘ ਗੋਲਡੀ

Published On: punjabinfoline.com, Date: Jun 13, 2017

ਧੂਰੀ, 13 ਜੂਨ (ਮਹੇਸ਼ ਜਿੰਦਲ) - ਸਰੀਰਕ ਤੰਦਰੁਸਤੀ ਲਈ ਖੇਡਾਂ ਜਿੱਥੇ ਬਹੁਤ ਜ਼ਰੂਰੀ ਹਨ ਉੱਥੇ ਖੇਡਾਂ ਨਾਲ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ | ਪਿੰਡ ਕਲੇਰਾਂ ਵਿਖੇ ਨੌਜਵਾਨਾਂ ਵੱਲੋਂ ਕਰਵਾਏ ਤਿੰਨ ਦਿਨਾ ਕ੍ਰਿਕਟ ਟੂਰਨਾਮੈਂਟ ਵਿਚ ਵਿਸ਼ੇਸ਼ ਤੌਰ ਉੱਤੇ ਪਹੁੰਚੇ ਹਲਕਾ ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣ ਲਈ ਨੌਜਵਾਨਾਂ ਨੂੰ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ | ਇਸ ਟੂਰਨਾਮੈਂਟ ਵਿਚ ਈਨਾਬਾਜਾ ਦੀ ਟੀਮ ਜੇਤੂ ਰਹੀ ਜਦੋਂਕਿ ਧੌਲਾ ਦੂਸਰੇ, ਪੁੰਨਾਵਾਲ ਤੀਸਰੇ ਅਤੇ ਉਪੋਕੀ ਚੌਥੇ ਸਥਾਨ 'ਤੇ ਰਹੇ | ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਵਿਧਾਇਕ ਦਲਵੀਰ ਸਿੰਘ ਗੋਲਡੀ, ਅਕਾਸ਼ਦੀਪ ਸਿੰਘ ਔਲਖ ਡੀ.ਐਸ.ਪੀ. ਧੂਰੀ, ਧਾਰਮਿਕ ਸ਼ਖ਼ਸੀਅਤ ਬਾਬਾ ਜਗਜੀਤ ਸਿੰਘ, ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ ਚਹਿਲ, ਸਕੱਤਰ ਗੁਰਿੰਦਰਪਾਲ ਸਿੰਘ ਅਤੇ ਦਸਮੇਸ਼ ਸਪੋਰਟਸ ਕਲੱਬ ਦੇ ਸਮੂਹ ਆਗੂਆਂ ਨੇ ਨਿਭਾਈ |

Tags: mahesh jindal dhuri
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration