"/> ਵਿਧਾਨ ਸਭਾ ਦੇ ਘਿਰਾਓ 'ਚ ਸੰਗਰੂਰ ਤੋਂ ਵੱਡੀ ਗਿਣਤੀ ਭਾਜਪਾ ਵਰਕਰ ਪੁੱਜਣਗੇ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਵਿਧਾਨ ਸਭਾ ਦੇ ਘਿਰਾਓ 'ਚ ਸੰਗਰੂਰ ਤੋਂ ਵੱਡੀ ਗਿਣਤੀ ਭਾਜਪਾ ਵਰਕਰ ਪੁੱਜਣਗੇ

Published On: punjabinfoline.com, Date: Jun 18, 2017

ਸੰਗਰੂਰ, 18 ਜੂਨ (ਸਪਨਾ ਰਾਣੀ) - ਭਾਜਪਾ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੰਨਾ ਨੇ ਦੱਸਿਆ ਹੈ ਕਿ 19 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਕੀਤੇ ਜਾ ਰਹੇ ਘਿਰਾਓ ਵਿਚ ਸੰਗਰੂਰ ਤੋਂ ਮੋਰਚੇ ਦੇ ਵੱਡੀ ਗਿਣਤੀ ਵਰਕਰ ਸ਼ਮੂਲੀਅਤ ਕਰਨਗੇ | ਜ਼ਿਲ੍ਹਾ ਸੰਗਰੂਰ ਦੀਆਂ ਇਕਾਈਆਂ ਸੰਗਰੂਰ, ਭਵਾਨੀਗੜ੍ਹ, ਧੂਰੀ, ਮਾਲੇਰਕੋਟਲਾ, ਅਮਰਗੜ੍ਹ ਅਤੇ ਅਹਿਮਦਗੜ੍ਹ ਤੋਂ ਮੋਰਚੇ ਦੇ ਵਰਕਰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਸਵੇਰੇ ਪੁੱਜਣਗੇ | ਉੱਥੋਂ ਪਾਰਟੀ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਵਿਧਾਨ ਸਭਾ ਵੱਲ ਪੈਦਲ ਰੋਸ ਮਾਰਚ ਕਰਨਗੇ ਅਤੇ ਵਿਧਾਨ ਸਭਾ ਦਾ ਘਿਰਾਓ ਕਰਨਗੇ | ਭਾਜਪਾ ਆਗੂ ਨੇ ਕਿਹਾ ਕਿ ਇਹ ਘਿਰਾਓ ਪੰਜਾਬ ਵਿਚ ਦਲਿਤਾਂ 'ਤੇ ਵੱਧ ਰਹੇ ਅੱਤਿਆਚਾਰਾਂ ਨੂੰ ਰੁਕਵਾਉਣ ਅਤੇ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਕੀਤਾ ਜਾ ਰਿਹਾ ਹੈ |

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration