"/> ਹਰਿਆਣਾ ਅੰਦਰ 18 ਜੁਲਾਈ ਤੋਂ ਧਰਮ ਪ੍ਰਚਾਰ ਲਹਿਰ ਆਰੰਭੇਗੀ ਸ਼੍ਰੋਮਣੀ ਕਮੇਟੀ, 3 ਜੁਲਾਈ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ-ਪ੍ਰੋ. ਬਡੂੰਗਰ, ਕਿਹਾ ਉੱਚ ਟੈਸਟਾਂ ਵਿੱਚ ਪਾਸ ਹੋਣ ਵਾਲੇ ਪੰਜਾਬੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਕਰਿਆ ਕਰੇਗੀ ਸਨਮਾਨਿਤ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਹਰਿਆਣਾ ਅੰਦਰ 18 ਜੁਲਾਈ ਤੋਂ ਧਰਮ ਪ੍ਰਚਾਰ ਲਹਿਰ ਆਰੰਭੇਗੀ ਸ਼੍ਰੋਮਣੀ ਕਮੇਟੀ, 3 ਜੁਲਾਈ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ-ਪ੍ਰੋ. ਬਡੂੰਗਰ, ਕਿਹਾ ਉੱਚ ਟੈਸਟਾਂ ਵਿੱਚ ਪਾਸ ਹੋਣ ਵਾਲੇ ਪੰਜਾਬੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਕਰਿਆ ਕਰੇਗੀ ਸਨਮਾਨਿਤ

Published On: punjabinfoline.com, Date: Jul 01, 2017

ਤਲਵੰਡੀ ਸਾਬੋ, 1 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਧਾਰਮਿਕ ਸਮਾਗਮ ਤੋਂ ਬਾਅਦ ਗੁਰਮਤਿ ਲਹਿਰ ਦੀ ਆਰੰਭਤਾ ਕਰਨ ਉਪਰੰਤ ਪੱਤਰਕਾਰ ਵਾਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਅੰਦਰ ਸਿੱਖ ਨੌਜਵਾਨ ਪੀੜੀ ਨੂੰ ਆਪਣੇ ਗੌਰਵਮਈ ਵਿਰਸੇ ਤੋਂ ਜਾਣੂੰ ਕਰਵਾ ਕੇ ਸਿੱਖੀ ਸਰੂਪ ਵੱਲ ਲੈਜਾਣ ਲਈ ਧਾਰਮਿਕ ਲਹਿਰ ਸ਼ੁਰੂ ਕੀਤੇ ਜਾਣ ਦੀ ਲੋੜ ਮਹਿਸੂਸ ਹੋ ਰਹੀ ਸੀ ਜਿਸਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕਰ ਦਿੱਤਾ ਗਿਆ ਹੈ।
ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਕਤ ਲਹਿਰ ਪੰਜਾਬ ਦੇ ਨਾਲ ਨਾਲ ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਖਿੱਤੇ ਵਿੱਚ ਵੀ ਆਰੰਭੀ ਜਾ ਰਹੀ ਹੈ ਤੇ ਹਰਿਆਣਾ ਵਿੱਚ ਧਰਮ ਪ੍ਰਚਾਰ ਦੀ ਇਹ ਲਹਿਰ 18 ਜੁਲਾਈ ਨੂੰ ਗੁਰਦੁਆਰਾ ਪੰਜੋਖੜਾ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖ ਸ਼ਸਤਰ ਕਲਾ ਦਾ ਪ੍ਰਤੀਕ ਮੰਨੀ ਜਾਂਦੀ ਖੇਡ ਗੱਤਕੇ ਨੂੰ ਪ੍ਰਫੁੱਲਿਤ ਕਰਨ ਲਈ ੩ ਜੁਲਾਈ ਨੂੰ ਸਮੁੱਚੇ ਸਿੱਖ ਜਗਤ ਅੰਦਰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਆਈ. ਏ. ਐੱਸ, ਆਈ. ਪੀ. ਐੱਸ ਅਤੇ ਪੀ. ਸੀ. ਐੱਸ ਵਗੈਰਾ ਦੇ ਨਾਲ ਹੋਰ ਉੱਚ ਟੈਸਟਾਂ ਵਿੱਚ ਉੱਚੀਆਂ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਸਮੁੱਚੇ ਉਨਾ ਵਿਦਿਆਰਥੀਆਂ ਨੂੰ ਜਿਨ੍ਹਾਂ ਦਾ ਜਨਮ ਪੰਜਾਬ ਵਿੱਚ ਹੋਇਆ ਹੋਵੇਗਾ ਨੂੰ ਸ਼੍ਰੋਮਣੀ ਕਮੇਟੀ ਸਨਮਾਨਿਤ ਕਰਿਆ ਕਰੇਗੀ ਤੇ ਸਿੱਖ ਬੱਚਿਆਂ ਨੂੰ ਕੋਰਸਾਂ ਲਈ ਮੁਫਤ ਕੋਚਿੰਗ ਮੁਹੱਈਆ ਕਰਵਾਉਣ ਦੀ ਵੀ ਯੋਜਨਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਨੂੰ ਮਾਨ ਸਨਮਾਨ ਦੇਣ ਲਈ ਇੱਕ ਨਵੀਂ ਯੋਜਨਾ ਅਮਲ ਵਿੱਚ ਲਿਆਂਦੀ ਗਈ ਹੈ ਜਿਸ ਅਨੁਸਾਰ 25 ਬੱਚਿਆਂ ਨੂੰ ਜਪੁਜੀ ਸਾਹਿਬ ਕੰਠ ਕਰਵਾਉਣ ਵਾਲੇ ਗ੍ਰੰਥੀ ਸਿੰਘ ਨੂੰ ਪੰਜ ਸੌ ਰੁਪਏ ਅਤੇ 50 ਬੱਚਿਆਂ ਨੂੰ ਕੰਠ ਕਰਵਾਉਣ ਵਾਲਿਆਂ ਨੂੰ ਹਜਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਸ਼੍ਰੋਮਣੀ ਕਮੇਟੀ ਦਿਆ ਕਰੇਗੀ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਬਡੂੰਗਰ ਦੀ ਨਿੰਦਾ ਕੀਤੇ ਜਾਣ ਦੇ ਸਵਾਲ 'ਤੇ ਬਡੂੰਗਰ ਨੇ ਕਿਹਾ ਕਿ ਜਿਸਨੂੰ ਮੀਰੀ ਪੀਰੀ ਦੇ ਸਿਧਾਂਤ ਬਾਰੇ ਕੁਝ ਨਹੀਂ ਪਤਾ ਉਹ ਕੁਝ ਵੀ ਬੋਲ ਸਕਦਾ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਜਾਖੜ ਉਨਾਂ ਦੇ ਪੁੱਤਰਾਂ ਦੀ ਉਮਰ ਦਾ ਹੈ ਉਸ ਬਾਰੇ ਉਹ ਕੁਝ ਨਹੀ ਕਹਿਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਦਿਆਲ ਸਿੰਘ ਕੋਲਿਆਂਵਾਲੀ, ਅੰਤ੍ਰਿਗ ਮੈਂਬਰ ਬੀਬੀ ਜੋਗਿੰਦਰ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮੋਹਣ ਸਿੰਘ ਬੰਗੀ, ਭਾਈ ਅਮਰੀਕ ਸਿੰਘ ਕੋਟਸ਼ਮੀਰ, ਭਾਈ ਗੁਰਪ੍ਰੀਤ ਸਿੰਘ ਝੱਬਰ, ਭਾਈ ਜਗਸੀਰ ਸਿੰਘ ਮਾਂਗੇਆਣਾ, ਬੀਬੀ ਦਵਿੰਦਰ ਕੌਰ, ਭਾਈ ਗੁਰਤੇਜ ਸਿੰਘ ਢੱਡੇ, ਅਵਤਾਰ ਸਿੰਘ ਬਣਵਾਲਾ, ਸੁਰਜੀਤ ਸਿੰਘ ਰਾਏਪੁਰ, ਮਿੱਠੂ ਸਿੰਘ ਕਾਹਨੇਕੇ, ਧਰਮ ਪ੍ਰਚਾਰ ਅੰਤ੍ਰਿਗ ਮੈਂਬਰ ਭਾਈ ਮਨਜੀਤ ਸਿੰਘ ਬੱਪੀਆਣਾ, ਭਾਈ ਜਗਜੀਤ ਸਿੰਘ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ, ਸਮਸ਼ੇਰ ਸਿੰਘ ਚੱਠਾ ਮੀਤ ਮੈਨੇਜਰ, ਸੁਮੇਰ ਸਿੰਘ ਮੈਨੇਜਰ ਆਦਿ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration