"/> ਮਾਈਗ੍ਰੇਟਰੀ ਪਲਸ ਪੋਲੀਓ ਵਿਰੋਧੀ ਬੂੰਦਾਂ ਪਿਲਾਈਆਂ ਗਈਆਂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਮਾਈਗ੍ਰੇਟਰੀ ਪਲਸ ਪੋਲੀਓ ਵਿਰੋਧੀ ਬੂੰਦਾਂ ਪਿਲਾਈਆਂ ਗਈਆਂ

Published On: punjabinfoline.com, Date: Jul 02, 2017

ਤਲਵੰਡੀ ਸਾਬੋ, 2 ਜੁਲਾਈ (ਗੁਰਜੰਟ ਸਿੰਘ ਨਥੇਹਾ)-ਭਾਵੇਂ ਕਿ ਭਾਰਤ ਦੇਸ਼ ਨੂੰ ਪਹਿਲਾਂ ਤੋਂ ਹੀ ਪੋਲੀਓ ਮੁਕਤ ਦੇਸ਼ ਐਲਾਨਿਆਂ ਜਾ ਚੁੱਕਾ ਹੈ ਪ੍ਰੰਤੂ ਫਿਰ ਵੀ ਸਮੁੱਚੇ ਦੇਸ਼ ਅੰਦਰੋਂ ਪੋਲੀਓ ਵਰਗੀ ਨਾਮੁਰਾਦ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਿਹਤ ਵਿਭਾਗ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅ੍ਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਮਾਈਗ੍ਰੇਟਰੀ ਪਲਸ ਪੋਲੀਓ ਵਿਰੋਧੀ ਬੂੰਦਾਂ ਪਿਲਾਈਆਂ ਗਈਆਂ। ਇਹ ਬੂੰਦਾਂ ਭੱਠਿਆਂ 'ਤੇ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਝੁੱਗੀ-ਝੌਂਪੜੀ ਦੇ ਰਹਿਣ ਵਾਲੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਹਸਪਤਾਲ ਦੀ ਟੀਮ ਵੱਲੋਂ ਪਿਲਾਈਆਂ ਗਈਆਂ।
ਇਸ ਮੌਕੇ ਬਲਾਕ ਐਜੂਕੇਟਰ ਸ. ਤ੍ਰਿਲੋਕ ਸਿੰਘ ਨੇ ਦੱਸਿਆ ਕਿ ਭਾਰਤ ਨੂੰ ਪੋਲੀਓ ਮੁਕਤ ਦੇਸ਼ ਐਲਾਨਿਆ ਜਾ ਚੁੱਕਾ ਹੈ ਪ੍ਰੰਤੂ ਦੇਸ਼ ਦੀ ਸੀਮਾਂ ਨਾਲ ਲਗਦੇ ਦੇਸ਼ਾਂ ਵਿੱਚ ਪੋਲੀਓ ਦਾ ਮੁਕੰਮਲ ਖਾਤਮਾ ਨਹੀਂ ਹੋਇਆ ਹੈ। ਇਸ ਲਈ ਸਲੱਮ ਖੇਤਰ ਅਤੇ ਝੁੱਗੀਆਂ-ਝੌਂਪੜੀਆਂ ਵਿੱਚ ਰਹਿਣ ਵਾਲੇ ਬੱਚਿਆਂ ਲਈ ਇਹ ਸਪੈਸ਼ਲ ਰਾਊਂਡ ਕੀਤਾ ਜਾਂਦਾ ਹੈ ਜਿਸ ਦੇ ਤਹਿ ਅੱਜ ਕੰਮ ਖਤਮ ਹੋਣ ਤੱਕ ਕੁੱਲ 243 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration