"/> ਇੰਟਰਨੈਸ਼ਨਲ ਪੰਥਕ ਦਲ ਨੇ ਪੰਜਾਬ ਹਰਿਆਣਾ ਹੱਦ 'ਤੇ ਪੈਂਦੇ ਪਿੰਡਾਂ ਚ ਦਿਖਾਈਆਂ ਧਾਰਮਿਕ ਫਿਲਮਾਂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਇੰਟਰਨੈਸ਼ਨਲ ਪੰਥਕ ਦਲ ਨੇ ਪੰਜਾਬ ਹਰਿਆਣਾ ਹੱਦ 'ਤੇ ਪੈਂਦੇ ਪਿੰਡਾਂ ਚ ਦਿਖਾਈਆਂ ਧਾਰਮਿਕ ਫਿਲਮਾਂ

Published On: punjabinfoline.com, Date: Jul 04, 2017

ਤਲਵੰਡੀ ਸਾਬੋ, 4 ਜੁਲਾਈ (ਗੁਰਜੰਟ ਸਿੰਘ ਨਥੇਹਾ)- ਇੰਟਰਨੈਸ਼ਨਲ ਪੰਥਕ ਦਲ ਵੱਲੋਂ ਬੀਤੇ ਸਮੇਂ ਤੋਂ ਸ਼ੁਰੂ ਕੀਤੀ ਗਈ ਧਰਮ ਪ੍ਰਚਾਰ ਲਹਿਰ ਦੀ ਲੜੀ ਵਿੱਚ ਬੀਤੀ ਰਾਤ ਪੰਜਾਬ ਹਰਿਆਣਾ ਹੱਦ 'ਤੇ ਪੈਂਦੇ ਪਿੰਡਾਂ ਵਿੱਚ ਧਾਰਮਿਕ ਫਿਲਮਾਂ ਦਿਖਾਈਆਂ ਗਈਆਂ। ਸੰਸਥਾ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਵਿੱਚ ਧਾਰਮਿਕ ਸਮਾਗਮ ਕਰਵਾਉਣ ਦਾ ਵੀ ਪ੍ਰੋਗਰਾਮ ਉਲੀਕਿਆ ਗਿਆ ਹੈ।
ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇੰਟਰਨੈਸ਼ਨਲ ਪੰਥਕ ਦਲ ਦੇ ਧਾਰਮਿਕ ਵਿੰਗ ਦੇ ਆਗੂ ਤੇ ਪ੍ਰਚਾਰਕ ਭਾਈ ਰਾਜਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਬੀਤੀ ਰਾਤ ਤਲਵੰਡੀ ਸਾਬੋ ਸਬ ਡਵੀਜਨ ਦੀ ਹੱਦ ਨਾਲ ਲੱਗਦੇ ਹਰਿਆਣਾ ਦੇ ਪਿੰਡ ਫੱਗੂ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਮੱਲਵਾਲਾ ਦੀ ਅਗਵਾਈ ਹੇਠ ਧਾਰਮਿਕ ਫਿਲਮਾਂ ਦਿਖਾਉਣ ਦੀ ਸੇਵਾ ਨਿਭਾਈ ਗਈ ਜਿਸ ਵਿੱਚ ਵੱਡੀ ਗਿਣਤੀ ਸੰਗਤਾਂ ਤੇ ਖਾਸ ਕਰਕੇ ਬੀਬੀਆਂ, ਬੱਚਿਆਂ ਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਿਥੇ ਪਿੰਡਾਂ ਸ਼ਹਿਰਾਂ ਵਿੱਚ ਗੁਰਮਤਿ ਸਮਾਗਮ ਕਰਨ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ ਉੱਥੇ ਹੀ ਧਾਰਮਿਕ ਫਿਲਮਾਂ ਦਿਖਾਉਣ, ਗੁਰਮਤਿ ਕੁਇਜ ਮੁਕਾਬਲੇ, ਦਸਤਾਰ ਦੁਮਾਲਾ ਸਿਖਲਾਈ ਕੈਂਪ, ਅੰਮ੍ਰਿਤ ਸੰਚਾਰ, ਸ਼ੁੱਧ ਨਿੱਤਨੇਮ ਗੁਰਬਾਣੀ ਸੰਥਿਆ, ਕਥਾ ਕੀਰਤਨ ਦੀ ਨਿਸ਼ਕਾਮ ਸੇਵਾ ਆਰੰਭਣ ਦੇ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਨੂੰ ਜਿੱਥੇ ਅਜਿਹੇ ਸਮਾਗਮ ਕਰਵਾਉਣ ਲਈ ਜਥੇਬੰਦੀ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਉੱਥੇ ਨੌਜਵਾਨਾਂ ਨੂੰ ਜਥੇਬੰਦੀ ਵਿੱਚ ਸ਼ਾਮਿਲ ਹੋ ਕੇ ਪੰਥਕ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration