"/> ਮੁਲਾਜਮਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕੀਤੇ ਜਾਣ- ਦਰਸ਼ਨ ਸਿੰਘ ਲੁਬਾਣਾ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਮੁਲਾਜਮਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕੀਤੇ ਜਾਣ- ਦਰਸ਼ਨ ਸਿੰਘ ਲੁਬਾਣਾ

ਘਰ-ਘਰ ਨੌਕਰੀ ਦੇਣ ਦੇ ਵਾਅਦੇ ਤੋਂ ਟਾਲਾ ਵੱਟ ਰਹੀ ਹੈ ਸਰਕਾਰ
Published On: punjabinfoline.com, Date: Jul 14, 2017

ਭਵਾਨੀਗੜ,14 ਜੁਲਾਈ{ਗੁਰਵਿੰਦਰ ਰੋਮੀ ਭਵਾਨੀਗੜ}:-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ ਮੁਲਾਜਮਾਂ ਨਾਲ ਕੀਤੇ ਚੋਣ ਵਾਅਦਿਆਂ ਸਬੰਧੀ ਕੋਈ ਜ਼ਿਕਰ ਨਾ ਕਰਨ ਦੀ ਤਿੱਖੇ ਸਬਦਾਂ ਵਿੱਚ ਨਿਖੇਧੀ ਕੀਤੀ।
ਇੱਥੇ ਨੇੜੇ ਨਹਿਰੀ ਅਰਾਮ ਘਰ ਬਾਲਦ ਕੋਠੀ ਵਿਖੇ ਲਹਿਲ ਬਰਾਂਚ ਪਟਿਆਲਾ ਵੱਲੋਂ ਕਰਵਾਏ ਸਮਾਗਮ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਅਤੇ ਜਨਰਲ ਸਕੱਤਰ ਰਣਜੀਤ ਸਿੰਘ ਰਾਣਵਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁਲਾਜਮਾਂ ਦੇ ਮਹਿੰਗਾਈ ਭੱਤੇ ਦੀਆਂ ਕਿਸਤਾਂ ਦਾ ਬਕਾਇਆ ਦਾ ਅਕਾਲੀ ਭਾਜਪਾ ਸਰਕਾਰ ਨੇ ਭੁਗਤਾਨ ਨਹੀਂ ਕੀਤਾ ਸੀ ਅਤੇ ਹੁਣ ਕੈਪਟਨ ਸਰਕਾਰ ਨੇ ਚੋਣਾਂ ਵਿੱਚ ਵਾਅਦਾ ਕਰਨ ਦੇ ਬਾਵਜੂਦ ਵੀ ਬਜਟ ਸੈਸ਼ਨ ਵਿੱਚ ਕੋਈ ਜ਼ਿਕਰ ਨਹੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਪਣੇ ਘਰ-ਘਰ ਨੌਕਰੀ ਦੇਣ ਦੇ ਵਾਅਦੇ ਤੋਂ ਟਾਲਾ ਵੱਟ ਰਹੀ ਹੈ। ਇਸ ਮੌਕੇ ਨਰੰਗ ਸਿੰਘ, ਅਮਰਜੀਤ ਸਿੰਘ, ਸੂਰਜਪਾਲ ਯਾਦਵ, ਜਸਵੀਰ ਸਿੰਘ, ਮੇਘ ਰਾਜ, ਤੇਜਾ ਸਿੰਘ, ਗੁਰਤੇਜ ਸਿੰਘ, ਮੇਜਰ ਸਿੰਘ ਬਾਲਦ ਅਤੇ ਗੁਰਦਰਸ਼ਨ ਸਿੰਘ ਵੀ ਹਾਜਰ ਸਨ।

Tags: krishan garg gurvinder singh
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration