"/> ਡੇਂਗੂ ਸੰਬੰਧੀ ਸਿਹਤ ਵਿਭਾਗ ਨੇ ਕੀਤਾ ਸਕੂਲੀ ਬੱਚਿਆਂ ਨੂੰ ਜਾਗਰੂਕ, ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਉਣ ਦੀ ਕੀਤੀ ਅਪੀਲ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਡੇਂਗੂ ਸੰਬੰਧੀ ਸਿਹਤ ਵਿਭਾਗ ਨੇ ਕੀਤਾ ਸਕੂਲੀ ਬੱਚਿਆਂ ਨੂੰ ਜਾਗਰੂਕ, ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਉਣ ਦੀ ਕੀਤੀ ਅਪੀਲ

Published On: punjabinfoline.com, Date: Jul 17, 2017

ਤਲਵੰਡੀ ਸਾਬੋ, 17 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਜੀ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਜੀ ਦੀ ਯੋਗ ਅਗਵਾਈ ਹੇਠ ਸਥਾਨਕ ਸੈਂਟ ਸੋਲਜਰ ਪਬਲਿਕ ਸਕੂਲ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਸ. ਸੁਖਦੇਵ ਸਿੰਘ ਐਸ. ਆਈ. ਨੇ ਬੱਚਿਆਂ ਨੂੰ ਡੇਂਗੂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਐਜਿਪਟੀ ਨਾਮੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਜੋ ਕਿ ਸਾਫ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਖਾਸ ਕਰਕੇ ਕੂਲਰਾਂ ਦੇ ਪਾਣੀ, ਫਰਿੱਜ ਦੀ ਟਰੇਅ, ਗਮਲਿਆਂ, ਟਾਇਰਾਂ ਵਿੱਚ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਹਫਤੇ ਵਿੱਚ ਇੱਕ ਵਾਰੀ ਇਸ ਖੜੇ ਪਾਣੀ ਨੂੰ ਜਰੂਰ ਸੁਕਾਉਣਾ ਚਾਹੀਦਾ ਹੈ।
ਇਸ ਮੌਕੇ ਸ. ਤਿਰਲੋਕ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਵੇ ਅਤੇ ਆਪਣੇ ਆਲੇ ਦੁਆਲੇ ਖੜ੍ਹੇ ਪਾਣੀ ਨੂੰ ਸੁਕਾਉਣਾ ਚਾਹੀਦਾ ਹੈ ਜਾਂ ਕਾਲਾ ਤੇਲ ਪਾਉਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਕਿਸੇ ਵੀ ਬੁਖਾਰ ਹੋਣ ਦੀ ਸੂਰਤ ਵਿੱਚ ਸਰਕਾਰੀ ਹਸਪਤਾਲ ਵਿੱਚ ਆਪਣਾ ਚੈੱਕ-ਅੱਪ ਕਰਵਾਉਣਾ ਚਾਹੀਦਾ ਹੈ ਤਾਂ ਜੋ ਡੇਂਗੂ ਦੇ ਪ੍ਰਪੋਕ ਤੋਂ ਬਚਿਆ ਜਾ ਸਕੇ।
ਇਸ ਸਮੇਂ ਸਕੂਲ ਪ੍ਰਿੰਸੀਪਲ ਸ੍ਰੀ ਸੁਖਦਰਸ਼ਨ ਕੁਮਾਰ ਵੱਲੋਂ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਸੈਮੀਨਾਰ ਵਿੱਚ ਸ. ਗੁਰਜੀਤ ਸਿੰਘ ਸ੍ਰੀ ਅਰਸ਼ਿਮਾ ਸ਼ਰਮਾਂ, ਸ. ਰਜਿੰਦਰ ਸਿੰਘ ਵਾਈਸ ਪ੍ਰਿੰਸੀਪਲ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration