"/> ਰਾਜਮਾਤਾ ਮੋਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਵੀ ਗਹਿਰਾ ਦੁੱਖ ਪ੍ਰਗਟ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਰਾਜਮਾਤਾ ਮੋਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਵੀ ਗਹਿਰਾ ਦੁੱਖ ਪ੍ਰਗਟ

Published On: punjabinfoline.com, Date: Jul 25, 2017

ਤਲਵੰਡੀ ਸਾਬੋ, 25 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਜੀ ਅਤੇ ਪਟਿਆਲਾ ਰਾਜ ਘਰਾਣੇ ਦੇ ਰਾਜਮਾਤਾ ਮੋਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਜਿੱਥੇ ਸਮੁੱਚੀਆਂ ਰਾਜਸੀ ਤੇ ਸਮਾਜਿਕ ਧਿਰਾਂ ਦੇ ਆਗੂਆਂ ਵੱਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਉੱਥੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਵੱਲੋਂ ਵੀ ਕੈਪਟਨ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ ਗਿਆ ਹੈ।
ਅੱਜ ਬੁੱਢਾ ਦਲ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਰਾਜਮਾਤਾ ਮੋਹਿੰਦਰ ਕੌਰ ਇੱਕ ਧਾਰਮਿਕ ਪ੍ਰਵਿਰਤੀ ਦੇ ਮਾਲਿਕ ਸਨ ਤੇ ਉਨਾ ਵੱਲੋਂ ਰਾਜ ਪਰਿਵਾਰ ਨੂੰ ਗੁਰੁ ਸਾਹਿਬਾਨ ਵੱਲੋਂ ਬੀਤੇ ਸਮੇਂ ਵਿੱਚ ਦਿੱਤੀਆਂ ਪਵਿੱਤਰ ਨਿਸ਼ਾਨੀਆਂ ਦੀ ਮਰਿਯਾਦਾ ਅਨੁਸਾਰ ਸਾਂਭ-ਸੰਭਾਲ ਯਕੀਨੀ ਬਣਾਈ ਜਾਂਦੀ ਸੀ। ਉਨਾ ਕਿਹਾ ਕਿ ਉਨਾ ਦੀ ਯੋਗ ਪਰਵਰਿਸ਼ ਦੇ ਚਲਦਿਆਂ ਹੀ ਪਟਿਆਲਾ ਦਾ ਰਾਜ ਘਰਾਣਾ ਅੱਜ ਵੀ ਪੰਜਾਬ ਵਿੱਚ ਧਰੂ ਤਾਰੇ ਵਾਂਗ ਚਮਕ ਰਿਹਾ ਹੈ। ਉਨਾਂ ਨੇ ਰਾਜਮਾਤਾ ਮੋਹਿੰਦਰ ਕੌਰ ਦੇ ਅਕਾਲ ਚਲਾਣੇ ਨੂੰ ਨਾ ਕੇਵਲ ਰਾਜਘਰਾਣੇ ਲਈ ਸਗੋਂ ਸਮੁੱਚੇ ਪੰਜਾਬ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੁੱਚੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਗਹਿਰਾ ਸ਼ੋਕ ਪ੍ਰਗਟ ਕੀਤਾ ਹੈ।
ਇਸ ਮੌਕੇ ਬੁੱਢਾ ਦਲ ਮੁਖੀ ਨਾਲ ਬਾਬਾ ਅਰਜੁਨਦੇਵ ਸਿੰਘ ਸ਼ਿਵਜੀ, ਬਾਬਾ ਜੱਸਾ ਸਿੰਘ ਪੀ. ਏ., ਭਾਈ ਮੇਜਰ ਸਿੰਘ ਮੁਖਤਿਆਰ ਏ ਆਮ ਬੁੱਢਾ ਦਲ, ਭਾਈ ਸੁਖਮੰਦਰ ਸਿੰਘ ਮੋਰ, ਭਾਈ ਦਵਿੰਦਰ ਸਿੰਘ, ਭਾਈ ਰਣਯੋਧ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਸਰਵਣ ਸਿੰਘ ਮਝੈਲ ਆਦਿ ਨਿਹੰਗ ਆਗੂ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration