"/> ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ ਅੱਜ ਤੋਂ ਬੁੱਢਾ ਦਲ ਹੈੱਡਕੁਆਟਰ ਵਿਖੇ ਹੋਣਗੇ ਆਰੰਭ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ ਅੱਜ ਤੋਂ ਬੁੱਢਾ ਦਲ ਹੈੱਡਕੁਆਟਰ ਵਿਖੇ ਹੋਣਗੇ ਆਰੰਭ

Published On: punjabinfoline.com, Date: Jul 27, 2017

ਤਲਵੰਡੀ ਸਾਬੋ, 27 ਜੁਲਾਈ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਜੀ ਕਲਾਧਾਰੀ ਦੇ ਬਰਸੀ ਸਮਾਗਮ 28 ਤੋਂ 30 ਜੁਲਾਈ ਤੱਕ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ ਸਾਹਿਬ (ਪਾ:10 ਵੀਂ) ਛਾਉਣੀ ਨਿਹੰਗ ਸਿੰਘਾਂ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਏ ਜਾ ਰਹੇ ਹਨ।
ਬਰਸੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ 28 ਜੁਲਾਈ ਨੂੰ ਗੁ: ਬੇਰ ਸਾਹਿਬ ਦੇਗਸਰ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਨਾਂ ਦੇ ਭੋਗ 30 ਜੁਲਾਈ ਨੂੰ ਪਾਉਣ ਉਪਰੰਤ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਉਕਤ ਸਮਾਗਮਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰਨਾਂ ਤਖਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਸੰਪ੍ਰਦਾਵਾਂ ਦੇ ਮੁਖੀ ਸਾਹਿਬਾਨ ਸ਼ਿਰਕਤ ਕਰਕੇ ਬਾਬਾ ਸਾਹਿਬ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਉਨਾਂ ਕਿਹਾ ਕਿ ਇਸ ਮੌਕੇ ਅੰਮ੍ਰਿਤ ਸੰਚਾਰ ਕਰਵਾ ਕੇ ਸੰਗਤਾਂ ਨੂੰ ਗੁਰੁ ਦੇ ਲੜ ਲਾਇਆ ਜਾਵੇਗਾ ਤੇ ਨਿਹੰਗ ਸਿੰਘਾਂ ਵੱਲੋਂ ਸਮਾਪਤੀ ਤੇ ਖਾਲਸਾਈ ਜਾਹੋ ਜਲਾਲ ਨਾਲ ਮੁਹੱਲਾ ਕੱਢਿਆ ਜਾਵੇਗਾ। ਉਨਾਂ ਕਿਹਾ ਕਿ ਬਰ੍ਹਸੀ ਸਮਾਗਮਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਗੁਰੁ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਦਮਦਮਾ ਸਾਹਿਬ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ।
ਇਸ ਮੌਕੇ ਬਾਬਾ ਅਰਜੁਨਦੇਵ ਸਿੰਘ ਸ਼ਿਵਜੀ ਮੁੱਖ ਸੇਵਾਦਾਰ ਗੁ:ਬੇਰ ਸਾਹਿਬ,ਬਾਬਾ ਜੱਸਾ ਸਿੰਘ ਪੀ. ਏ., ਭਾਈ ਮੇਜਰ ਸਿੰਘ ਮੂਖਤਿਆਰ ਏ ਆਮ, ਭਾਈ ਰਣਯੋਧ ਸਿੰਘ, ਭਾਈ ਸੁਖਮੰਦਰ ਸਿੰਘ ਮੋਰ, ਭਾਈ ਸਰਵਣ ਸਿੰਘ ਮਝੈਲ, ਭਾਈ ਹਰਪ੍ਰੀਤ ਸਿੰਘ, ਭਾਈ ਬਲਦੇਵ ਸਿੰਘ ਢੋਡੀਵਿੰਡੀਆ, ਭਾਈ ਜੋਗਾ ਸਿੰਘ ਤੇ ਭਾਈ ਪਿਆਰਾ ਸਿੰਘ ਆਦਿ ਆਗੂ ਹਾਜਿਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration