"/> ਬੁੱਢਾ ਦਲ ਦੇ ਗਿਆਰ੍ਹਵੇਂ ਜਥੇਦਾਰ ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ ਗੁ: ਬੇਰ ਸਾਹਿਬ ਵਿਖੇ ਆਰੰਭ, 30 ਨੂੰ ਮੁੱਖ ਸਮਾਗਮਾਂ ਵਿੱਚ ਤਖਤਾਂ ਦੇ ਜਥੇਦਾਰ ਤੇ ਧਾਰਮਿਕ ਸਖਸ਼ੀਅਤਾਂ ਕਰਨਗੀਆਂ ਸ਼ਿਰਕਤ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਬੁੱਢਾ ਦਲ ਦੇ ਗਿਆਰ੍ਹਵੇਂ ਜਥੇਦਾਰ ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ ਗੁ: ਬੇਰ ਸਾਹਿਬ ਵਿਖੇ ਆਰੰਭ, 30 ਨੂੰ ਮੁੱਖ ਸਮਾਗਮਾਂ ਵਿੱਚ ਤਖਤਾਂ ਦੇ ਜਥੇਦਾਰ ਤੇ ਧਾਰਮਿਕ ਸਖਸ਼ੀਅਤਾਂ ਕਰਨਗੀਆਂ ਸ਼ਿਰਕਤ

Published On: punjabinfoline.com, Date: Jul 28, 2017

ਤਲਵੰਡੀ ਸਾਬੋ, 28 ਜੁਲਾਈ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਗਿਆਰ੍ਹਵੇਂ ਮੁਖੀ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 75ਵੀਂ ਸਾਲਾਨਾ ਬਰਸੀ ਸਬੰਧੀ ਸਮਾਗਮ ਅੱਜ ਬੁੱਢਾ ਦਲ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕੀਤੇ ਜਾਣ ਨਾਲ ਆਰੰਭ ਹੋ ਗਏ।
ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਬਰਸੀ ਸਮਾਗਮਾਂ ਦੀ ਆਰੰਭਤਾ ਮੌਕੇ ਅੱੱਜ ਸਭ ਤੋਂ ਪਹਿਲਾਂ ਗੁ: ਬੇਰ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ ਤੇ ਭਾਈ ਸੁਖਮੰਦਰ ਸਿੰਘ ਮੋਰ ਵੱਲੋਂ ਆਰੰਭਤਾ ਦੀ ਅਰਦਾਸ ਕੀਤੀ ਗਈ। ਅੱਜ ਤੋਂ ਸ਼ੁਰੂ ਹੋਣ ਵਾਲੇ ਬਰਸੀ ਸਮਾਗਮਾਂ ਦੇ ਤਿੰਨੇ ਦਿਨ ਗੁ: ਬੇਰ ਸਾਹਿਬ ਵਿਖੇ ਧਾਰਮਿਕ ਦੀਵਾਨ ਆਯੋਜਿਤ ਕੀਤੇ ਜਾਣਗੇ। ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ 30 ਜੁਲਾਈ ਨੂੰ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮੁੱਖ ਬਰਸੀ ਸਮਾਗਮ ਹੋਣਗੇ ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਇਲਾਵਾ ਹੋਰਨਾਂ ਤਖਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸੰਪ੍ਰਦਾਵਾਂ ਤੇ ਸਿੱਖ ਜਥੇਬੰਦੀਆਂ ਦੇ ਧਾਰਮਿਕ ਆਗੂ ਬਾਬਾ ਸਾਹਿਬ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਉਨ੍ਹਾਂ ਕਿਹਾ ਕਿ ਭੋਗ ਉਪਰੰਤ ਅੰਮ੍ਰਿਤ ਸੰਚਾਰ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਜਾਵੇਗਾ ਤੇ ਗੁਰੁ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਸ਼ਸਤਰ ਕਲਾ ਦੇ ਜੌਹਰ ਦਿਖਾਉਣਗੀਆਂ। ਅੱਜ ਆਖੰਡ ਪਾਠਾਂ ਦੀ ਆਰੰਭਤਾ ਮੌਕੇ ਬਾਬਾ ਅਰਜੁਨਦੇਵ ਸਿੰਘ ਸ਼ਿਵਜੀ ਮੁੱਖ ਸੇਵਾਦਾਰ ਗੁ: ਬੇਰ ਸਾਹਿਬ ਦੇਗਸਰ, ਬਾਬਾ ਜੱਸਾ ਸਿੰਘ ਪੀ. ਏ., ਬਾਬਾ ਇੰਦਰ ਸਿੰਘ ਘੋੜਿਆਂ ਦੇ ਜਥੇਦਾਰ, ਬਾਬਾ ਮੱਘਰ ਸਿੰਘ ਹੈੱਡ ਗ੍ਰੰਥੀ, ਭਾਈ ਬਲਦੇਵ ਸਿੰਘ ਢੋਡੀਵਿੰਡੀਆ, ਭਾਈ ਸਰਵਣ ਸਿੰਘ ਮਝੈਲ, ਭਾਈ ਜੋਗਾ ਸਿੰਘ ਆਦਿ ਨਿਹੰਗ ਸਿੰਘ ਅਤੇ ਸੰਗਤਾਂ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration