"/> ਧਾਰਮਿਕ ਸਖਸ਼ੀਅਤਾਂ ਨੇ ਪਾਇਆ ਗੁਰੂਸਰ ਸਰੋਵਰ ਦੀ ਚੱਲ ਰਹੀ ਕਾਰ ਸੇਵਾ ਵਿੱਚ ਯੋਗਦਾਨ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਧਾਰਮਿਕ ਸਖਸ਼ੀਅਤਾਂ ਨੇ ਪਾਇਆ ਗੁਰੂਸਰ ਸਰੋਵਰ ਦੀ ਚੱਲ ਰਹੀ ਕਾਰ ਸੇਵਾ ਵਿੱਚ ਯੋਗਦਾਨ

Published On: punjabinfoline.com, Date: Aug 02, 2017

ਤਲਵੰਡੀ ਸਾਬੋ, 2 ਅਗਸਤ (ਗੁਰਜੰਟ ਸਿੰਘ ਨਥੇਹਾ)- ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੁ ਤੇਗ ਬਹਾਦੁਰ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੋਵਰ ਜਿਸ ਵਿੱਚੋਂ ਬਾਅਦ ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਨੇ ਢਾਲ ਨਾਲ ਗਾਰ ਕੱਢੀ ਸੀ ਤੇ ਸੰਨ 1923 ਵਿੱਚ ਸਿੱਖ ਧਰਮ ਦੀ ਮਹਾਨ ਸਖਸ਼ੀਅਤ ਸੰਤ ਬਾਬਾ ਅਤਰ ਸਿੰਘ ਜੀ ਨੇ ਜਿਸ ਨੂੰ ਪੱਕਾ ਕਰਵਾਇਆ ਸੀ ਵਿੱਚ 58 ਸਾਲਾਂ ਬਾਅਦ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਆਰੰਭੀ ਗਈ ਕਾਰ ਸੇਵਾ ਵਿੱਚ ਨਾ ਕੇਵਲ ਦੇਸ਼ ਵਿਦੇਸ਼ ਦੀਆਂ ਹਜਾਰਾਂ ਸੰਗਤਾਂ ਸਗੋਂ ਰਾਜਸੀ, ਸਮਾਜਿਕ ਸਖਸ਼ੀਅਤਾਂ ਦੇ ਨਾਲ ਨਾਲ ਧਾਰਮਿਕ ਸਖਸ਼ੀਅਤਾਂ ਵੀ ਯੋਗਦਾਨ ਪਾ ਰਹੀਆਂ ਹਨ।
ਬੁੰਗਾ ਮਸਤੂਆਣਾ ਦੇ ਮੁਖੀ ਬਾਬਾ ਛੋਟਾ ਸਿੰਘ ਤੇ ਮੁੱਖ ਪ੍ਰਬੰਧਕਾਂ ਵਿੱਚੋਂ ਇੱਕ ਬਾਬਾ ਕਾਕਾ ਸਿੰਘ ਨੇ ਦੱਸਿਆ ਕਿ ਪਾਵਨ ਸਰੋਵਰ ਦੀ ਕਾਰ ਸੇਵਾ ਲਈ ਦੂਰੋਂ ਨੇੜਿਉਂ ਨਿੱਤ ਦਿਨ ਹਜਾਰਾਂ ਸੰਗਤਾਂ ਪੁੱਜ ਰਹੀਆਂ ਹਨ। ਉਨਾਂ ਕਿਹਾ ਕਿ ਬੀਤੇ ਕੱਲ੍ਹ ਭਾਵੇਂ ਭਾਰੀ ਬਾਰਿਸ਼ ਨਾਲ ਕਾਰ ਸੇਵਾ ਪ੍ਰਭਾਵਿਤ ਹੋਣ ਦਾ ਖਦਸ਼ਾ ਬਣ ਗਿਆ ਸੀ ਪ੍ਰੰਤੂ ਅੱਜ ਸਵੇਰ ਤੜਕਸਾਰ ਤੋਂ ਪੁੱਜੀ ਹਜਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਪਲਾਂ ਵਿੱਚ ਹੀ ਪਾਣੀ ਕੱਢ ਕੇ ਦੁਬਾਰਾ ਜੰਗੀ ਪੱਧਰ 'ਤੇ ਸੇਵਾ ਸ਼ੁਰੂ ਕਰ ਦਿੱਤੀ ਹੈ। ਉਨਾਂ ਦੱਸਿਆ ਕਿ ਸੇਵਾ ਵਿੱਚ ਸਾਰੇ ਧਰਮਾਂ ਨਾਲ ਸਬੰਧਿਤ ਸੰਗਤਾਂ, ਰਾਜਸੀ ਪਾਰਟੀਆਂ ਦੇ ਕਾਰਕੁੰਨਾਂ ਤੋਂ ਇਲਾਵਾ ਧਾਰਮਿਕ ਸਖਸ਼ੀਅਤਾਂ ਵੀ ਬਣਦਾ ਯੋਗਦਾਨ ਪਾ ਰਹੀਆਂ ਹਨ। ਜਿਕਰਯੋਗ ਹੈ ਕਿ ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਾਰ ਸੇਵਾ ਵਿੱਚ ਯੋਗਦਾਨ ਪਾਇਆ ਉੱਥੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਬਾਬਾ ਜੱਸਾ ਸਿੰਘ, ਉੱਘੇ ਸਿੱਖ ਪ੍ਰਚਾਰਕ ਬਾਬਾ ਦਰਸ਼ਨ ਸਿੰਘ ਢੱਕੀ ਮਕਸੂਦੜਾਂ ਵਾਲੇ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਭਾਈ ਜਗਸੀਰ ਸਿੰਘ ਮਾਂਗੇਆਣਾ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਪ੍ਰੀਤਮ ਸਿੰਘ ਮੱਲੜੀ ਨੇ ਵੀ ਕਾਰ ਸੇਵਾ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਪ੍ਰਬੰਧਕਾਂ ਨੇ ਪੁੱਜੀਆਂ ਧਾਰਮਿਕ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration