"/> ਦਰਬਾਰ ਸਾਹਿਬ ਦੇ ਗ੍ਰੰਥੀ ਤੇ ਪਾਠੀ ਸਿੰਘਾਂ ਦੀਆਂ ਹੱਕੀ ਮੰਗਾਂ ਤੁਰੰਤ ਹੱਲ ਕਰੇ ਸ਼੍ਰੋਮਣੀ ਕਮੇਟੀ- ਸਰਬੱਤ ਖਾਲਸਾ ਜਥੇਦਾਰ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਦਰਬਾਰ ਸਾਹਿਬ ਦੇ ਗ੍ਰੰਥੀ ਤੇ ਪਾਠੀ ਸਿੰਘਾਂ ਦੀਆਂ ਹੱਕੀ ਮੰਗਾਂ ਤੁਰੰਤ ਹੱਲ ਕਰੇ ਸ਼੍ਰੋਮਣੀ ਕਮੇਟੀ- ਸਰਬੱਤ ਖਾਲਸਾ ਜਥੇਦਾਰ

Published On: punjabinfoline.com, Date: Aug 03, 2017

ਤਲਵੰਡੀ ਸਾਬੋ, 3 ਅਗਸਤ (ਗੁਰਜੰਟ ਸਿੰਘ ਨਥੇਹਾ)- ਸਰਬੱਤ ਖਾਲਸਾ ਵੱਲੋਂ ਥਾਪੇ ਵੱਖ ਵੱਖ ਤਖਤ ਸਾਹਿਬਾਨ ਦੇ ਜਥੇਦਾਰ ਜਿਨਾ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ,ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਸ਼ਾਮਿਲ ਹਨ ਹੁਣ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘਾਂ ਤੇ ਪਾਠੀ ਸਿੰਘਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਰੰਭੇ ਸੰਘਰਸ਼ ਦੀ ਹਿਮਾਇਤ ਵਿੱਚ ਆ ਗਏ ਹਨ। ਅੱਜ ਸਰਬੱਤ ਖਾਲਸਾ ਕੰਟਰੋਲ ਰੂਮ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਸਰਬੱਤ ਖਾਲਸਾ ਜਥੇਦਾਰਾਂ ਨੇ ਕਿਹਾ ਕਿ ਪਾਠੀ ਸਿੰਘਾਂ ਦੀਆਂ ਹੱਕੀ ਮੰਗਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੁਰੰਤ ਪੂਰੀਆਂ ਕਰੇ।
ਜਥੇਦਾਰਾ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਸਾਡੇ ਵੱਲੋਂ ਜੋ ਗ੍ਰੰਥੀ ਅਤੇ ਪਾਠੀ ਸਿੰਘਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰਨ ਲਈ ਅਤੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਸੋਹਣੇ ਢੰਗ ਨਾਲ ਚਲਾਉਣ ਲਈ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦਾ ਆਗਾਜ਼ ਕੀਤਾ ਗਿਆ ਹੈ ਜਿਸਨੂੰ ਪੂਰੇ ਪੰਜਾਬ ਵਿੱਚ ਹਰ ਥਾਂ ਗ੍ਰੰਥੀ ਅਤੇ ਪਾਠੀ ਸਿੰਘਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਬਹੁਤ ਭਰਵਾਂ ਹੁੰਗਾਰਾ ਦਿੱਤਾ ਹੈ ਪ੍ਰੰਤੂ ਦੁੱਖ ਦੀ ਗੱਲ ਹੈ ਕਿ ਜਿੰਨ੍ਹਾਂ ਗ੍ਰੰਥੀ ਅਤੇ ਪਾਠੀ ਸਿੰਘਾਂ ਦੀਆਂ ਅਸੀਂ ਹਰ ਥਾਂ ਮੁਸ਼ਕਿਲਾਂ ਹੱਲ ਕਰਨ ਦਾ ਯਤਨ ਕਰ ਰਹੇ ਹਾਂ ਉਹਨਾਂ ਦੀਆਂ ਹੱਕੀ ਮੰਗਾਂ ਨੂੰ ਸ਼ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿੱਚ ਹੀ ਪੂਰਾ ਨਹੀਂ ਕੀਤਾ ਜਾ ਰਿਹਾ।
ਅੱਜ ਹਰ ਜਗ੍ਹਾ ਗੁਰੂ ਕੇ ਗ੍ਰੰਥੀ ਅਤੇ ਪਾਠੀ ਸਿੰਘਾਂ ਦੀ ਹਾਲਤ ਬੜੀ ਤਰਸਯੋਗ ਬਣੀ ਹੋਈ ਹੈ। ਉਹ ਆਪਣਾ ਗੁਜ਼ਾਰਾ ਵੀ ਚੰਗੇ ਢੰਗ ਨਾਲ ਨਹੀਂ ਕਰ ਸਕਦੇ। ਬਿਮਾਰੀ ਦੀ ਹਾਲਤ ਵਿੱਚ ਉਹ ਆਪਣਾ ਇਲਾਜ਼ ਵੀ ਨਹੀਂ ਕਰਵਾ ਸਕਦੇ ਅਤੇ ਆਪਣੇ ਬੱਚਿਆਂ ਨੂੰ ਚੰਗੇ ਸਕੂਲਾਂ ਵਿੱਚ ਪੜ੍ਹਾਈ ਵੀ ਨਹੀਂ ਕਰਵਾ ਸਕਦੇ। ਸ਼੍ਰੋਮਣੀ ਕਮੇਟੀ ਨੂੰ ਤਾਂ ਹਰ ਜਗ੍ਹਾ ਗ੍ਰੰਥੀ ਅਤੇ ਪਾਠੀ ਸਿੰਘਾਂ ਦੀ ਮੱਦਦ ਕਰਨੀ ਚਾਹੀਦੀ ਹੈ ਪ੍ਰੰਤੂ ਸਭ ਤੋਂ ਪਹਿਲਾਂ ਉਹ ਦਰਬਾਰ ਸਾਹਿਬ ਦੇ ਪਾਠੀ ਅਤੇ ਗ੍ਰੰਥੀ ਸਿੰਘਾਂ ਦੀਆਂ ਮੰਗਾਂ ਨੂੰ ਤੁਰੰਤ ਪੂਰੀਆਂ ਕਰੇ ਤਾਂ ਕਿ ਉਹ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਨਾ ਹੋਣ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration