"/> ਸਿੱਖੀ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਦਲ ਖਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜਿਆ ਮੰਗ ਪੱਤਰ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਿੱਖੀ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਦਲ ਖਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜਿਆ ਮੰਗ ਪੱਤਰ

Published On: punjabinfoline.com, Date: Aug 05, 2017

ਤਲਵੰਡੀ ਸਾਬੋ, 5 ਅਗਸਤ (ਗੁਰਜੰਟ ਸਿੰਘ ਨਥੇਹਾ)- ਸਿੱਖਾਂ 'ਤੇ ਹੋ ਰਹੇ ਚੌਂਹ ਤਰਫਾ ਹਮਲਿਆਂ ਨੂੰ ਲੈ ਕੇ ਦਲ ਖਾਲਸਾ ਨੇ ਅੱਜ ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਇੱਕ ਲੰਬੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਬਲਦੇਵ ਸਿੰਘ ਨਾਮੀ ਵਿਅਕਤੀ ਵੱਲੋਂ ਸਿੱਖਾਂ 'ਤੇ ਚਿੱਕੜ ਉਛਾਲਣ ਤੇ ਇਸ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਪਰਚੇ ਦਰਜ ਕਰਵਾਉਣ ਦੀਆਂ ਕੋਸ਼ਿਸ਼ਾਂ ਨੂੰ ਕਰੜੇ ਹੱਥੀਂ ਲਿਆ।
ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਭੇਜੇ ਮੰਗ ਪੱਤਰ ਵਿੱਚ ਦਲ ਖਾਲਸਾ ਨੇ ਦੱਸਿਆ ਕਿ ਇਸ ਵੇਲੇ ਸਿੱਖ ਫਲਸਫੇ ਅਤੇ ਸਿੱਖ ਇਤਿਹਾਸ 'ਤੇ ਭਿਆਨਕ ਅਤੇ ਚਾਰੇ ਪਾਸਿਆਂ ਤੋਂ ਹਮਲੇ ਹੋ ਰਹੇ ਹਨ, ਇਹ ਸਾਰਾ ਕੁਝ ਐਨ ਸਾਜਿਸ਼ਮਈ ਢੰਗ ਨਾਲ ਕੀਤਾ ਜਾ ਰਿਹਾ ਹੈ। ਦਿੱਤੇ ਗਏ ਮੰਗ ਪੱਤਰ ਵਿੱਚ ਹੋ ਰਹੇ ਹਮਲਿਆਂ ਦੀ ਦਲ ਖਾਲਸਾ ਵੱਲੋਂ ਹਰ ਪਾਸਿਓਂ ਨਿੰਦਿਆ ਕੀਤੀ ਹੈ।
ਇਸ ਮੌਕੇ ਦਲ ਖਾਲਸਾ ਵਿੱਚ ਸ਼ਾਮਲ ਦਲ ਖਾਲਸਾ ਦੇ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ, ਗੁਬਿੰਦਰ ਸਿੰਘ ਬਠਿੰਡਾ, ਖਾਲਸਾ ਲਹਿਰ ਦੇ ਦਲਜੀਤ ਸਿੰਘ, ਸਿੱਖ ਸਟੂਡੈਂਟ ਫੈਡਰੇਸ਼ਨ 1984 ਦੇ ਪ੍ਰਨਜੀਤ ਸਿੰਘ ਕੋਟਫੱਤਾ, ਚੜਦੀ ਕਲਾ ਵੈਲਫੇਅਰ ਦੇ ਭਾਈ ਜੀ ਆਦਿ ਮੌਕੇ 'ਤੇ ਸ਼ਾਮਲ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration