"/> ਪੇਂਡੂ ਅਤੇ ਸ਼ਹਿਰੀ ਖੇਤਰ 'ਚ ਮੈਡੀਕਲ ਪ੍ਰੈਕਟੀਸ਼ਨਰ ਗ਼ੈਰ ਮੈਂਬਰਾਂ ਨੂੰ ਪ੍ਰੈਕਟਿਸ ਨਹੀਂ ਕਰਨ ਦਿੱਤੀ ਜਾਵੇਗੀ- ਡਾ. ਘਈ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪੇਂਡੂ ਅਤੇ ਸ਼ਹਿਰੀ ਖੇਤਰ 'ਚ ਮੈਡੀਕਲ ਪ੍ਰੈਕਟੀਸ਼ਨਰ ਗ਼ੈਰ ਮੈਂਬਰਾਂ ਨੂੰ ਪ੍ਰੈਕਟਿਸ ਨਹੀਂ ਕਰਨ ਦਿੱਤੀ ਜਾਵੇਗੀ- ਡਾ. ਘਈ

Published On: punjabinfoline.com, Date: Aug 08, 2017

ਤਲਵੰਡੀ ਸਾਬੋ, 8ਅਗਸਤ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਤਲਵੰਡੀ ਸਾਬੋ ਵਿਖੇ ਹੋਈ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਫੂਲ ਅਤੇ ਸਲਾਹਕਾਰ ਡਾ. ਹਰਦੇਵ ਸ਼ਰਮਾ ਤੋਂ ਇਲਾਵਾ ਬਲਾਕ ਰਾਮਪੁਰਾ ਦੇ ਪ੍ਰਧਾਨ ਗੁਰਸੇਵਕ ਸਿੰਘ ਢੱਡੇ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਗੁਰਮੇਲ ਸਿੰਘ ਘਈ ਨੇ ਜਿੱਥੇ ਗੁਰਦੁਆਰਾ ਸਾਹਿਬ ਮਸਤੂਆਣਾ ਦੇ ਪ੍ਰਬੰਧਾਂ ਹੇਠ ਕਰਵਾਈ ਗਈ ਸਰੋਵਰ ਸਾਹਿਬ ਦੀ ਸਫਾਈ ਦੀ ਸੇਵਾ ਮੌਕੇ ਐਸੋਸੀਏਸ਼ਨ ਵੱਲੋਂ ਲਗਾਏ ਗਏ ਫਰੀ ਮੈਡੀਕਲ ਕੈਂਪ ਵਿੱਚ ਸੇਵਾ ਕਰਨ ਵਾਲੇ ਜਥੇਬੰਦੀ ਦੇ ਕਾਰਕੁੰਨਾਂ ਦਾ ਧੰਨਵਾਦ ਕੀਤਾ ਉੱਥੇ ਇਸ ਗੱਲ ਦਾ ਵੀ ਖੁਲਾਸਾ ਕੀਤਾ ਗਿਆ ਕਿ ਪਿੰਡਾਂ ਜਾਂ ਸ਼ਹਿਰਾਂ ਵਿੱਚ ਕੰਮ ਕਰ ਰਹੇ ਐਸੋਸੀਏਸ਼ਨ ਦੇ ਸੰਵਿਧਾਨ ਮੁਤਾਬਿਕ ਨਾ ਚੱਲਣ ਵਾਲੇ ੩੦ ਦੇ ਕਰੀਬ ਗ਼ੈਰ ਮੈਂਬਰ ਡਾਕਟਰਾਂ ਨੂੰ ਐਸੋਸੀਏਸ਼ਨ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਜਾਂਦਾ ਹੈ।
ਡਾ. ਘਈ ਨੇ ਕਿਹਾ ਕਿ ਬਾਕੀ ਦੇ ਰਹਿੰਦੇ ਐਸੋਸੀਏਸ਼ਨ ਦੇ ਨਿਯਮਾਂ ਮੁਤਾਬਿਕ ਨਾ ਚੱਲਣ ਵਾਲੇ ਡਾਕਟਰਾਂ ਨੂੰ ਬਕਾਇਦਾ ਤੌਰ 'ਤੇ ਲਿਖਤੀ ਪੱਤਰ ਕੱਢਕੇ ਅਤੇ ਅਧਿਕਾਰੀਆਂ ਰਾਹੀਂ ਕਾਰਵਾਈ ਕਰਵਾਈ ਜਾਵੇਗੀ।
ਇਸ ਮੌਕੇ ਡਾ. ਬਲਵੰਤ ਸਿੰਘ, ਮਲਕੀਤ ਸਿੰਘ ਮਾਨ ਮਿਰਜ਼ੇਆਣਾ, ਕੇਵਲ ਸਿੰਘ, ਮੋਦਨ ਸਿੰਘ, ਨਾਜਰ ਸਿੰਘ ਸੁਖਲੱਧੀ, ਬਾਬੂ ਸਿੰਘ ਜਸਵੀਰ ਸਿੰਘ, ਰਾਜ ਕੁਮਾਰ, ਭਰਪੂਰ ਸਿੰਘ, ਸੁਭਾਸ਼ ਕੁਮਾਰ, ਨਛੱਤਰ ਸਿੰਘ ਨਥੇਹਾ ਤੋਂ ਇਲਾਵਾ ਬਹੁਤ ਸਾਰੇ ਹੋਰ ਆਰ ਐੱਮ ਪੀ ਡਾਕਟਰ ਮੌਜ਼ੂਦ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration