"/> ਨੈਸ਼ਨਲ ਡੀ ਵਾਰਮਿੰਗ ਡੇਅ ਮਨਾਇਆ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਨੈਸ਼ਨਲ ਡੀ ਵਾਰਮਿੰਗ ਡੇਅ ਮਨਾਇਆ

Published On: punjabinfoline.com, Date: Aug 11, 2017

ਤਲਵੰਡੀ ਸਾਬੋ, 11 ਅਗਸਤ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਨੂੰ ਦੂਰ ਕਰਨ ਲਈ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਵੱਲੋਂ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਦੇ ਕੇ ਨੈਸ਼ਨਲ ਡੀ ਵਾਰਮਿੰਗ ਡੇਅ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਇੱਕ ਸਾਲ ਤੋਂ ਲੈ ਕੇ 19 ਸਾਲ ਤੱਕ ਦੇ ਬੱਚਿਆਂ ਨੂੰ ਸਾਰੇ ਹੀ ਆਂਗਣਵਾੜੀ ਸੈਂਟਰਾਂ, ਸਰਕਾਰੀ ਸਕੂਲਾਂ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਇਹ ਦਵਾਈ ਖੂਆਈ ਜਾਵੇਗੀ ਤਾਂ ਜੋ ਬੱਚਿਆਂ ਵਿੱਚ ਪੇਟ ਦੇ ਕੀੜੇ ਦੂਰ ਕੀਤੇ ਜਾ ਸਕਣ। ਪੇਟ ਦੇ ਕੀੜਿਆਂ ਕਾਰਨ ਬੱਚਿਆਂ ਵਿੱਚ ਅਕਸਰ ਖੂਨ ਦੀ ਕਮੀ ਅਤੇ ਕੁਪੋਸ਼ਣ ਰੋਗ ਹੋ ਜਾਂਦਾ ਹੈ।
ਇਸ ਮੌਕੇ ਸ੍ਰੀਮਤੀ ਉਪਿੰਦਰ ਕੌਰ ਬੀ ਪੀ ਈ ਓ ਨੇ ਦੱਸਿਆ ਕਿ ਉਹਨਾਂ ਦੇ ਦਫਤਰ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਗੋਲੀਆਂ ਦੀ ਸਪਲਾਈ ਅਤੇ ਪ੍ਰਿੰਟ ਮੈਟੀਰੀਅਲ ਦਿੱਤਾ ਜਾ ਚੁੱਕਾ ਹੈ। ਬਲਾਕ ਐਜੂਕੇਟਰ ਸ. ਤਿਰਲੋਕ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਉਕਤ ਮੁਹਿੰਮ ਸਬੰਧੀ ਦੱਸਿਆ ਕਿ 17 ਅਗਸਤ ਨੂੰ ਮੌਪ-ਅੱਪ ਡੇਅ ਮਨਾਇਆ ਜਾਵੇਗਾ ਜਿਸ ਵਿੱਚ ਜੋ ਬੱਚੇ ਦਵਾਈ ਲੈਣ ਤੋਂ ਵਾਂਝੇ ਰਹਿ ਗਏ ਹਨ ਉਹਨਾਂ ਨੂੰ ਇਹ ਦਵਾਈ ਖੁਆਈ ਜਾਵੇਗੀ। ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ੩ ਐਮਰਜੈਂਸੀ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਇਸ ਮੌਕੇ ਸ. ਸੁਖਦੇਵ ਸਿੰਘ ਐੱਸ ਆਈ, ਸਕੂਲ ਮੁਖੀ ਕਿਰਨਦੀਪ ਕੌਰ, ਗੁਰਭੇਜ ਸਿੰਘ,ਸ੍ਰੀਮਤੀ ਸ਼ਿਖਾ ਸਿੰਗਲਾ, ਸੰਤੋਸ਼ ਰਾਣੀ, ਕੁਲਦੀਪ ਕੌਰ ਅਤੇ ਆਸਾ ਵਰਕਰ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration