"/> ਸਾਬਕਾ ਸਰਪੰਚ ਬਲਦੇਵ ਸਿੰਘ ਜੌੜਕੀਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਾਬਕਾ ਸਰਪੰਚ ਬਲਦੇਵ ਸਿੰਘ ਜੌੜਕੀਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Published On: punjabinfoline.com, Date: Aug 11, 2017

ਤਲਵੰਡੀ ਸਾਬੋ, 11 ਅਗਸਤ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਉੱਘੇ ਕਾਂਗਰਸੀ ਵਰਕਰ, ਨੰਬਰਦਾਰ ਅਤੇ ਪਿੰਡ ਦੇ ਸਾਬਕਾ ਸਰਪੰਚ ਬਲਦੇਵ ਸਿੰਘ ਜੌੜਕੀਆਂ (78) ਦੀ ਬੀਤੇ ਦਿਨੀਂ ਅਚਾਨਕ ਮੌਤ 'ਤੇ ਹੋ ਗਈ। ਜਿੰਨ੍ਹਾਂ ਦੀ ਮੌਤ 'ਤੇ ਪਰਿਵਾਰ ਨਾਲ ਦੁੱਖਸਾਂਝਾ ਕਰਦਿਆਂ ਕਾਂਗਰਸ ਦੇ ਸਰਦੂਲਗ੍ਹੜ ਤੋਂ ਸਾਬਕਾ ਹਲਕਾ ਵਿਧਾਇਕ ਸ. ਅਜੀਤਇੰਦਰ ਸਿੰਘ ਮੋਫਰ, ਜ਼ਿਲ੍ਹਾ ਪ੍ਰਧਾਨ ਬਿਕਰਮ ਮੋਫਰ, ਪੋਹਲੋਜੀਤ ਬਾਜੇਵਾਲਾ, ਅਮਰੀਕ ਸਿੰਘ ਢਿੱਲੋਂ, ਲਛਮਣ ਸਿੰਘ, ਐਡਵੋਕੇਟ ਗੁਰਸੇਵਕ ਸਿੰਘ, ਰਾਜਵੰਤ ਸਿੰਘ ਝੇਰਿਆਂਵਾਲੀ, ਪਰਮਜੀਤ ਸਿੰਘ ਰਾਏਪੁਰ, ਮੇਜਰ ਸਿੰਘ ਟਾਂਡੀਆਂ, ਮਥਰਾ ਦਾਸ ਗਰਗ, ਸੁਖਵਿੰਦਰ ਸਿੰਘ ਸੁੱਖਾ ਭਾਊ ਆਦਿ ਨੇ ਪਰਿਵਾਰ ਨੂੰ ਭਾਣਾ ਮੰਨਣ ਮੰਨਣ ਦੀ ਅਪੀਲ਼ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ ਦੀ ਅਰਦਾਸ ਕੀਤੀ। ਸਵ. ਬਲਦੇਵ ਸਿੰਘ ਦੀ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ 13 ਅਗਸਤ ਦਿਨ ਐਤਵਾਰ ਨੂੰ ਬਾਅਦ ਦੁਪਹਿਰ 12:30 ਵਜੇ ਗੁਰਦੁਆਰਾ ਸਾਹਿਬ ਪਿੰਡ ਜੌੜਕੀਆਂ ਵਿਖੇ ਪਵੇਗਾ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration