"/> ਸਿਰ ਤੇ ਛਾਤੀ ਵਿੱਚ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕੀਤਾ, ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਇਆ ਕਤਲ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਿਰ ਤੇ ਛਾਤੀ ਵਿੱਚ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕੀਤਾ, ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਇਆ ਕਤਲ

Published On: punjabinfoline.com, Date: Aug 11, 2017

ਤਲਵੰਡੀ ਸਾਬੋ, 11 ਅਗਸਤ (ਗੁਰਜੰਟ ਸਿੰਘ ਨਥੇਹਾ)– ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡਾਂ ਦੀ ਸਰਹੱਦ ਨਾਲ ਲੱਗਦੇ ਪੰਜਾਬ-ਹਰਿਆਣਾ ਦੀ ਹੱਦ 'ਤੇ ਪੈਂਦੇ ਹਰਿਆਣਾ ਦੇ ਕਸਬਾ ਰੋੜੀ ਵਿੱਚ ਚੜਦ੍ਹੀ ਸਵੇਰ ਹੀ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਨੌਜਵਾਨ ਦੇ ਸਿਰ ਤੇ ਛਾਤੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦੇਣ ਵਾਲਾ ਸਮਾਚਾਰ ਮਿਲਿਆ ਹੈ ਜਿਸ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਰੋੜੀ ਥਾਣੇ ਵਿੱਚ ਮ੍ਰਿਤਕ ਨੌਜਵਾਨ ਦੇ ਪਿਤਾ ਵੱਲੋਂ ਦਰਜ ਕਰਵਾਈ ਮੁੱਢਲੀ ਸੂਚਨਾ ਵਿੱਚ ਦੱਸਿਆ ਕਿ ਉਸਦਾ ਪੁੱਤਰ ਗੁਰਲਾਲ ਸਿੰਘ ਉਰਫ ਸੋਨਾ (27) ਘਰ ਦੇ ਪਿਛਲੇ ਕਮਰੇ ਵਿੱਚ ਸੁੱਤਾ ਪਿਆ ਸੀ ਤੇ ਉਹ (ਉਸਦਾ ਪਿਤਾ) ਪਸ਼ੂਆਂ ਨੂੰ ਹਰਾ ਚਾਰਾ ਪਾ ਰਿਹਾ ਸੀ। ਅਚਾਨਕ ਉਸਦੇ ਕਮਰੇ ਵੱਲ ਨੂੰ ਗੋਲੀਆਂ ਚੱੱਲਣ ਦੀ ਅਵਾਜ ਸੁਣਾਈ ਦਿੱਤੀ ਜਦੋਂ ਉਹ ਕਮਰੇ ਵੱਲ ਗਿਆ ਤਾਂ ਇੱਕ ਗੋਲੀ ਹੋਰ ਚੱਲੀ ਤੇ ਜਦੋਂ ਉਹ ਕਮਰੇ ਦੇ ਨੇੜੇ ਪਹੁੰਚਿਆ ਤਾਂ ਉਸਨੇ ਪਿੰਡ ਦੇ ਇੱਕ ਵਿਅਕਤੀ ਨੂੰ ਭੱਜਦੇ ਦੇਖਿਆ। ਇਸ ਸਬੰਧੀ ਪਿੰਡ ਵਾਸੀਆਂ ਨੇ ਦਬਵੀਂ ਅਵਾਜ਼ ਵਿੱਚ ਦੱਸਿਆ ਕਿ ਕਥਿਤ ਦੋਸ਼ੀ ਤੇ ਮ੍ਰਿਤਕ ਸੋਨਾ ਇਕੱਠੇ ਰਹਿੰਦੇ ਸਨ। ਥਾਣਾ ਰੋੜੀ ਦੀ ਪੁਲਿਸ ਨੇ ਲਾਸ ਨੂੰ ਕਬਜੇ ਵਿੱਚ ਲੈ ਕੇ ਜਾਂਚ ਆਰੰਭ ਦਿੱਤੀ ਹੈ।
ਇਸ ਸਬੰਧੀ ਥਾਣਾ ਰੋੜੀ ਦੇ ਮੁਖੀ ਸਿਵਨਰਾਇਨ ਸ਼ਰਮਾ ਨੇ ਦੱਸਿਆ ਕਿ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਕੁੱਝ ਸਮਾਂ ਪਹਿਲਾਂ ਝਗੜਾ ਹੋਇਆ ਸੀ ਜਿਸ ਕਾਰਨ ਹੀ ਘਟਨਾ ਵਾਪਰੀ ਲੱਗ ਰਹੀ ਹੈ ਬਾਕੀ ਪੁਲਿਸ ਜਾਂਚ ਕਰ ਰਹੀ ਹੈ ਤੇ ਉਨ੍ਹਾਂ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਧਰਮਿਦਰ ਸਿੰਘ ਖਿਲਾਫ ਧਾਰਾ 302 ਤੇ 25, 54, 59 ਤਹਿਤ ਮਾਮਲਾ ਦਰਜ ਕਰ ਦਿੱਤਾ ਹੈ ਜਿਸਦੀ ਜਾਂਚ ਚੱਲ ਰਹੀ ਹੈ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration