"/> ਨਿਹੰਗ ਜਥੇਬੰਦੀ ਦੇ ਆਗੂ ਬਾਬਾ ਜੋਗਿੰਦਰ ਸਿੰਘ ਰਕਬਾ ਨੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨਾਲ ਕੀਤੀ ਮੁਲਾਕਾਤ, ਪੰਥਕ ਮੁੱਦਿਆਂ ਤੇ ਹੋਈਆਂ ਵੀਚਾਰਾਂ, ਬੁੱਢਾ ਦਲ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਨਿਹੰਗ ਜਥੇਬੰਦੀ ਦੇ ਆਗੂ ਬਾਬਾ ਜੋਗਿੰਦਰ ਸਿੰਘ ਰਕਬਾ ਨੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨਾਲ ਕੀਤੀ ਮੁਲਾਕਾਤ, ਪੰਥਕ ਮੁੱਦਿਆਂ ਤੇ ਹੋਈਆਂ ਵੀਚਾਰਾਂ, ਬੁੱਢਾ ਦਲ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸ

Published On: punjabinfoline.com, Date: Aug 11, 2017

ਤਲਵੰਡੀ ਸਾਬੋ, 11 ਅਗਸਤ (ਗੁਰਜੰਟ ਸਿੰਘ ਨਥੇਹਾ)- ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਦੀ ਜਥੇਬੰਦੀ ਦੇ ਪ੍ਰਮੁੱਖ ਆਗੂ ਬਾਬਾ ਜੋਗਿੰਦਰ ਸਿੰਘ ਰਕਬਾ ਨੇ ਅੱਜ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨਾਲ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ (ਪਾ: 10ਵੀਂ) ਛਾਉਣੀ ਨਿਹੰਗ ਸਿੰਘਾਂ ਦਮਦਮਾ ਸਾਹਿਬ ਵਿਖੇ ਪੁੱਜ ਕੇ ਮੁਲਾਕਾਤ ਕੀਤੀ।
ਬਾਬਾ ਜੋਗਿੰਦਰ ਸਿੰਘ ਰਕਬਾ ਦਾ ਬੁੱਢਾ ਦਲ ਮੁੱਖ ਅਸਥਾਨ ਤੇ ਪੁੱਜਣ ਮੌਕੇ ਗੁ:ਬੇਰ ਸਾਹਿਬ ਦੇਗਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਰਜੁਨਦੇਵ ਸਿੰਘ ਸ਼ਿਵਜੀ ਨੇ ਸਵਾਗਤ ਕੀਤਾ। ਉਪਰੰਤ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਦੌਰਾਨ ਬਾਬਾ ਰਕਬਾ ਨੇ ਜਿੱਥੇ ਪੰਥ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸਲਾਹ ਮਸ਼ਵਰਾ ਕੀਤਾ ਉੱਥੇ ਦਲ ਪੰਥ ਦੇ ਭਵਿੱਖ ਸਬੰਧੀ ਵੀ ਵੀਚਾਰਾਂ ਹੋਈਆਂ। ਬਾਬਾ ਜੋਗਿੰਦਰ ਸਿੰਘ ਨੇ ਇਸ ਮੌਕੇ ਗੁ: ਬੇਰ ਸਾਹਿਬ ਵਿਖੇ ਬੁੱਢਾ ਦਲ ਦੀ ਚੜ੍ਹਦੀਕਲਾ ਲਈ ਕੀਤੀ ਗਈ ਅਰਦਾਸ ਵਿੱਚ ਵੀ ਸ਼ਮੂਲੀਅਤ ਕੀਤੀ ਤੇ ਬੁੱਢਾ ਦਲ ਦੀ ਚੜ੍ਹਦੀਕਲਾ ਲਈ ਬਾਬਾ ਬਲਬੀਰ ਸਿੰਘ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਬਾਬਾ ਬਲਬੀਰ ਸਿੰਘ ਨੇ ਇਸ ਮੁਲਾਕਾਤ ਨੂੰ ਸਦਭਾਵਨਾ ਭਰੀ ਦੱਸਦਿਆਂ ਕਿਹਾ ਕਿ ਸਮੁੱਚੀਆਂ ਗੁਰੁ ਕੀਆਂ ਲਾਡਲ਼ੀਆਂ ਫੌਜਾਂ ਬੁੱਢਾ ਦਲ ਦੀਆਂ ਬਾਹਵਾਂ ਹਨ ਤੇ ਉਨਾ ਨਾਲ ਹੀ ਦਲ ਪੰਥ ਦੀ ਤਾਕਤ ਹੈ। ਉਨਾਂ ਇਸ ਮੌਕੇ ਬਾਬਾ ਜੋਗਿੰਦਰ ਸਿੰਘ ਰਕਬਾ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬੁੱਢਾ ਦਲ ਦੇ ਘੋੜਿਆਂ ਦੇ ਜਥੇਦਾਰ ਬਾਬਾ ਇੰਦਰ ਸਿੰਘ, ਬਾਬਾ ਜੱਸਾ ਸਿੰਘ ਪੀ. ਏ., ਭਾਈ ਮੇਜਰ ਸਿੰਘ ਮੁਖਤਿਆਰ ਏ ਆਮ,ਭਾਈ ਰਣਯੋਧ ਸਿੰਘ, ਭਾਈ ਸਰਵਣ ਸਿੰਘ ਮਝੈਲ, ਭਾਈ ਬਲਦੇਵ ਸਿੰਘ ਢੋਡੀਵਿੰਡੀਆ, ਭਾਈ ਹਰਪ੍ਰੀਤ ਸਿੰਘ, ਭਾਈ ਸੁਖਮੰਦਰ ਸਿੰਘ ਮੋਰ, ਭਾਈ ਪਿਆਰਾ ਸਿੰਘ, ਭਾਈ ਜੋਗਾ ਸਿੰਘ ਆਦਿ ਨਿਹੰਗ ਸਿੰਘ ਆਗੂ ਹਾਜਿਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration