"/> ਪਿੰਡ ਦਾਦੂ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ 12 ਤੋਂ 19 ਅਗਸਤ ਤੱਕ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪਿੰਡ ਦਾਦੂ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ 12 ਤੋਂ 19 ਅਗਸਤ ਤੱਕ

Published On: punjabinfoline.com, Date: Aug 11, 2017

ਤਲਵੰਡੀ ਸਾਬੋ, 11 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਤੇ ਹਰਿਆਣਾ ਦੀ ਹੱਦ 'ਤੇ ਲੱਗਦੇ ਪਿੰਡ ਦਾਦੂ ਸਾਹਿਬ ਦੇ ਗੁਰਦੁਆਰਾ ਦਸਮੇਸ਼ਸਰ ਸਾਹਿਬ ਦੇ ਨਵੇਂ ਦਰਬਾਰ ਸਾਹਿਬ ਵਿਖੇ ਸੱਚਖੰਡ ਵਾਸੀ ਸ੍ਰੀਮਾਨ ਮਹੰਤ ਬਾਬਾ ਗੁਰਦੇਵ ਸਿੰਘ ਦੀ 20ਵੀਂ ਬਰਸੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਜਿਸ ਨੂੰ ਮੁੱਖ ਰੱਖਦਿਆਂ ਮਹਾਨ ਸੱਤ ਰੋਜਾ ਗੁਰਮਤਿ ਸਮਾਗਮ 12 ਅਗਸਤ ਤੋਂ ਬਾਬਾ ਦਰਸ਼ਨ ਸਿੰਘ ਦੀ ਅਗਵਾਈ ਹੇਠ ਸੁਰੂ ਕੀਤੇ ਜਾ ਰਹੇ ਹਨ।
ਇਸ ਸਬੰਧੀ ਬਾਬਾ ਦਰਸ਼ਨ ਸਿੰਘ ਖਾਲਸਾ ਨੇ ਦੱਸਿਆ ਕਿ 12 ਅਗਸਤ ਨੂੰ ਸ਼੍ਰੀ ਸਹਿਜ ਪਾਠ ਅਤੇ ਆਖੰਡ ਪਾਠਾਂ ਦੀ ਆਰੰਭਤਾ ਕੀਤੀ ਜਾਵੇਗੀ ਜਿੰਨਾਂ ਦੇ ਭੋਗ 19 ਅਗਸਤ ਨੂੰ ਪਾਉਣ ਉਪਰੰਤ ਸਵੇਰੇ 10 ਤੋਂ 4 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਕੀਤੇ ਜਾਣਗੇ ਜਿੰਨਾਂ ਵਿੱਚ ਪੰਥ ਪ੍ਰਸਿੱਧ ਰਾਗੀ, ਕਥਾ ਵਾਚਕਾਂ ਤੇ ਇਲਾਕੇ ਦੇ ਸ਼੍ਰੋਮਣੀ ਕਮੇਟੀ ਮੈਬਰਾਂ ਸਮੇਤ ਤਖਤ ਸ੍ਰੀ ਦਮਦਮਾਂ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਬਾਬਾ ਬੂਟਾ ਸਿੰਘ ਗੁਰਥੜੀ, ਗਿਆਨੀ ਠਾਕੁਰ ਸਿੰਘ ਪਟਿਆਲੇ ਵਾਲੇ, ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲੇ, ਬਾਬਾ ਸੁਖਵਿੰਦਰ ਸਿੰਘ ਜੀ ਟਿੱਬੇ ਵਾਲੇ ਪਹੁੰਚ ਕੇ ਗੁਰਮਤਿ ਵਿਚਾਰਾਂ ਕਰਨਗੇ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration