"/> ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ 'ਚ ਜੁਲਾਈ ਤੱਕ 6899 ਜਣੇਪੇ ਹੋਏ-ਡਾ: ਬਾਲੀ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ 'ਚ ਜੁਲਾਈ ਤੱਕ 6899 ਜਣੇਪੇ ਹੋਏ-ਡਾ: ਬਾਲੀ

Published On: punjabinfoline.com, Date: Aug 11, 2017

ਸੰਗਰੂਰ, 11 ਅਗਸਤ (ਸਪਨਾ ਰਾਣੀ) ਸਿਵਲ ਸਰਜਨ ਡਾ. ਕਿਰਨਜੋਤ ਕੌਰ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਡਾ. ਬਾਲੀ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਖੇ ਆਉਣ ਵਾਲੀਆਂ ਗਰਭਵਤੀ ਔਰਤਾਂ ਨੂੰ ਜਣੇਪੇ ਤੋਂ ਲੈ ਕੇ ਬੱਚੇ ਦੇ ਟੀਕਾਕਰਨ ਤੱਕ ਮੁਫ਼ਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਡਿਲੀਵਰੀ ਤੋਂ ਬਾਅਦ ਘਰ ਤੱਕ ਛੱਡਣ ਲਈ ਸਰਕਾਰੀ ਗੱਡੀ ਦੀ ਸੁਵਿਧਾ ਵੀ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਜਨਵਰੀ 2017 ਤੋਂ 31 ਜੁਲਾਈ ਤੱਕ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ 4362 ਨਾਰਮਲ ਅਤੇ 2537 ਓਪਰੇਸ਼ਨ ਰਾਹੀ ਡਿਲੀਵਰੀਆਂ ਹੋਈਆਂ ਹਨ | ਡਾ. ਕਿਰਨਜੋਤ ਕੌਰ ਬਾਲੀ ਨੇ ਮਲੇਰਕੋਟਲਾ ਦੇ ਸਰਕਾਰੀ ਹਸਪਤਾਲ ਸਬੰਧੀ ਪ੍ਰਕਾਸ਼ਿਤ ਹੋਈ ਇੱਕ ਖ਼ਬਰ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਪ੍ਰਤੀ ਸਿਹਤ ਸੇਵਾਵਾਂ ਵਿੱਚ ਕਿਸੇ ਕਿਸਮ ਦੀ ਤਰੁੱਟੀ ਮਿਲਣ ਦੀ ਸੂਰਤ ਵਿੱਚ ਫ਼ੌਰੀ ਸਖ਼ਤ ਕਾਰਵਾਈ ਨੂੰ ਅਮਲ 'ਚ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਜੇਕਰ ਕਿਸੇ ਵੀ ਹਸਪਤਾਲ ਦਾ ਕੋਈ ਕਰਮਚਾਰੀ ਜਾਂ ਅਧਿਕਾਰੀ ਕਿਸੇ ਗਰਭਵਤੀ ਔਰਤ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਬਾਹਰੀ ਦਵਾਈ ਜਾਂ ਸਮਾਨ ਮੰਗਵਾਉਣ ਲਈ ਪੈਸੇ ਦੀ ਮੰਗ ਕਰਦਾ ਹੈ, ਤਾਂ ਮਰੀਜ਼ ਬੇਝਿਜਕ ਸਿਵਲ ਸਰਜਨ ਦਫ਼ਤਰ ਦੇ ਫ਼ੋਨ 'ਤੇ ਸ਼ਿਕਾਇਤ ਕਰ ਸਕਦੇ | ਉਨ੍ਹਾਂ ਕਿਹਾ ਸਿਹਤ ਸੇਵਾਵਾਂ ਪ੍ਰਤੀ ਅਣਗਹਿਲੀ ਅਤੇ ਭਿ੍ਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵਿਰੁੱਧ ਪਹਿਲਕਦਮੀ ਨਾਲ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਹਤ ਸੇਵਾਵਾਂ ਲਈ ਟੋਲ ਫ਼ਰੀ ਨੰਬਰ 104 'ਤੇ ਵੀ ਸ਼ਿਕਾਇਤ ਜਾਂ ਆਪਣੇ ਸੁਝਾਅ ਦਰਜ ਕਰਵਾਏ ਜਾ ਸਕਦੇ ਹਨ |

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration