"/> ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Published On: punjabinfoline.com, Date: Aug 12, 2017

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਹਲਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਵੱਲੋਂ ਅੱਜ ਖੇਤਰ ਦੇ ਅਨੇਕਾਂ ਪਿੰਡਾਂ ਦਾ ਦੌਰਾ ਕੀਤਾ ਜਿਸ ਦੌਰਾਨ ਉਹਨਾਂ ਵੱਲੋਂ ਲੋਕਾਂ ਦੀ ਮੁਸ਼ਕਿਲਾਂ ਸੁਣੀਆਂ ਤੇ ਕਈਆਂ ਦਾ ਮੌਕੇ 'ਤੇ ਨਿਪਟਾਰਾ ਵੀ ਕਰਵਾਇਆ ਗਿਆ।
ਪ੍ਰੋ. ਬਲਜਿੰਦਰ ਕੌਰ ਵੱਲੋਂ ਖੇਤਰ ਦੇ ਗਹਿਲੇਵਾਲਾ, ਕੌਰੇਆਣਾ, ਨਥੇਹਾ, ਮਿਰਜ਼ੇਆਣਾ, ਲਹਿਰੀ, ਮੈਨੂਆਣਾ, ਬਹਿਮਣਾਂ, ਨੰਗਲਾ, ਫੱਤਾ ਬਾਲੂ, ਗੋਲੇਵਾਲਾ, ਕਲਾਲਵਾਲਾ, ਰਾਈਆ ਅਤੇ ਸੀਂਗੋ ਆਦਿ ਪਿੰਡਾਂ ਵਿਖੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆ ਬਾਰੇ ਵਿਸਥਾਰ ਨਾਲ ਜਾਣਿਆ ਅਤੇ ਕਈ ਉੱਚ ਪੱਧਰੀ ਸਮੱਸਿਆਵਾਂ ਨੂੰ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਤੋਂ ਜਲਦੀ ਹੱਲ ਕਰਵਾਉਣ ਦਾ ਭਰੋਸਾ ਵੀ ਦਿਵਾਇਆ। ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਕੋਈ ਲੀਡਰ ਨਹੀਂ ਹੈ ਤੁਹਾਡੀ ਆਪਣੀ ਐੱਮ ਐੱਲ ਏ ਹੈ ਜਦੋਂ ਮਰਜ਼ੀ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕਰ ਸਕਦੇ ਹੋ।
ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਖੇਤਰ ਦੇ ਵਿਕਾਸ ਲਈ ਪੂਰੀ ਵਾਹ ਲਾਈ ਜਾਵੇਗੀ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਕੋਝਾਂ ਮਜਾਕ ਕਰ ਰਹੀ ਹੈ ਕਿਉਂਕਿ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਰਹੀਆਂ ਹਨ, ਜਿੰਨ੍ਹਾਂ ਲਈ ਚੰਗੀਆਂ ਸਪਰੇਹਾਂ ਦੀ ਜ਼ਰੂਰਤ ਹੈ ਪ੍ਰੰਤੂ ਸਰਕਾਰ ਇਕੱਲੀ ਬਿਆਨਬਾਜ਼ੀ ਕਰਕੇ ਬੁੱਤਾ ਸਾਰ ਰਹੀ ਹੈ। ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਚਿੱਟੀ ਮੱਖੀ ਜਾਂ ਨਰਮੇ ਜਾਂ ਹੋਰ ਫਸਲਾਂ ਦੀਆਂ ਬਿਮਾਰੀਆਂ ਪ੍ਰਵਾਭਿਤ ਕਿਸਾਨਾਂ ਲਈ ਕੋਈ ਰਾਹਤ ਪੈਕੇਜ ਦਾ ਐਲਾਲ ਕਰੇ ਤਾਂ ਕਿ ਪੰਜਾਬ ਦਾ ਕਿਸਾਨ ਖੁਦਕੁਸ਼ੀਆਂ ਦੇ ਰਾਹ ਪੈਣ ਤੋਂ ਬਚ ਸਕੇ।
ਇਸ ਮੌਕੇ ਉਨ੍ਹਾਂ ਨਾਲ ਸਤਿੰਦਰ ਸਿੱਧੂ ਐਡਵੋਕੇਟ, ਕਸ਼ਮੀਰ ਸਿੰਘ ਸੰਗਤ, ਜੈਲਦਾਰ ਰੇਸ਼ਮ ਸਿੰਘ ਜਗਾ ਰਾਮ ਤੀਰਥ, ਗੁਰਦੀਪ ਸਿੰਘ ਮਾਨ, ਨਿਸ਼ਾਨ ਸਿੰਘ ਜਗਾ, ਸੱਤਾਪਲ ਸਿੰਘ ਗੋਰਖਾ, ਅਮਰਜੀਤ ਸਿੰਘ ਸੈਕਟਰੀ ਕਲਾਲਵਾਲਾ, ਦਲਜੀਤ ਸਿੰਘ ਲਹਿਰੀ ਤੋਂ ਇਲਾਵਾ ਜੀਤਾ ਸਿੰਘ ਲਹਿਰੀ ਆਦਿ ਮੌਜੂਦ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration