"/> 22 ਅਗਸਤ ਦੀ ਬਰਨਾਲਾ ਮਹਾਂ ਰੈਲੀ ਦੀ ਤਿਆਰੀ ਲਈ ਕਿਸਾਨਾਂ ਕੀਤੀਆਂ ਨੁੱਕੜ ਮੀਟਿੰਗਾਂ ਅਤੇ ਕੱਢੀਆਂ ਰੈਲੀਆਂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

22 ਅਗਸਤ ਦੀ ਬਰਨਾਲਾ ਮਹਾਂ ਰੈਲੀ ਦੀ ਤਿਆਰੀ ਲਈ ਕਿਸਾਨਾਂ ਕੀਤੀਆਂ ਨੁੱਕੜ ਮੀਟਿੰਗਾਂ ਅਤੇ ਕੱਢੀਆਂ ਰੈਲੀਆਂ

Published On: punjabinfoline.com, Date: Aug 12, 2017

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀਆਂ ਸੱਤ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਦੇ ਮੁੱਦੇ ਨੂੰ ਲੈ ਕੇ 22 ਅਗਸਤ ਨੂੰ ਬਰਨਾਲਾ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਕਿਸਾਨ ਰੈਲੀ ਕੀਤੀ ਜਾ ਰਹੀ ਹੈ ਜਿਸ ਦੀ ਤਿਆਰੀ ਦੇ ਸਬੰਧ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗੁਰੱਪ ਵੱਲੋਂ ਖੇਤਰ ਦੇ ਪਿੰਡਾਂ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਰੈਲੀ ਵਿੱਚ ਹੁੰਮ-ਹੁੰਮਾ ਕੇ ਪਹੁੰਚਣ ਲਈ ਨੁੱਕੜ ਮੀਟਿੰਗਾਂ ਅਤੇ ਰੈਲੀਆਂ ਦਾ ਆਯੋਜਨ ਕੀਤਾ ਗਿਆ। ਇਹਨਾਂ ਨੁਕੱੜ ਮੀਟਿੰਗਾਂ ਦੌਰਾਨ ਪਿੰਡ ਰਾਈਆ, ਕਲਾਲਵਾਲਾ, ਗੋਲੇਵਾਲਾ, ਨਥੇਹਾ, ਗਹਿਲੇਵਾਲਾ ਆਦਿ ਵਿੱਚ ਨੁੱਕੜ ਮੀਟਿੰਗਾਂ ਤੋਂ ਇਲਾਵਾ ਕਿਸਾਨ ਜਾਗਰੂਕਤਾ ਰੈਲੀਆਂ ਵੀ ਕੱਢੀਆਂ ਗਈਆਂ।
ਇਹਨਾਂ ਰੈਲੀਆਂ ਨੂੰ ਸੰਬੋਧਨ ਕਰਦਿਆ ਬਲਾਕ ਤਲਵੰਡੀ ਸਾਬੋ ਦੇ ਪ੍ਰਧਾਨ ਬਹੱਤਰ ਸਿੰਘ ਨੰਗਲਾ ਅਤੇ ਬਲਾਕ ਦੇ ਸਹਾਇਕ ਸਕੱਤਰ ਮੋਹਣ ਸਿੰਘ ਚੱਠੇਵਾਲਾ ਨੇ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਕਾਰਨ ਕਿਸਾਨਾਂ, ਮਜ਼ਦੂਰਾਂ ਦੇ ਸਿਰ ਅਰਬਾਂ, ਖਰਬਾਂ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ, ਸੁਸਾਇਟੀਆਂ ਤੋਂ ਇਲਾਵਾ ਆੜਤੀਆਂ ਦਾ ਕਰਜ਼ਾ ਚੜ੍ਹਿਆ ਪਿਆ ਹੈ। ਇਸ ਕਰਜ਼ੇ ਨੂੰ ਲਾਹੁਣ ਲਈ ਕਿਸਾਨਾਂ, ਮਜ਼ਦੂਰਾਂ ਨੇ ਕਈ ਤਰ੍ਹਾਂ ਦੇ ਢੰਗ ਅਪਣਾ ਕੇ ਵੇਖੇ ਪ੍ਰੰਤੂ ਸਭ ਵਿਅਰਥ ਸਾਬਤ ਹੋਏ। ਅਖੀਰ ਇਹਨਾਂ ਕਰਜ਼ਿਆਂ ਨੂੰ ਲਾਹੁਣ ਲਈ ਅੱਕ ਕੇ ਕਿਸਾਨਾਂ, ਮਜ਼ਦੂਰਾਂ ਨੇ ਖੁਦਕੁਸ਼ੀਆਂ ਦਾ ਰਾਹ ਛੱਡ ਕੇ ਇੱਕਠੇ ਹੋ ਕੇ ਉਹਨਾਂ ਖਿਲਾਫ ਤਿਖੇ ਸੰਘਰਸ਼ ਦੇ ਰਾਹ ਪੈਣਾ ਹੀ ਇਹਨਾਂ ਮਸਲਿਆਂ ਦਾ ਸਹੀ ਹੱਲ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ 'ਚ ਰਾਜ ਕਰ ਰਹੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ ਨਾਲ ਜਿਹੜੇ ਵਾਅਦੇ ਕੀਤੇ ਸਨ ਉਹ ਹੁਣ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ। ਉਹਨਾਂ ਕਿਸਾਨਾਂ, ਮਜ਼ਦੂਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਬਰਨਾਲੇ ਦੀ ਮਹਾਂ ਵਿਸ਼ਾਲ ਰੈਲੀ 'ਚ ਸਾਨੂੰ ਪਰਿਵਾਰ ਸਮੇਤ ਕਾਫਲੇ ਦੇ ਰੂਪ ਵਿੱਚ ਜਾਣਾ ਚਾਹੀਦਾ ਹੈ ਕਿਉਂਕਿ ਉਥੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਣਾ ਹੈ।
ਇਸ ਮੌਕੇ ਪਾਲ ਸਿੰਘ ਕਲਾਲਵਾਲਾ, ਹਰਪਾਲ ਸਿੰਘ ਰਾਈਆ, ਬਖਤੌਰ ਸਿੰਘ ਗੋਲੇਵਾਲਾ, ਮਹਿੰਗਾ ਸਿੰਘ ਨਥੇਹਾ, ਗੁਰਮੀਤ ਸਿੰਘ ਨੰਗਲਾ ਆਦਿ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration