"/> ਪਿੰਡ ਦਾਦੂ ਸਾਹਿਬ ਵਿਖੇ ਨਵੇਂ ਦਰਬਾਰ ਸਾਹਿਬ 'ਚ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼, ਸਮਾਗਮ 19ਅਗਸਤ ਤੱਕ ਚੱਲਣਗੇ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪਿੰਡ ਦਾਦੂ ਸਾਹਿਬ ਵਿਖੇ ਨਵੇਂ ਦਰਬਾਰ ਸਾਹਿਬ 'ਚ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼, ਸਮਾਗਮ 19ਅਗਸਤ ਤੱਕ ਚੱਲਣਗੇ

Published On: punjabinfoline.com, Date: Aug 12, 2017

ਤਲਵੰਡੀ ਸਾਬੋ, 12 ਅਗਸਤ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਪਿੰਡ ਦਾਦੂ ਦੇ ਗੁਰਦੁਆਰਾ ਦਸਮੇਸ਼ਸਰ ਸਾਹਿਬ ਵਿਖੇ ਨਵੇਂ ਦਰਬਾਰ ਸਾਹਿਬ 'ਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਸੰਗਤਾਂ ਅਤੇ ਇਲਾਕੇ ਦੀਆਂ ਧਾਰਮਿਕ ਸਖਸ਼ੀਅਤਾਂ ਨੇ ਹਾਜਰੀ ਭਰੀ।
ਸਮਾਗਮਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਹੈ ਅਤੇ ਮੰਹਤ ਬਾਬਾ ਗੁਰਦੇਵ ਸਿੰਘ ਜੀ ਬਰਸੀ ਦੇ ਸਮਾਗਮਾਂ ਦੇ ਸਬੰਧ ਵਿਚ ਸ਼੍ਰੀ ਅਖੰਡ ਪਾਠ ਅਤੇ ਸਹਿਜ ਪਾਠ ਸਾਹਿਬ ਆਰੰਭ ਹੋ ਚੁੱਕੇ ਹਨ। ਇਸ ਮੌਕੇ ਬਾਬਾ ਦਰਸ਼ਨ ਸਿੰਘ ਜੀ ਨੇ ਸੰਗਤਾਂ ਨੂੰ ਹੁੰਮ-ਹੁੰਮਾ ਕੇ ਇਹਨਾਂ ਸਮਾਗਮਾਂ ਵਿੱਚ ਹਾਜ਼ਰੀ ਭਰਕੇ ਆਪਣਾ ਜੀਵਨ ਸਫਲਾ ਕਰਨ ਦੀ ਬੇਨਤੀ ਕੀਤੀ।
ਇਸ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਪਹੁੰਚੇ ਪੰਜ ਪਿਆਰੇ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਮੀਤ ਸਿੰਘ ਤਿਲੋਕੇਵਾਲਾ, ਬਾਬਾ ਪ੍ਰੀਤਮ ਸਿੰਘ ਮੱਲੜੀ, ਬਾਬਾ ਮੇਜਰ ਸਿੰਘ ਕੁੰਦਨ ਸਿੰਘ, ਬਾਬਾ ਗੁਲਜਾਰ ਸਿੰਘ, ਬਾਬਾ ਨਿਰਮਲ ਸਿੰਘ ਆਦਿ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration