"/> 460 ਬੋਤਲਾਂ ਸ਼ਰਾਬ ਸਣੇ 3 ਕਾਬੂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

460 ਬੋਤਲਾਂ ਸ਼ਰਾਬ ਸਣੇ 3 ਕਾਬੂ

Published On: punjabinfoline.com, Date: Aug 13, 2017

ਧੂਰੀ,13 ਅਗਸਤ (ਮਹੇਸ਼ ਜਿੰਦਲ) ਸਥਾਨਕ ਧੂਰੀ ਪੁਲਸ ਨੇ ਇਕ ਔਰਤ ਸਣੇ 3 ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਸੀ.ਆਈ.ਏ. ਦੀ ਬਹਾਦਰ ਸਿੰਘ ਵਾਲਾ ਸ਼ਾਖਾ ਵਿਖੇ ਤਾਇਨਾਤ ਹੌਲਦਾਰ ਭੋਲਾ ਸਿੰਘ ਨੇ ਪੁਲਸ ਪਾਰਟੀ ਸਣੇ ਪਿੰਡ ਕਾਂਝਲਾ ਤੋਂ ਮਿੰਟੂ ਸਿੰਘ ਉਰਫ ਬੱਬੂ ਪੁੱਤਰ ਪਾਲਾ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਸ਼ੇਰਪੁਰ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੀ ਕਾਰ 'ਚੋਂ 420 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਸਦਰ ਧੂਰੀ ਅਧੀਨ ਪੈਂਦੀ ਪੁਲਸ ਚੌਕੀ ਭਲਵਾਨ ਵਿਖੇ ਤਾਇਨਾਤ ਹੌਲਦਾਰ ਸੁਖਵਿੰਦਰ ਸਿੰਘ ਨੇ ਪਿੰਡ ਸਮੁੰਦਗੜ੍ਹ ਛੰਨਾ ਤੋਂ ਕੁਲਵਿੰਦਰ ਕੌਰ ਪਤਨੀ ਪਵਨ ਕੁਮਾਰ ਉਰਫ ਵਿਜੇ ਵਾਸੀ ਸਮੁੰਦਗੜ੍ਹ ਛੰਨਾ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਦੇਸੀ ਸਣੇ ਕਾਬੂ ਕੀਤਾ ਹੈ। ਉਕਤ ਤਿੰਨਾਂ ਖਿਲਾਫ ਮਾਮਲੇ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ।

Tags: mahesh jindal dhuri
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration