"/> ਜ਼ਮੀਨੀ ਝਗੜੇ ਨੂੰ ਲੈ ਕੇ ਕੁੱਟਮਾਰ ਕਰਨ ਵਾਲਿਆਂ 'ਤੇ ਕੇਸ ਦਰਜ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਜ਼ਮੀਨੀ ਝਗੜੇ ਨੂੰ ਲੈ ਕੇ ਕੁੱਟਮਾਰ ਕਰਨ ਵਾਲਿਆਂ 'ਤੇ ਕੇਸ ਦਰਜ

Published On: punjabinfoline.com, Date: Aug 13, 2017

ਸੰਗਰੂਰ,13 ਅਗਸਤ (ਸਪਨਾ ਰਾਣੀ) ਆਪਸੀ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਨਾਮਜ਼ਦ ਅਤੇ ਪੰਜ-ਸੱਤ ਅਣਪਛਾਤੇ ਵਿਅਕਤੀਆਂ ਵਿਰੁੱਧ ਇਰਾਦਾ ਕਤਲ ਅਤੇ ਹੋਰ ਕਈ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮੂਣਕ ਦੇ ਸਹਾਇਕ ਥਾਣੇਦਾਰ ਸਤਗੁਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਲਵੀਰ ਸਿੰਘ ਪੁੱਤਰ ਹਰਕੇਸ਼ ਸਿੰਘ ਵਾਸੀ ਬਖੋਰਾ ਖੁਰਦ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਨ੍ਹਾਂ ਦਾ ਹਰਗੋਪਾਲ ਸਿੰਘ ਪੁੱਤਰ ਸਵ. ਹਰਕੇਸ਼ ਸਿੰਘ ਅਤੇ ਜਗਦੀਸ਼ ਸਿੰਘ ਉਰਫ ਜੌਲੀ ਪੁੱਤਰ ਹਰਗੋਪਾਲ ਸਿੰਘ ਵਾਸੀ ਬਖੋਰਾ ਖੁਰਦ ਨਾਲ ਆਪਸੀ ਜ਼ਮੀਨੀ ਝਗੜਾ ਚੱਲ ਰਿਹਾ ਸੀ, ਜਿਸ ਦੌਰਾਨ ਹਰਗੋਪਾਲ ਸਿੰਘ ਤੇ ਹੋਰਨਾਂ ਨੇ ਉਸਦੀ ਅਤੇ ਉਸਦੀ ਨੂੰਹ ਦੀ ਕੁੱਟਮਾਰ ਕੀਤੀ। ਸ਼ਾਮ ਨੂੰ ਜਗਦੀਪ ਸਿੰਘ ਉਰਫ ਜੌਲੀ ਆਪਣੇ ਨਾਲ 5-7 ਅਣਪਛਾਤੇ ਵਿਅਕਤੀ ਲੈ ਕੇ ਘਰ 'ਚ ਦਾਖਲ ਹੋ ਗਿਆ ਅਤੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕੀਤੇ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration