"/> ਸ਼੍ਰੋਮਣੀ ਕਮੇਟੀ ਵੱਲੋਂ ਦਮਦਮੀ ਟਕਸਾਲ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸ਼੍ਰੋਮਣੀ ਕਮੇਟੀ ਵੱਲੋਂ ਦਮਦਮੀ ਟਕਸਾਲ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ

Published On: punjabinfoline.com, Date: Sep 04, 2017

ਤਲਵੰਡੀ ਸਾਬੋ, 4 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਸਮੇਂ ਤੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਦੀ ਲੜੀ ਵਿੱਚ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਬੱਲੂਆਣਾ ਤੋਂ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਦੇ ਯਤਨਾਂ ਸਦਕਾਂ ਸ਼੍ਰੋਮਣੀ ਕਮੇਟੀ ਵੱਲੋਂ ਦਮਦਮੀ ਟਕਸਾਲ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਤੇ ਇਸ ਮੌਕੇ ਅੰਮ੍ਰਿਤ ਸੰਚਾਰ ਕਰਵਾ ਕੇ ਅਨੇਕਾਂ ਪ੍ਰਾਣੀਆਂ ਨੂੰ ਸ਼ਬਦ ਗੁਰੁ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਗਿਆ।
ਅੱਜ ਸ਼੍ਰੋਮਣੀ ਕਮੇਟੀ ਦੇ ਸਥਾਨਕ ਦਫਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਦੱਸਿਆ ਗਿਆ ਕਿ ਪਿੰਡ ਨਰੂਆਣਾ ਦੇ ਗੁਰਦੁਆਰਾ ਸੰਯੋਗਸਰ ਸਾਹਿਬ ਵਿਖੇ ਇੱਕ ਹਫਤੇ ਦੇ ਕਰਵਾਏ ਗਏ ਇਸ ਧਾਰਿਮਕ ਸਮਾਗਮ ਵਿੱਚ ਭਾਈ ਨਵਤੇਜ ਸਿੰਘ ਅਤੇ ਭਾਈ ਸਿਮਰਜੀਤ ਸਿੰਘ ਵੱਲੋਂ ਸਵੇਰੇ ਸ਼ਾਮ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ ਗਿਆ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੁੱਜੇ ਕੀਰਤਨੀ ਜਥੇ ਭਾਈ ਸਤਨਾਮ ਸਿੰਘ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਾਰੇ ਸਮਾਗਮਾਂ ਦੌਰਾਨ ਵੱਡੀ ਪੱਧਰ ਤੇ ਬੱਚਿਆਂ ਨੂੰ ਧਾਰਮਿਕ ਵਿੱਦਿਆ ਗ੍ਰਹਿਣ ਕਰਵਾਈ ਗਈ। ਸਮਾਪਤੀ ਸਮਾਰੋਹ ਮੌਕੇ ਕਥਾ ਕੀਰਤਨ ਉਪਰੰਤ ਦਮਦਮੀ ਟਕਸਾਲ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ 40 ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਕੇ ਗੁਰੁ ਦੇ ਲੜ ਲਾਇਆ ਗਿਆ। ਅੰਮ੍ਰਿਤ ਛਕਣ ਵਾਲੇ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਵੱਲੋਂ ਸਿਰੋਪਾਉ ਦੀ ਬਖਸ਼ਿਸ ਕੀਤੀ ਗਈ ਤੇ ਉਨਾਂ ਦੱਸਿਆ ਕਿ ਬੱਚਿਆਂ ਤੇ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਅਜਿਹੇ ਪ੍ਰੋਗਰਾਮ ਪਿੰਡਾਂ ਵਿੱਚ ਆਯੋਜਿਤ ਕੀਤੇ ਜਾਂਦੇ ਰਹਿਣਗੇ। ਇਸ ਮੌਕੇ ਭਾਈ ਨੱਥ ਸਿੰਘ ਪ੍ਰਧਾਨ, ਸੁਖਮੰਦਰ ਸਿੰਘ ਗ੍ਰੰਥੀ, ਸੁਖਪਾਲ ਸਿੰਘ ਖਜਾਨਚੀ, ਬੀਬੀ ਜਸਵੰਤ ਕੌਰ, ਭਾਈ ਰਾਜਪਾਲ ਸਿੰਘ, ਭਾਈ ਮਨਦੀਪ ਸਿੰਘ ਆਦਿ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration