"/> ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ

Published On: punjabinfoline.com, Date: Sep 06, 2017

ਸੰਗਰੂਰ,06 ਸਤਬੰਰ (ਸਪਨਾ ਰਾਣੀ) ਅਕਾਲ ਕਾਲਜੀਏਟ ਸੀਨੀ. ਸੈਕੰ. ਸਕੂਲ ਸੰਗਰੂਰ ਵਿਖੇ ਅਧਿਆਪਕ ਦਿਵਸ ਪਿ੍ੰਸੀਪਲ ਸੁਰਜੀਤ ਸਿੰਘ ਗਾਂਧੀ ਦੀ ਯਾਦ ਨੂੰ ਸਮਰਪਿਤ ਭਾਸ਼ਣ ਕਲਾ ਮੁਕਾਬਲੇ ਕਰਵਾ ਕੇ ਮਨਾਇਆ ਗਿਆ | ਭਾਸ਼ਣ ਕਲਾ ਦੇ ਕਰਵਾਏ ਗਏ ਮੁਕਾਬਲਿਆਂ ਵਿਚ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਸਿਮਰਨਜੀਤ ਕੌਰ ਭੰਗੂ ਨੂੰ ਪਿ੍ੰਸੀਪਲ ਸੁਰਜੀਤ ਸਿੰਘ ਗਾਂਧੀ ਮੈਮੋਰੀਅਲ ਟਰਾਫ਼ੀ ਦਿੱਤੀ ਗਈ | ਇਸ ਤੋਂ ਇਲਾਵਾ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਕਰਮਜੀਤ ਕੋਰ ਅਤੇ ਹਰਪ੍ਰੀਤ ਕੌਰ ਨੇ ਇਸ ਮੁਕਾਬਲੇ ਵਿਚ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਅਕਾਲ ਸੰਸਥਾਵਾਂ ਦੇ ਡਾਇਰੈਕਟਰ ਡਾ. ਹਰਜੀਤ ਕੋਰ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ | ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਸਾਰੇ ਅਧਿਆਪਕ ਸਹਿਬਾਨਾਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਪਿ੍ੰਸੀਪਲ ਸੁਰਜੀਤ ਸਿੰਘ ਗਾਂਧੀ ਦੇ ਜੀਵਨ ਬਾਰੇ ਵਿਦਿਆਰਥਣਾਂ ਨੂੰ ਜਾਣੂ ਕਰਵਾਇਆ | ਪਿ੍ੰਸੀਪਲ ਡਾ. ਰਸ਼ਪਿੰਦਰ ਕੌਰ ਚਹਿਲ ਨੇ ਵੀ ਆਪਣੇ ਭਾਸ਼ਣ ਦੌਰਾਨ ਪਿ੍ੰਸੀਪਲ ਸੁਰਜੀਤ ਸਿੰਘ ਗਾਂਧੀ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਵਿਦਿਆਰਥਣਾਂ ਨੂੰ ਉਨ੍ਹਾਂ ਦੁਆਰਾ ਪਾਏ ਹੋਏ ਪੂਰਨਿਆ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਸਟਾਫ਼ ਮੈਂਬਰਜ਼ ਨੇ ਵੀ ਉਨ੍ਹਾਂ ਨੂੰ ਬੜੇ ਨਿੱਘੇ ਸ਼ਬਦਾਂ ਵਿਚ ਸ਼ਰਧਾਂਜਲੀ ਦਿੱਤੀ |

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration