"/> ਕੈਪਟਨ ਦੇ ਰੁਜ਼ਗਾਰ ਮੇਲੇ ਨਿਰਾ ਡਰਾਮਾ-ਗਰੇਵਾਲ, ਲਲਿਤ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕੈਪਟਨ ਦੇ ਰੁਜ਼ਗਾਰ ਮੇਲੇ ਨਿਰਾ ਡਰਾਮਾ-ਗਰੇਵਾਲ, ਲਲਿਤ

Published On: punjabinfoline.com, Date: Sep 06, 2017

ਸੰਗਰੂਰ,06 ਸਤੰਬਰ (ਸਪਨਾ ਰਾਣੀ) ਸ਼ੋ੍ਰਮਣੀ ਅਕਾਲੀ ਦਲ ਬ (ਸ਼ਹਿਰੀ) ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਲਲਿਤ ਕੁਮਾਰ ਐਡਵੋਕੇਟ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਵਿੱਚ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਨਿਰਾ ਡਰਾਮਾ ਹਨ ਜਿੱਥੇ ਉੱਚ ਯੋਗਤਾ ਪ੍ਰਾਪਤ ਨੌਜਵਾਨਾਂ ਨੂੰ ਨਿਗੂਣੀਆਂ ਤਨਖ਼ਾਹਾਂ ਦੇਣ ਦੀ ਗੱਲ ਕਰ ਕੇ ਜ਼ਲੀਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਹਰ ਘਰ ਵਿਚ ਇਕ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕਰਨ ਦੇ ਨਾਲ-ਨਾਲ ਅਨੇਕਾਂ ਵਾਅਦੇ ਕੀਤੇ ਸਨ ਪਰ ਹੁਣ ਸਾਰੇ ਵਾਅਦੇ ਇਕ-ਇਕ ਕਰ ਕੇ ਹਵਾ ਹੋ ਰਹੇ ਹਨ | ਲੋਕ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣ ਲਈ 2019 ਦੀਆਂ ਲੋਕ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ |

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration