"/> ਪੰਜਾਬ ਕਾਲਜ ਨੰਗਲਾ ਵਿਖੇ ਮਨਾਇਆ ਅਧਿਆਪਕ ਦਿਵਸ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪੰਜਾਬ ਕਾਲਜ ਨੰਗਲਾ ਵਿਖੇ ਮਨਾਇਆ ਅਧਿਆਪਕ ਦਿਵਸ

Published On: punjabinfoline.com, Date: Sep 07, 2017

ਤਲਵੰਡੀ ਸਾਬੋ, 7 ਸਤੰਬਰ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਨੰਗਲਾ ਵਿਖੇ ਸਥਿਤ ਪੰਜਾਬ ਇੰਸਟੀਚਿਊਟ ਆਫ ਨਰਸਿੰਗ ਵਿਖੇ ਨਰਸਿੰਗ ਵਿਭਾਗ ਦੇ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਕਾਲ ਕੈਂਪਸ ਅੰਦਰ ਅਧਿਆਪਕ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਨਰਸਿੰਗ, ਈਟੀਟੀ, ਪਾਲੀਟੈਕਨਿਕ ਕਾਲਜ ਦਾ ਸਟਾਫ ਅਤੇ ਮੈਨਜਮੈਂਟ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਅਧਿਆਪਕ ਦਿਵਸ ਦੀ ਮਹੱਤਤਾ, ਅਧਿਆਪਕ ਦਾ ਵਿਦਿਆਰਥੀਆਂ ਦੀ ਜ਼ਿੰਦਗੀ ਵਿੱਚ ਰੋਲ ਅਤੇ ਸਮਾਜਿਕ ਜਿੰਮੇਵਾਰੀਆਂ ਪ੍ਰਤੀ ਅਧਿਆਪਕ ਦੀ ਕੀ ਦੇਣ ਵਿਸ਼ੇ 'ਤੇ ਚਰਚਾ ਕਰਦਿਆਂ ਭਾਰਤ ਦੇ ਮਹਾਨ ਅਧਿਆਪਕ ਸਰਵਪਲੀ ਰਾਧਾ ਕ੍ਰਿਸ਼ਨਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਦੌਰਾਨ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ।
ਕਾਲਜ ਪ੍ਰਿੰਸੀਪਲ ਮੈਡਮ ਸ਼ਿਵਾਨੀ ਗੋਇਲ ਅਤੇ ਮੈਡਮ ਅਮਰਿੰਦਰ ਕੌਰ ਨੂ ਬੱਚਿਆਂ ਵੱਲੋਂਂ ਤੋਹਫੇ ਭੇਂਟ ਕੀਤੇ ਗਏ।ਇਸ ਮੌਕੇ ਪ੍ਰਿੰਸੀਪਲ ਪਾਲੀਟੈਕਨਿਕ ਕਾਲਜ ਸ. ਗਗਨਦੀਪ ਸਿੰਘ, ਈਟੀਟੀ ਵਿਭਾਗ ਦੇ ਪ੍ਰਿੰਸੀਪਲ ਸ. ਦਰਸ਼ਨ ਸਿੰਘ ਅਤੇ ਸਮੁੱਚਾ ਸਟਾਫ ਹਾਜ਼ਰ ਸੀ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration