"/> ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਆਗੂਆਂ ਦਾ ਵਫ਼ਦ ਤੋਮਰ ਨੂੰ ਮਿਲਿਆ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਆਗੂਆਂ ਦਾ ਵਫ਼ਦ ਤੋਮਰ ਨੂੰ ਮਿਲਿਆ

Published On: punjabinfoline.com, Date: Sep 08, 2017

ਸੰਗਰੂਰ,08 ਸਤਬੰਰ (ਸਪਨਾ ਰਾਣੀ) ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਤਿਗੁਰ ਸਿੰਘ ਨਮੋਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਅਹੁਦੇਦਾਰਾਂ ਦਾ ਇੱਕ ਵਫ਼ਦ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਨੂੰ ਦਰਪੇਸ਼ ਮੁਸ਼ਕਲਾਂ ਹੱਲ ਕਰਵਾਉਣ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੰਤਰੀ ਨਰਿੰਦਰ ਕੁਮਾਰ ਤੋਮਰ ਨੂੰ ਮਿਲਿਆ। ਵਫ਼ਦ ਨੇ ਮੰਤਰੀ ਨੂੰ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਕਈ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ। ਜ਼ਿਲ੍ਹੇ ਦੇ ਪਿੰਡਾਂ ਅੰਦਰ ਪੀਣ ਵਾਲਾ ਪਾਣੀ ਸਾਫ਼ ਨਹੀਂ ਹੈ ਜਿਸ ਕਰਕੇ ਘਾਤਕ ਬਿਮਾਰੀਆਂ ਦੀ ਭਰਮਾਰ ਹੈ, ਬਹੁਤ ਸਾਰੇ ਪਰਿਵਾਰ ਕੱਚੇ ਘਰਾਂ ਵਿੱਚ ਰਹਿ ਰਹੇ ਹਨ। ਵਫ਼ਦ ਨੇ ਕੇਂਦਰੀ ਮੰਤਰੀ ਤੋਂ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਆਰ-ਓ ਸਿਸਟਮ ਲਗਾਏ ਜਾਣ, ਜ਼ਿਲ੍ਹੇ ਦੇ ਪਿੰਡਾਂ ਨੂੰ 18 ਫੁੱਟੀਆਂ ਸੜਕਾਂ ਨਾਲ ਜੋੜਿਆ ਜਾਵੇ, ਖੇਤਾਂ ਲਈ ਨਹਿਰੀ ਖਾਲਾਂ ਦਾ ਨਿਰਮਾਣ ਕਰਵਾਇਆ ਜਾਵੇ, ਸਰਕਾਰੀ ਸਕੂਲਾਂ ਦੀਆਂ ਪੁਰਾਣੀਆਂ ਇਮਾਰਤਾਂ ਨੂੰ ਢਾਅ ਕੇ ਨਵੀਆਂ ਬਣਾਈਆਂ ਜਾਣ ਆਦਿ। ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਤਿਗੁਰ ਸਿੰਘ ਨਮੋਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਮੰਗਾਂ ’ਤੇ ਵਿਚਾਰ ਕਰਕੇ ਛੇਤੀ ਹੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਮੌਕੇ ਚੇਅਰਮੈਨ ਚਮਕੌਰ ਸਿੰਘ ਬਾਦਲਗੜ੍ਹ, ਈਸ਼ਵਰਮੀਤ ਸਿੰਘ ਮਿੱਠੂ ਛਾਹੜ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬਿੱਕਰ ਸਿੰਘ ਪਾਟਿਆਂਵਾਲੀ, ਨਹਿਰੂ ਸਿੰਘ ਤੋਗਾਵਾਲ ਤੇ ਹੋਰ ਆਗੂ ਸ਼ਾਮਲ ਸਨ।

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration