"/> ਜ਼ਿਲ੍ਹਾ ਪੱਧਰੀ ਸੇਵਾ ਕੇਂਦਰ 'ਚ ਈ-ਸਟੈਂਪ ਪੇਪਰ ਮਿਲਣ ਦੀ ਸਹੂਲਤ ਸ਼ੁਰੂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਜ਼ਿਲ੍ਹਾ ਪੱਧਰੀ ਸੇਵਾ ਕੇਂਦਰ 'ਚ ਈ-ਸਟੈਂਪ ਪੇਪਰ ਮਿਲਣ ਦੀ ਸਹੂਲਤ ਸ਼ੁਰੂ

Published On: punjabinfoline.com, Date: Sep 13, 2017

ਸੰਗਰੂਰ,13 ਸਤੰਬਰ (ਸਪਨਾ ਰਾਣੀ) ਪੰਜਾਬ ਸਰਕਾਰ ਵੱਲੋਂ ਸੰਗਰੂਰ ਦੇ ਟਾਈਪ 1 ਸੇਵਾ ਕੇਂਦਰ ਵਿਚ ਈ-ਸਟੈਂਪ ਪੇਪਰ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸੇਵਾ ਕੇਂਦਰ ਵਿਖੇ ਈ-ਸਟੈਂਪ ਪੇਪਰ ਮਿਲਣ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਦੀ ਖੱਜਲ ਖ਼ੁਆਰੀ ਘਟੇਗੀ ਕਿਉਂਕਿ ਹੁਣ ਬੈਂਕਾਂ ਦੇ ਨਾਲ-ਨਾਲ ਸੇਵਾ ਕੇਂਦਰ ਰਾਹੀਂ ਵੀ ਈ-ਸਟੈਂਪ ਲਏ ਜਾ ਸਕਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਤਹਿਸੀਲ ਦਫ਼ਤਰ ਵਿਖੇ ਰਜਿਸਟਰੀ ਕਰਾਉਣ ਵਾਲੇ ਲੋਕਾਂ ਨੂੰ ਹੁਣ ਈ-ਸਟੈਂਪ ਪੇਪਰ ਲੈਣ ਲਈ ਬਾਹਰ ਨਹੀਂ ਜਾਣਾ ਪਵੇਗਾ ਸਗੋਂ ਸੇਵਾ ਕੇਂਦਰ ਤੋਂ ਹੀ ਈ-ਸਟੈਂਪ ਪੇਪਰ ਮਿਲਣ ਲੱਗ ਪਏ ਹਨ | ਡਿਪਟੀ ਕਮਿਸ਼ਨਰ ਸ਼੍ਰੀ ਵਿਰਕ ਨੇ ਦੱਸਿਆ ਕਿ ਇਸ ਸੁਵਿਧਾ ਸਦਕਾ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਵੀ ਹੋਵੇਗੀ ਅਤੇ ਕੰਮ ਵੀ ਬਿਨਾ ਦੇਰੀ ਤੋਂ ਹੋ ਸਕਣਗੇ | ਉਨ੍ਹਾਂ ਦੱਸਿਆ ਕਿ ਕੇਵਲ ਇਕ ਫਾਰਮ ਭਰ ਕੇ ਦੇਣ ਤੋਂ ਬਾਅਦ ਅਦਾਇਗੀ ਪਿੱਛੋਂ ਈ-ਸਟੈਂਪ ਪੇਪਰ ਖ਼ਰੀਦ ਸਕਣਗੇ ਅਤੇ ਸਿਰਫ਼ ਦਸ ਰੁਪਏ ਹੀ ਜ਼ਿਆਦਾ ਦੇਣੇ ਪੈਣਗੇ | ਉਨ੍ਹਾਂ ਦੱਸਿਆ ਕਿ 20 ਹਜ਼ਾਰ ਅਤੇ ਇਸ ਤੋਂ ਵੱਧ ਰਾਸ਼ੀ ਦੀ ਫ਼ੀਸ ਲਈ ਈ-ਸਟੈਂਪ ਪੇਪਰ ਲਾਗੂ ਕੀਤਾ ਗਿਆ ਹੈ ਅਤੇ ਲੋਕਾਂ ਦੀ ਸਹੂਲਤ ਲਈ ਵੱਖਰਾ ਕਾਊਾਟਰ ਸਥਾਪਤ ਕੀਤਾ ਗਿਆ ਹੈ |

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration