"/> ਸ਼੍ਰੋਮਣੀ ਕਮੇਟੀ ਮੈਨੇਜਰ ਚਰਨ ਸਿੰਘ ਦੀ ਮੌਤ 'ਤੇ ਸਿੰਘ ਸਾਹਿਬ ਅਤੇ ਹੋਰ ਸਖਸ਼ੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸ਼੍ਰੋਮਣੀ ਕਮੇਟੀ ਮੈਨੇਜਰ ਚਰਨ ਸਿੰਘ ਦੀ ਮੌਤ 'ਤੇ ਸਿੰਘ ਸਾਹਿਬ ਅਤੇ ਹੋਰ ਸਖਸ਼ੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

Published On: punjabinfoline.com, Date: Sep 17, 2017

ਤਲਵੰਡੀ ਸਾਬੋ, 17 ਸਤੰਬਰ (ਗੁਰਜੰਟ ਸਿੰਘ ਨਥੇਹਾ) ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਬਤੌਰ ਮੈਨੇਜਰ ਸੇਵਾ ਨਿਭਾਅ ਰਹੇ ਚਰਨ ਸਿੰਘ ਦੇ ਅਚਾਨਕ ਅਕਾਲ ਚਲਾਣੇ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਇਲਾਕੇ ਦੀਆਂ ਸਖਸ਼ੀਅਤਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਸੱਚਖੰਡ ਵਾਸੀ ਮੈਨੇਜਰ ਚਰਨ ਸਿੰਘ, ਜਿੰਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਤਖਤ ਦਮਦਮਾ ਸਾਹਿਬ ਵਿਖੇ ਵੀ ਆਪਣੀਆਂ ਜਿੰਮੇਵਾਰੀਆਂ ਬਾਖੂਬੀ ਨਿਭਾਈਆਂ, ਦੇ ਕੱਲ੍ਹ ਅਚਾਨਕ ਹੋਏ ਅਕਾਲ ਚਲਾਣੇ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਮੈਨੇਜਰ ਕਰਨ ਸਿੰਘ, ਮੋਹਨ ਸਿੰਘ ਬੰਗੀ, ਅਮਰੀਕ ਸਿੰਘ ਕੋਟਸ਼ਮੀਰ, ਗੁਰਪ੍ਰੀਤ ਸਿੰਘ ਝੱਬਰ (ਤਿੰਨੇ ਸ਼੍ਰੋਮਣੀ ਕਮੇਟੀ ਮੈਂਬਰ), ਸੰਤ ਸੇਵਕ ਜਥਾ ਬੁੰਗਾ ਮਸਤੂਆਣਾ ਸਾਹਿਬ ਦੇ ਮੁੱਖ ਸੰਚਾਲਕ ਬਾਬਾ ਛੋਟਾ ਸਿੰਘ ਤੇ ਬਾਬਾ ਕਾਕਾ ਸਿੰਘ, ਸਾਬਕਾ ਅਕਾਲੀ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਸੀਨਅਰ ਕਾਂਗਰਸੀ ਆਗੂ ਗੁਰਤਿੰਦਰ ਸਿੰਘ ਰਿੰਪੀ ਤੇ ਬਰਿੰਦਰ ਮਹੇਸ਼ਵਰੀ, ਸਾਬਕਾ ਹਲਕਾ ਇੰਚਾਰਜ ਬਲਬੀਰ ਸਿੰਘ ਸਿੱਧੂ, ਸੇਵਾ ਮੁਕਤ ਸਕੱਤਰ ਭਾਈ ਭਰਪੂਰ ਸਿੰਘ ਆਦਿ ਮੋਹਤਵਰਾਂ ਤੋਂ ਇਲਾਵਾ ਤਖਤ ਸਾਹਿਬ ਦੇ ਸਟਾਫ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੰਦਿਆਂ ਕਿਹਾ ਕਿ ਸਵਰਗੀ ਚਰਨ ਸਿੰਘ ਵੱਲੋਂ ਬੇਦਾਗ ਤੇ ਨਿੱਡਰਤਾ ਨਾਲ ਨਿਭਾਈਆਂ ਜਿੰਮੇਂਵਾਰੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration