"/> ਭਾਈ ਗੁਰਪ੍ਰੀਤ ਸਿੰਘ ਝੱਬਰ ਕੈਨੇਡਾ ਦੌਰੇ ਸਮੇਂ ਸਿੱਖ ਸੰਗਤਾਂ ਨੂੰ ਮਿਲਕੇ ਸ਼੍ਰੋਮਣੀ ਕਮੇਟੀ ਦੇ ਭਵਿੱਖੀ ਕਾਰਜਾਂ ਤੋਂ ਕਰਵਾਉਂਦੇ ਨੇ ਜਾਣੂੰ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਭਾਈ ਗੁਰਪ੍ਰੀਤ ਸਿੰਘ ਝੱਬਰ ਕੈਨੇਡਾ ਦੌਰੇ ਸਮੇਂ ਸਿੱਖ ਸੰਗਤਾਂ ਨੂੰ ਮਿਲਕੇ ਸ਼੍ਰੋਮਣੀ ਕਮੇਟੀ ਦੇ ਭਵਿੱਖੀ ਕਾਰਜਾਂ ਤੋਂ ਕਰਵਾਉਂਦੇ ਨੇ ਜਾਣੂੰ

Published On: punjabinfoline.com, Date: Sep 26, 2017

ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੌਜਵਾਨ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ ਜੋ ਬੀਤੇ ਦਿਨੀਂ ਇੱਕ ਮਹੀਨੇ ਲਈ ਕੈਨੇਡਾ ਪੁੱਜੇ ਹਨ ਵੱਲੋਂ ਜਿੱਥੇ ਕੈਨੇਡਾ ਵਿਚਲੇ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋ ਕੇ ਕੌਮ ਦੀ ਚੜ੍ਹਦੀਕਲਾ ਲਈ ਸਿੱਖ ਸੰਗਤਾਂ ਨੂੰ ਇੱਕਜੁਟ ਹੋਣ ਲਈ ਪ੍ਰੇਰਿਆ ਜਾ ਰਿਹਾ ਹੈ ਉੱਥੇ ਉਨ੍ਹਾਂ ਵੱਲੋਂ ਉੱਥੋਂ ਦੀਆਂ ਸੰਗਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਅਤੇ ਭਵਿੱਖੀ ਕਾਰਜਾਂ ਤੋਂ ਵੀ ਜਾਣੂੰ ਕਰਵਾਇਆ ਜਾ ਰਿਹਾ ਹੈ। ਬੀਤੇ ਦਿਨੀ ਕੈਨੇਡਾ ਪੁੱਜੇ ਭਾਈ ਗੁਰਪ੍ਰੀਤ ਸਿੰਘ ਝੱਬਰ ਦਾ ਉੱਥੋਂ ਦੀਆਂ ਸਿੱਖ ਸੰਗਤਾਂ ਨੇ ਹਵਾਈ ਅੱਡੇ 'ਤੇ ਸ਼ਾਨਦਾਰ ਸਵਾਗਤ ਕੀਤਾ। ਅੱਜ ਸਾਡੇ ਪੱਤਰਕਾਰ ਨਾਲ ਫੋਨ 'ਤੇ ਗੱਲ ਕਰਦਿਆਂ ਭਾਈ ਝੱਬਰ ਨੇ ਦੱਸਿਆ ਕਿ ਸਭ ਤੋਂ ਵੱਡੀ ਖੁਸ਼ੀ ਦੀ ਗੱਲ ਹੈ ਕਿ ਕੈਨੇਡਾ ਦੀ ਸਿੱਖ ਨੌਜਵਾਨ ਪੀੜੀ ਆਪਣੇ ਧਾਰਮਿਕ ਵਿਰਸੇ ਤੋਂ ਸੇਧ ਲੈ ਕੇ ਸਿੱਖੀ ਸਰੂਪ ਸੰਭਾਲ ਕੇ ਚੱਲ ਰਹੀ ਹੈ। ਉਨਾਂ ਕਿਹਾ ਕਿ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦੌਰਾਨ ਜਿੱਥੇ ਉਨਾਂ ਵੱਲੋਂ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਭਾ ਸੁਸਾਇਟੀਆਂ ਨਾਲ ਪੰਥਕ ਵਿਚਾਰਾਂ ਕੀਤੀਆਂ ਗਈਆਂ ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨੀ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣ ਦੇ ਨਾਲ ਨਾਲ ਸਮੁੱਚੇ ਵਿਸ਼ਵ ਵਿੱਚ ਵਸਦੇ ਸਿੱਖਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੀਆਂ ਭਵਿੱਖੀ ਯੋਜਨਾਵਾਂ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਨੇ ਦੌਰੇ ਦੌਰਾਨ ਸੰਗਤਾਂ ਨੂੰ ਦੱਸਿਆ ਕਿ ਉਨਾਂ ਦੇ ਆਪਣੇ ਹਲਕੇ ਵਿੱਚ ਪੂਰੇ ਜੋਰ ਸ਼ੋਰ ਨਾਲ ਸਿੱਖੀ ਪ੍ਰਚਾਰ ਨਿਰੰਤਰ ਜਾਰੀ ਹੈ ਤੇ ਗੁਰੂਘਰਾਂ ਵਿੱਚ ਵਿਸ਼ੇਸ ਕਥਾ ਕੀਰਤਨ ਦੇ ਪ੍ਰਵਾਹ ਚਲਾਏ ਜਾ ਰਹੇ ਹਨ। ਭਾਈ ਝੱਬਰ ਨੇ ਜਦੋਂ ਸੰਗਤਾਂ ਨੂੰ ਦੱਸਿਆ ਕਿ ਹਲਕੇ ਅੰਦਰ ਚਲਾਏ ਜਾ ਰਹੇ ਧਾਰਮਿਕ ਕਾਰਜਾਂ ਦਾ ਸਮੇਂ ਸਮੇਂ ਤੇ ਵੇਰਵਾ ਉਨਾਂ ਵੱਲੋਂ ਬਣਾਈ ਸ਼੍ਰੋਮਣੀ ਕਮੇਟੀ ਹਲਕਾ ਜੋਗਾ ਦੀ ਵੈੱਬਸਾਈਟ 'ਤੇ ਪਾਇਆ ਜਾਂਦਾ ਹੈ ਤਾਂ ਸੰਗਤਾਂ ਨੇ ਹੈਰਾਨਗੀ ਦੇ ਨਾਲ ਨਾਲ ਖੁਸ਼ੀ ਵੀ ਪ੍ਰਗਟ ਕੀਤੀ ਤੇ ਖੁਸ਼ੀ ਪ੍ਰਗਟਾਈ ਕਿ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਉਨਾਂ ਵੱਲੋਂ ਭਵਿੱਖ ਵਿੱਚ ਇਸੇ ਤਰ੍ਹਾਂ ਪੰਥਕ ਕਾਰਜ ਕੀਤੇ ਜਾਣ ਦੀ ਅਰਦਾਸ ਕੀਤੀ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration