"/> ਯਾਦਵਿੰਦਰਾ ਕਾਲਜ ਵਿੱਚ ਕਰਵਾਏ ਸੈਮੀਨਾਰ ਵਿੱਚ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਕੀਤਾ ਸੁਚੇਤ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਯਾਦਵਿੰਦਰਾ ਕਾਲਜ ਵਿੱਚ ਕਰਵਾਏ ਸੈਮੀਨਾਰ ਵਿੱਚ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਕੀਤਾ ਸੁਚੇਤ

Published On: punjabinfoline.com, Date: Oct 06, 2017

ਤਲਵੰਡੀ ਸਾਬੋ, 6 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਯਾਦਵਿੰਦਰਾ ਕਾਲਜ ਆਫ ਇੰਜੀਨੀਅਰਿੰਗ ਪੰਜਾਬੀ ਯੂਨੀਵਰਸਿਟੀ ਦੀ ਐੱਨ. ਐੱਸ. ਐੱਸ ਸ਼ਾਖਾ ਵੱਲੋਂ ਅੱਜ ਕਾਲਜ ਦੇ ਵਿਦਿਆਰਥੀਆਂ ਲਈ ਨਸ਼ਿਆਂ ਅਤੇ aਨ੍ਹਾਂ ਦੇ ਦੁਰਪ੍ਰਭਾਵ 'ਤੇ ਇੱਕ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਤਲਵੰਡੀ ਸਾਬੋ ਦੀ ਨਾਮਵਰ ਸੰਸਥਾ 'ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ' ਦੇ ਉੱਘੇ ਬੁਲਾਰਿਆਂ ਨੇ ਆਪਣੇ ਪ੍ਰਭਾਵਸ਼ਾਲੀ ਲੈਕਚਰ ਦਿੱਤੇ।
ਪ੍ਰੋਗਰਾਮ ਦੀ ਸ਼ੁਰੂਆਤ ਸ. ਰੁਪਿੰਦਰ ਸਿੰਘ (ਇੰਸਪੈਕਟਰ-ਫੂਡ ਸਪਲਾਈ) ਦੇ ਲੈਕਚਰ ਨਾਲ ਹੋਈ ਜਿਸ ਵਿੱਚ ਜਿੱਥੇ ਉਹਨਾਂ ਨੇ ਨਸ਼ਾ ਵਿਰੋਧੀ ਮੰਚ ਦੇ ਹੋਂਦ ਵਿੱਚ ਆਂਉਣ ਦੇ ਕਾਰਨਾਂ ਅਤੇ ਸਮਾਜ ਦੇ ਕਈ ਨੌਜਵਾਨਾਂ ਨੂੰ ਗਲਤ ਦਿਸ਼ਾ ਵੱਲ ਲਿਜਾ ਰਹੇ ਕਈ ਪਹਿਲੂਆਂ 'ਤੇ ਚਾਨਣਾ ਪਾਇਆ ਉੱਥੇ ਉਨ੍ਹਾਂ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਅਸੂਲਾਂ 'ਤੇ ਚੱਲਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਨੂੰ ਉਹਨਾਂ ਵਰਗੇ ਕੱਪੜੇ ਪਾ ਕੇ ਜਾਂ ਉਨ੍ਹਾਂ ਦੀਆਂ ਤਸਵੀਰਾਂ ਲਗਾ ਕੇ ਯਾਦ ਕਰਨ ਦੀ ਬਜਾਏ ਉਹਨਾਂ ਦੇ ਦਿਖਾਏ ਹੋਏ ਰਸਤੇ ਤੇ ਚੱਲਣ ਦੀ ਲੋੜ ਹੈ। ਮੰਚ ਦੇ ਇੱਕ ਹੋਰ ਬੁਲਾਰੇ ਸ. ਮੇਜਰ ਸਿੰਘ ਨੇ ਵਿਦਿਆਰਥੀਆਂ ਦੇ ਨਾਲ ਆਪਣੀ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਦਸਿਆ ਕਿ ਕਿਵੇਂ ਉਨ੍ਹਾਂ ਨੇ ਨੌਜਵਾਨ ਵਰਗ ਅਤੇ ਉਨ੍ਹਾਂ ਦੇ ਪਰਿਵਾਰ ਨਸ਼ਿਆਂ ਕਰਕੇ ਤਬਾਹ ਹੋ ਗਏ। ਉਨ੍ਹਾਂ ਨੇ ਸਮੇਂ ਦੀ ਮੰਗ ਦਸਾਉਂਦਿਆਂ ਕਿਹਾ ਕਿ ਨੌਜਵਾਨ ਪੀੜੀ ਨੂੰ ਹੁਣ ਨਸ਼ਿਆਂ ਵਿਰੁੱਧ ਇੱਕ ਜੁਟ ਹੋ ਕੇ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਜੇ ਅਸੀਂ ਆਪਣੇ ਆਪ ਅਪਣੇ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਦੇਖਣਾ ਚਾਹੁੰਦੇ ਹਾਂ ਤਾਂ ਅਜਿਹੇ ਉਪਰਾਲੇ ਬਿਨ੍ਹਾਂ ਝਿਜਕ ਕਰਨੇ ਹੀ ਪੈਣਗੇ। ਹਰਜਿੰਦਰ ਸਿੰਘ ਸਿੱਧੂ ਨੇ ਸਮਾਜ ਵਿੱਚ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਅੱਗੇ ਲੈ ਕੇ ਆਉਣ ਵਿੱਚ ਅੱਜ-ਕੱਲ ਦੇ ਗਾਇਕਾਂ ਦਾ ਬਹੁਤ ਵੱਡਾ ਹੱਥ ਦਸਦਿਆਂ ਕਿਹਾ ਕਿ ਕਿਸ ਤਰੀਕੇ ਨਾਲ ਨੌਜਵਾਨ ਪੀੜੀ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਵੱਲ ਝੁਕਦੀ ਜਾ ਰਹੀ ਹੈ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਇਸ ਤਰ੍ਹਾਂ ਦੇ ਕਾਨੂੰਨ ਬਨਾਉਣ ਦੀ ਲੋੜ ਹੈ ਜਿਸ ਰਾਹੀਂ ਭੜਕਾਊ ਭਾਸ਼ਾ ਵਾਲੇ ਗਣਿਆਂ ਨੂੰ ਰਿਲੀਜ਼ ਹੋਣ ਤੇ ਰੋਕਿਆ ਜਾ ਸਕੇ, ਤਾਂ ਜੋ ਨੌਜਨਵਾਨ ਪੀੜ੍ਹੀ ਗਲਤ ਦਿਸ਼ਾ ਵਿੱਚ ਨਾ ਪੈ ਸਕੇ। ਇਸੇ ਦੌਰਾਨ ਪ੍ਰੋਗਰਾਮ ਵਿੱਚ ਪੰਜਾਬ ਪੁਲਿਸ ਦੇ ਇੰਸਪੈਟਰ ਸ. ਸ਼ਮਸ਼ੇਰ ਸਿੰਘ ਜੋ ਕਿ ਉਕਤ ਮੰਚ ਦੇ ਇੱਕ ਉਘੇ ਬੁਲਾਰੇ ਹਨ, ਨੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਵਿਆਹਾਂ-ਸ਼ਾਦੀਆਂ ਅਤੇ ਗਮੀਆਂ ਮੌਕੇ ਕੀਤੇ ਜਾਂਦੇ ਫਾਲਤੂ ਦੇ ਖਰਚਿਆ ਤੋਂ ਬਚਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਦਾ ਕਿਸਾਨ ਕਰਜੇ ਦੇ ਬੋਝ ਹੇਠ ਦੱਬਿਆ ਹੋਣ ਕਾਰਨ ਖੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਹੈ ਪ੍ਰੰਤੂ ਦੂਜੇ ਪਾਸੇ ਫਾਲਤੂ ਦੇ ਖਰਚੇ ਕਰਕੇ ਆਪਣੇ ਆਪ ਨੂੰ ਹੋਰ ਵੀ ਬੋਝ ਹੇਠ ਦੱਬਣਾ ਕਿੱਥੋਂ ਦੀ ਸਿਆਣਪ ਹੈ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਖੁਸ਼ੀ ਜਾਂ ਗਮੀ ਦੇ ਮੌਕੇ ਸਾਦੇ ਸਮਾਗਮ ਕਰਨੇ ਚਾਹੀਦੇ ਹਨ ਤਾਂ ਹੀ ਅਸੀ ਖੁਸ਼ਹਾਲ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਕਾਲਜ ਦੈ ਅੇੱਨ ਐੱਸ ਐੱਸ ਸਾਕਾ ਦੇ ਪ੍ਰੋਗਰਾਮ ਅਫਸਰ ਡਾ. ਪ੍ਰਦੀਪ ਜਿੰਦਲ ਨੇ ਵੀ ਆਪਣੇ ਭਾਸ਼ਣ ਦੌਰਾਨ ਭੜਕਾਊ aਤੇ ਲੱਚਰ ਗਾਇਕੀ ਦਾ ਵਿਰੋਧ ਕਰਨ ਲਈ ਵਿਦਿਆਰਥੀਆਂ ਨੂੰ ਅਪੀਲ ਕੀਤੀ। ਸੈਮੀਨਾਰ ਦੇ ਅਖੀਰ 'ਚ ਕਾਲਜ ਮੁਖੀ ਡਾ. ਹਜ਼ੂਰ ਸਿੰਘ ਸਿੱਧੂ ਨੇ ਉਕਤ ਮੰਚ ਦੇ ਸਾਰੇ ਬੁਲਾਰਿਆਂ ਦਾ ਵਿਦਿਆਰਥੀਆਂ ਨੂੰ ਜਾਗਰਿਤ ਕਰਨ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਵੱਧ ਚੜ੍ਹ ਕੇ ਸਮਾਜ ਭਲਾਈ ਦੇ ਕੰਮਾਂ ਲਈ ਅੱਗੇ ਆਉਣ। ਇਸ ਮੌਕੇ ਕਾਲਜ ਮੁਖੀ ਅਤੇ ਸਟਾਫ ਵੱਲੋਂ ਮੰਚ ਦੇ ਸਾਰੇ ਬੁਲਾਰਿਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਪ੍ਰੋਗਰਾਮ ਮੌਕੇ ਸ. ਸੁਖਪਾਲ ਸਿੱਧੂ, ਯੂਨੀਵਰਸਿਟੀ ਕੈਂਪਸ ਮੁਖੀ ਡਾ. ਅਮਨਦੀਪ ਸਿੰਘ ਆਦਿ ਮੌਜ਼ੂਦ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration