"/> ਕਿਸਾਨਾਂ ਵੱਲੋਂ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦਾ ਐਲਾਨ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕਿਸਾਨਾਂ ਵੱਲੋਂ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦਾ ਐਲਾਨ

Published On: punjabinfoline.com, Date: Oct 06, 2017

ਤਲਵੰਡੀ ਸਾਬੋ, 6 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪਰਾਲੀ ਨੂੰ ਅੱਗ ਲਾਉਣ ਦੇ ਮਸਲੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਅੱਜ ਪਿੰਡ ਚੱਠੇਵਾਲਾ ਦੇ ਪਿੰਡ ਇਕਾਈ ਅਤੇ ਸਾਰੇ ਪਿੰਡ ਦੇ ਮੋਹਤਬਰ ਲੋਕਾਂ ਦੀ ਇੱਕ ਭਰਵੀਂ ਮੀਟਿੰਗ ਹੋਈ ਜਿਸ ਵਿੱਚ ਸਮੂਹ ਪਿੰਡ ਵਾਸੀਆਂ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਪਰਾਲੀ ਨੂੰ ਸਾੜਨ 'ਤੇ ਹੱਥ ਖੜੇ ਕਰਕੇ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਮਤਾ ਪਾਸ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬੁਲਾਰੇ ਮੋਹਣ ਸਿੰਘ ਚੱਠੇਵਾਲਾ ਨੇ ਕਿਹਾ ਕੇ ਅੱਜ ਪਿੰਡ ਚੱਠੇਵਾਲਾ ਦੇ ਲੋਕਾਂ ਵੱਲੋਂ ਜੋ ਮਤਾ ਪਾਸ ਕੀਤਾ ਗਿਆ ਹੈ ਉਹ ਕਿਸੇ ਹੈਂਕੜ ਜਾਂ ਕਿਸੇ ਨੂੰ ਨੀਵਾਂ ਝੁਕਾਉਣ ਅਤੇ ਕਿਸੇ ਪਾਗਲਪਣ ਵਿੱਚ ਨਹੀਂ ਕੀਤਾ ਗਿਆ ਸਗੋ ਮਜਬੂਰੀ ਬਸ ਕੀਤਾ ਗਿਆ ਹੈ ਕਿਉਂਕਿ ਝੋਨੇ ਦੀ ਪਰਾਲੀ ਨੂੰ ਅੱਗ ਦੇ ਹਵਾਲੇ ਕਰਨ ਤੋਂ ਬਿਨਾਂ ਨਸ਼ਟ ਕਰਨਾ ਬਹੁਤ ਮਹਿੰਗਾ ਪੈਂਦਾ ਹੈ। ਇਸ ਮੌਕੇ ਉਗਰਾਹਾਂ ਦੇ ਬਲਾਕ ਪ੍ਰਧਾਨ ਬਹੱਤਰ ਸਿੰਘ ਨੰਗਲਾ ਨੇ ਕਿਹਾ ਕਿ ਇਸ ਸਬੰਧੀ ਸਰਕਾਰ ਕਿਸਾਨਾਂ ਨੂੰ 6000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇ। ਕਿਸਾਨ ਆਗੂ ਜਗਦੇਵ ਸਿੰਘ ਜੋਗੇਵਾਲਾ, ਹਰਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਜੋ ਸਰਕਾਰ ਕਿਸਾਨਾਂ ਦੇ ਨਰਮੇ ਦੀ ਖਰੀਦ ਵਿੱਚ ਕਿਸਾਨਾਂ ਦਾ ਚਿੱਟਾ ਸੋਨਾ ਸਰਕਾਰੀ ਰੇਟ ਤੋਂ ਵੀ ਘੱਟ ਖਰੀਦਿਆ ਜਾ ਰਿਹਾ ਹੈ। ਜੇਕਰ ਇਹ ਲੁੱਟ ਬੰਦ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਲਾਮ ਬੰਦ ਕਰਕੇ ਸੰਘਰਸ਼ ਤੇਜ ਕੀਤਾ ਜਾਵੇਗਾ। ਇਸ ਮੌਕੇ ਲਾਭ ਸਿੰਘ ਖਜਾਨਚੀ, ਮਜਦੂਰ ਆਗੂ ਨਛੱਤਰ ਸਿੰਘ, ਹਰਬੰਸ ਸਿੰਘ, ਸੁਖਦੇਵ ਸਿੰਘ , ਹਾਕਮ ਸਿੰਘ ਚੱਠੇਵਾਲਾ ਆਦਿ ਹਾਜਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration