"/> ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਜਾਗ੍ਰਿਤੀ ਮਾਰਚ ਤਲਵੰਡੀ ਸਾਬੋ ਤੋਂ ਸ੍ਰੀ ਅੰਮ੍ਰਿਤਸਰ ਲਈ ਰਵਾਨਾ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਜਾਗ੍ਰਿਤੀ ਮਾਰਚ ਤਲਵੰਡੀ ਸਾਬੋ ਤੋਂ ਸ੍ਰੀ ਅੰਮ੍ਰਿਤਸਰ ਲਈ ਰਵਾਨਾ

ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਜਾਗ੍ਰਿਤੀ ਮਾਰਚ ਤਲਵੰਡੀ ਸਾਬੋ ਤੋਂ ਸ੍ਰੀ ਅੰਮ੍ਰਿਤਸ
Published On: punjabinfoline.com, Date: Nov 10, 2017

ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਜਾਗ੍ਰਿਤੀ ਮਾਰਚ ਤਲਵੰਡੀ ਸਾਬੋ ਤੋਂ ਸ੍ਰੀ ਅੰਮ੍ਰਿਤਸਰ ਲਈ ਰਵਾਨਾ
ਤਲਵੰਡੀ ਸਾਬੋ, ੧੦ ਨਵੰਬਰ (ਦਵਿੰਦਰ ਸਿੰਘ ਡੀ ਸੀ)- ਸਿੱਖ ਕੌਮ ਦੇ ਅਨੋਖੇ ਸ਼ਹੀਦ ਬਾਬਾ ਦੀਪ ਸਿੱਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਅਕਾਲੀ ਦਲ ੧੯੨੦ ਵੱਲੋਂ ਅੱਜ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅਰਦਾਸ ਕਰਨ ਉਪਰ ਇੱਥੋਂ ਗੁਰਦੁਆਰਾ ਟਾਹਲਾ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋ ਗਿਆ।
ਅਖੰਡ ਅਕਾਲੀ ਦਲ ੧੯੨੦ ਦੇ ਆਗੂ, ਵਰਕਰ ਅਤੇ ਕੁੱਝ ਸੰਗਤਾਂ ਪਹਿਲਾਂ ਸੰਤ ਸੇਵਕ ਜਥਾ ਬੁੰਗਾ ਮਸਤੂਆਣਾ ਸਾਹਿਬ ਦੇ ਪ੍ਰਬੰਧਾਂ ਹੇਠਲੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤ੍ਹਾਹੀ ਨੌਵੀਂ ਵਿਖੇ ਪਹੁੰਚੀਆਂ। ਜਿੱਥੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨੂੰ ਫੁੱਲਾਂ ਨਾਲ ਸਜਾਏ ਗਏ ਪਾਲਕੀ ਸਾਹਿਬ ਵਿੱਚ ਸਸ਼ੋਭਿਤ ਕੀਤਾ ਗਿਆ। ਇਸ ਉਪਰੰਤ ਬੁੰਗਾ ਮਸਤੂਆਣਾ ਸਾਹਿਬ ਦੇ ਚੇਅਰਮੈਨ ਬਾਬਾ ਛੋਟਾ ਸਿੰਘ ਜੀ ਵੱਲੋਂ ਆਰੰਭਿਕ ਅਰਦਾਸ ਕਰਨ ਨਾਲ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਮਤਿ ਮਾਰਚ ਰਵਾਨਾ ਹੋਇਆ। ਮਾਰਚ ਦੇ ਰਵਾਨਾ ਹੋਣ ਤੋਂ ਪਹਿਲਾਂ ਅਖੰਡ ਅਕਾਲੀ ਦਲ ੧੯੨੦ ਦੇ ਸਰਪ੍ਰਸਤ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਸਿੰਘ ਸਾਹਿਬ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਗਲ ਰਾਜਕਾਲ ਦੌਰਾਨ ਜਦ ਪੰਥ ਦੋਖੀ ਸਿੱਖ ਪੰਥ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਾਣ ਮਰਯਾਦਾ ਨੂੰ ਭੰਗ ਕਰ ਰਹੇ ਸਨ। ਤਾਂ ਸ਼ਹੀਦ ਬਾਬਾ ਦੀਪ ਸਿੰਘ ਨੇ ਪੰਥ ਦੋਖੀਆਂ ਨੂੰ ਭਾਜ ਦੇਣ ਦੇ ਲਈ ਤਲਵੰਡੀ ਸਾਬੋ ਤੋਂ ਅਰਦਾਸ ਕਰਕੇ ਚਾਲੇ ਪਾਏ ਅਤੇ ਸਿਰ ਤਲੀ 'ਤੇ ਧਰ ਕੇ ਜੰਗ ਦੇ ਮੈਦਾਨ ਵਿੱਚ ਦੁਸ਼ਮਣਾਂ ਦੇ ਦੰਦ ਖੱਟੇ ਕੀਤੇ। ਇਸ ਲਈ ਅਜਿਹੇ ਮਹਾਨ ਯੋਧਿਆਂ ਦੇ ਜਨਮ ਤੇ ਸ਼ਹੀਦੀ ਦਿਹਾੜੇ ਮਨਾ ਕੇ ਉਨ੍ਹਾਂ ਨੂੰ ਯਾਦ ਕਰਨਾ ਸਾਡਾ ਪਹਿਲਾ ਫਰਜ਼ ਬਣਦਾ ਹੈ।
ਸਾਬਕਾ ਸਪੀਕਰ ਤੇ ਅਖੰਡ ਅਕਾਲੀ ਦਲ ੧੯੨੦ ਦੇ ਪ੍ਰਧਾਨ ਰਵੀਇੰਦਰ ਸਿੰਘ ਦੁੱਮਣਾ ਨੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣਾ ਅਤੇ ਇਸ ਮੌਕੇ ਇੱਥੋਂ ਗੁਰਮਤਿ ਮਾਰਚ ਲਿਜਾਣ ਦਾ ਫਰਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਣਦਾ ਸੀ ਪਰ ਸ਼੍ਰੋਮਣੀ ਕਮੇਟੀ ਪੰਥ ਦੀ ਥਾਂ ਸਿਰਫ ਬਾਦਲ ਪਰਿਵਾਰ ਦੀ ਕੱਠਪੁਤਲੀ ਬਣ ਕੇ ਰਹਿ ਗਈ ਹੈ ਇਸ ਲਈ ਕੌਮ ਦੇ ਭਲੇ ਲਈ ਸ਼੍ਰੋਮਣੀ ਕਮੇਟੀ ਨੂੰ ਬਾਦਲਕਿਆਂ ਤੋਂ ਆਜ਼ਾਦ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਮਿਸ਼ਨ ਖਾਣ ਦੀ ਆਦੀ ਬਣ ਗਈ ਹੈ। ਇਸ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਰੋਜ਼ਾਨਾ ਸਿੱਧੇ ਪ੍ਰਸਾਰਣ ਦਾ ਕੰਮ ਇੱਕ ਹੀ ਪ੍ਰਾਈਵੇਟ ਟੀਵੀ ਚੈਨਲ ਨੂੰ ਮੋਟਾ ਕਮਿਸ਼ਨ ਲੈ ਕੇ ਦਿੱਤਾ ਜਾਂਦਾ ਹੈ ਜਦ ਕਿ ਸ਼੍ਰੋਮਣੀ ਕਮੇਟੀ ਦਾ ਫਰਜ਼ ਬਣਦਾ ਹੈ ਕਿ ਗੁਰਬਾਣੀ ਦੇ ਵੱਧ ਤੋਂ ਵੱਧ ਪ੍ਰਚਾਰ ਤੇ ਪਸਾਰ ਲਈ ਇਹ ਕੰਮ ਮਾਣ ਮਰਯਾਦਾ ਦੀਆਂ ਸ਼ਰਤਾਂ ਰੱਖ ਕੇ ਬਾਕੀ ਸਾਰੇ ਟੀਵੀ ਚੈਨਲਾਂ ਨੂੰ ਦੀ ਦਿੱਤਾ ਜਾਵੇ। ਮਾਰਚ ਦੇ ਰਵਾਨਾ ਹੋਣ ਸਮੇਂ ਬੁੰਗਾ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਬਾਬਾ ਛੋਟਾ ਸਿੰਘ, ਬਾਬਾ ਕਾਕਾ ਸਿੰਘ, ਬਾਬਾ ਅਵਤਾਰ ਸਿੰਘ,ਬਾਬਾ ਤੇਜਾ ਸਿੰਘ ਆਦਿ ਨੇ ਪੰਜ ਪਿਆਰਿਆਂ ਅਤੇ ਗੁਰਮਤਿ ਜਾਗ੍ਰਿਤੀ ਮਾਰਚ ਦੇ ਪ੍ਰਬੰਧਕਾਂ ਸਿਰੋਪੇ ਭੇਟ ਕੀਤੇ। ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਸੁਖਮੰਦਰ ਸਿੰਘ ਭਾਗੀਵਾਂਦਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਖੰਡ ਅਕਾਲੀ ਦਲ ਦੇ ਸਕੱਤਰ ਜਥੇਦਾਰ ਭਰਪੂਰ ਸਿੰਘ ਧਾਂਦਰਾ ਆਦਿ ਸਖਸ਼ੀਅਤਾਂ ਹਾਜ਼ਰ ਸਨ।

Tags: ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਜਾਗ੍ਰਿਤੀ ਮਾਰਚ ਤਲਵੰਡੀ ਸਾਬੋ ਤੋਂ ਸ੍ਰੀ ਅੰਮ੍ਰਿਤਸਰ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration