"/> ਜਥੇਦਾਰ ਧਿਆਨ ਸਿੰਘ ਮੰਡ ਦੀ ਸਿਹਤ ਖਰਾਬ ਹੋਣ ਕਾਰਨ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਣ ਵਾਲੀ ਮੀਟਿੰਗ ਕੁੱਝ ਦਿਨਾਂ ਲਈ ਮੁਲਤਵੀ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਜਥੇਦਾਰ ਧਿਆਨ ਸਿੰਘ ਮੰਡ ਦੀ ਸਿਹਤ ਖਰਾਬ ਹੋਣ ਕਾਰਨ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਣ ਵਾਲੀ ਮੀਟਿੰਗ ਕੁੱਝ ਦਿਨਾਂ ਲਈ ਮੁਲਤਵੀ

Published On: punjabinfoline.com, Date: Nov 12, 2017

ਤਲਵੰਡੀ ਸਾਬੋ, 12 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਰੱਬਤ ਖਾਲਸਾ ਵੱਲੋਂ ਥਾਪੇ ਗਏ ਸਿੰਘ ਸਾਹਿਬਾਨਾਂ ਭਾਈ ਧਿਆਨ ਸਿੰਘ ਮੰਡ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਅਮਰੀਕ ਸਿੰਘ ਅਜਨਾਲਾ ਜਥੇਦਾਰ ਤਖਤ ਸ੍ਰੀ ਕੇਸਗੜ ਸਾਹਿਬ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਵੱਲੋਂ ਪੰਥਿਕ ਮਸਲਿਆਂ 'ਤੇ ਬੁਲਾਈ ਜਾਣ ਵਾਲੀ ਮੀਟਿੰਗ ਭਾਈ ਧਿਆਨ ਸਿੰਘ ਮੰਡ ਦੀ ਸਿਹਤ ਖਰਾਬ ਹੋਣ ਕਾਰਨ ਕੁੱਝ ਦਿਨਾਂ ਲਈ ਮੁਲਤਵੀ ਕਰ ਦਿੱਤੀ ਗਈ ਹੈ ਜਿਸ ਦਾ ਖੁਲਾਸਾ ਸਰੱਬਤ ਖਾਲਸਾ ਦੇ ਹੈੱਡ ਆਫਿਸ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ ਗਿਆ।
ਪ੍ਰੈਸ ਬਿਆਨ ਵਿੱਚ ਜਥੇਦਾਰ ਦਾਦੂਵਾਲ ਵੱਲੋਂ ਦੱਸਿਆ ਗਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ 'ਤੇ ਬੁਲਾਈ ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਮੌਜੂਦਾ ਮੈਂਬਰ ਬੀਬੀ ਜੰਗੀਰ ਕੌਰ ਜਿਸਨੂੰ ਆਪਣੀ ਧੀ ਅਤੇ ਉਸਦੇ ਪੇਟ ਵਿਚਲੇ ਬੱਚੇ ਨੂੰ ਕਤਲ ਕਰਨ ਦੇ ਮਾਮਲੇ ਵਿੱਚ ਵੀ ਤਲਬ ਕੀਤਾ ਹੋਇਆ ਸੀ ਅਤੇ ਹੋਰ ਧਾਰਮਿਕ ਅਤੇ ਪੰਥਿਕ ਮਸਲਿਆਂ 'ਤੇ ਵਿਚਾਰਾਂ ਕਰਨ ਲਈ ਇੱਕ ਅਹਿਮ ਮੀਟਿੰਗ ਬੁਲਾਈ ਗਈ ਸੀ। ਪ੍ਰੰਤੂ ਪਿਛਲੇ ਦਿਨਾਂ ਤੋਂ ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਸਿਹਤ ਠੀਕ ਨਾ ਹੋਣ ਕਾਰਨ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਜਥੇਦਾਰ ਮੰਡ ਦੀ ਸਿਹਤ ਠੀਕ ਹੋਣ ਤੋਂ ਬਾਅਦ ਜਲਦੀ ਹੀ ਇਹ ਮੀਟਿੰਗ ਕੀਤੀ ਜਾਵੇਗੀ ਜਿਸ ਵਿੱਚ ਸਿੱਖ ਸੰਗਤਾਂ ਵੱਲੋਂ ਆਈਆਂ ਸ਼ਿਕਾਇਤਾਂ ਅਤੇ ਪੰਥਿਕ ਮਸਲਿਆਂ 'ਤੇ ਵਿਚਾਰ ਕੀਤਾ ਜਾਵੇਗਾ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration