"/> ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨੌਜੁਆਨ ਚੇਤਨਾ ਸਮਾਗਮ 15 ਨੂੰ, ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਨੌਜੁਆਨ ਚੇਤਨਾ ਸਮਾਗਮ ਦੇ ਰੂਪ ਵਿੱਚ ਮਨਾਇਆ ਜਾਵੇਗਾ- ਜਥੇਦਾਰ ਹਰਪ੍ਰੀਤ ਸਿੰਘ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨੌਜੁਆਨ ਚੇਤਨਾ ਸਮਾਗਮ 15 ਨੂੰ, ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਨੌਜੁਆਨ ਚੇਤਨਾ ਸਮਾਗਮ ਦੇ ਰੂਪ ਵਿੱਚ ਮਨਾਇਆ ਜਾਵੇਗਾ- ਜਥੇਦਾਰ ਹਰਪ੍ਰੀਤ ਸਿੰਘ

Published On: punjabinfoline.com, Date: Nov 12, 2017

ਤਲਵੰਡੀ ਸਾਬੋ, 12 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਸਿੱਖ ਕੌਮ ਦੇ ਮਹਾਨ ਯੋਧੇ, ਜਰਨੈਲ ਨਾਮ ਬਾਣੀ ਦੇ ਰਸੀਏ ਜਥੇਦਾਰ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਿੱਖ ਨੌਜੁਆਨ ਚੇਤਨਾ ਸਮਾਗਮ ਦੇ ਰੂਪ ਵਿੱਚ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨੌਜੁਆਨ ਵਿਦਿਆਰਥੀਆਂ ਨੂੰ
ਆਪਣੇ ਅਮੀਰ ਵਿਰਸੇ, ਸਭਿਆਚਾਰ ਨਾਲ ਜੋੜਨ ਅਤੇ ਆਪਣੀਆਂ ਸ਼ਾਨਾਂਮੱਤੀ ਪ੍ਰੰਪਰਾਵਾਂ ਤੋਂ ਜਾਣੂ ਕਰਵਾਉਣ ਲਈ ਇਹ ਸਮਾਗਮ ਉਲੀਕਿਆ ਗਿਆ ਹੈ। ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਮਿਤੀ 15 ਨਵੰਬਰ 2017 ਨੂੰ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਵਿਦਿਆਰਥੀ, ਸਟਾਫ਼ ਮੈਂਬਰਜ਼ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।
ਇਸ ਸਮਾਗਮ ਵਿਚ ਵਿਦਵਾਨ ਸਖ਼ਸ਼ੀਅਤਾਂ ਡਾ. ਸਰਬਜੀਤ ਸਿੰਘ ਰੇਣੁਕਾ, ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ, ਡਾ. ਦਿਲਬਰ ਸਿੰਘ, ਅਸਿ. ਡਾਇਰੈਕਟਰ, ਯੁਵਕ ਸੇਵਾਵਾਂ, ਫਤਿਹਗੜ ਸਾਹਿਬ, ਡਾ. ਪਰਮਬੀਰ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਸੰਗਤਾਂ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਉਹਨਾਂ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਹਾਜ਼ਰੀ ਭਰ ਕੇ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂਂ ਇਲਾਵਾ ਡਾ. ਗੁਰਬੀਰ ਸਿੰਘ, ਕਰਨ ਸਿੰਘ ਮੈਨੇਜਰ ਤਖ਼ਤ ਸਾਹਿਬ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ, ਜਸਵਿੰਦਰ ਸਿੰਘ ਜੈਤੋਂ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration