"/> ਜ਼ਿਲ੍ਹੇ ਦੇ ਸਾਰੇ ਸਕੂਲ ਤੇ ਆਂਗਣਵਾੜੀ ਸੈਂਟਰ 18 ਤੱਕ ਸਵੇਰੇ 10 ਵਜੇ ਖੁੱਲ੍ਹਣਗੇ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਜ਼ਿਲ੍ਹੇ ਦੇ ਸਾਰੇ ਸਕੂਲ ਤੇ ਆਂਗਣਵਾੜੀ ਸੈਂਟਰ 18 ਤੱਕ ਸਵੇਰੇ 10 ਵਜੇ ਖੁੱਲ੍ਹਣਗੇ

Published On: punjabinfoline.com, Date: Nov 14, 2017

ਸੰਗਰੂਰ, 14 ਨਵੰਬਰ (ਸਪਨਾ ਰਾਣੀ) ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਧਾਰਾ 144 ਅਧੀਨ ਛੋਟੇ ਬੱਚਿਆਂ ਤੇ ਅਧਿਆਪਕਾਂ ਦੀ ਸਿਹਤ ਅਤੇ ਜਾਨ ਮਾਲ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ 14 ਤੋਂ 18 ਨਵੰਬਰ ਤੱਕ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਸਕੂਲ ਅਤੇ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੱਕ ਕਰਨ ਦੇ ਆਦੇਸ਼ ਦਿੱਤੇ ਹਨ | ਸਕੂਲ/ ਆਂਗਣਵਾੜੀ ਸੈਂਟਰ ਬੰਦ ਹੋਣ ਦਾ ਸਮਾਂ ਸਬੰਧਿਤ ਸਕੂਲ ਦੇ ਪਹਿਲਾ ਲਾਗੂ ਸ਼ਡਿਊਲ ਅਨੁਸਾਰ ਹੀ ਰਹੇਗਾ | ਹੁਕਮ 'ਚ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸੰਗਰੂਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਇਸ ਹੁਕਮ ਦੀ ਸਖ਼ਤੀ ਨਾਲ ਪਾਲਨਾ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ |

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration