"/> ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

Published On: punjabinfoline.com, Date: Nov 15, 2017

ਸੰਗਰੂਰ, 15 ਨਵੰਬਰ (ਸਪਨਾ ਰਾਣੀ) ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ 'ਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ | ਬਚਾਅ ਪੱਖ ਦੇ ਵਕੀਲ ਪਵਿੱਤਰ ਸਿੰਘ ਗਰੇਵਾਲ ਤੇ ਰਾਜਬੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਭਵਾਨੀਗੜ੍ਹ ਵਿਖੇ 25 ਜੂਨ 2016 ਨੂੰ ਦਰਜ ਮਾਮਲੇ ਮੁਤਾਬਿਕ ਪੀੜਤ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੰਨੀ ਉਰਫ਼ ਸੰਨੀ ਸਿੰਘ ਵਾਸੀ ਭਵਾਨੀਗੜ੍ਹ ਨੇ ਉਸ ਦੀ ਮਰਜ਼ੀ ਦੇ ਖਿਲਾਫ ਉਸ ਨਾਲ ਜਬਰ ਜਨਾਹ ਕੀਤਾ ਹੈ | ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਦਿਆਂ ਸੰਨੀ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ | ਹੁਣ ਅਦਾਲਤ 'ਚ ਸੁਣਵਾਈ ਮੁਕੰਮਲ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸੰਨੀ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ |

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration