"/> ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਮੁੱਕਰੀ-ਬਰਨਾਲਾ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਮੁੱਕਰੀ-ਬਰਨਾਲਾ

Published On: punjabinfoline.com, Date: Dec 01, 2017

ਧੂਰੀ,01 ਦਸਬੰਰ (ਮਹੇਸ਼ ਜਿੰਦਲ) ਕਾਂਗਰਸ ਨੇ ਵਿਧਾਨ ਸਭਾ ਚੋਣਾਂ ‘ਚ ਆਪਣੇ ਚੋਣ ਮੈਨੀਫੈਸਟੋ ਰਾਹੀਂ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ। ਉਨ੍ਹਾਂ ਨੂੰ ਪੂਰਾ ਤਾਂ ਕੀ ਕਰਨਾ ਸੀ ਉਲਟਾ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਵਲੋਂ ਦਿੱਤੀਆਂ ਰਿਆਇਤਾਂ ਨੂੰ ਬੰਦ ਕਰ ਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਜਿਸ ਕਾਰਨ ਪੰਜਾਬ ਦੇ ਸਮੁੱਚੇ ਲੋਕ ਆਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਹੇ ਹਨ। ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗਗਨਜੀਤ ਸਿੰਘ ਬਰਨਾਲਾ ਸਾਬਕਾ ਵਿਧਾਇਕ ਨੇ ਪਿੰਡ ਚੀਮਾ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਪਿੰਡ ਚੀਮਾ ਦੇ ਨਗਰ ਨਿਵਾਸੀਆਂ ਵਲੋਂ ਸ. ਬਰਨਾਲਾ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕਰਨ `ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਬਖਸ਼ ਸਿੰਘ ਚੀਮਾ, ਗੁਰਤੇਜ਼ ਸਿੰਘ ਪ੍ਰਧਾਨ, ਸੁਖਦੀਪ ਬੱਬੀ, ਮਹਿੰਦਰ ਸਿੰਘ ਪੰਚ, ਨਰੇਸ਼ ਕੁਮਾਰ ਪੰਚ, ਬਿੱਕਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਲਾਲ ਸਿੰਘ ਲਾਲੀ, ਸਰਬਜੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Tags: mahesh jindal dhuri
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration