"/> ਕੈਮਿਸਟ ਐਸੋਸੀਏਸ਼ਨ ਦੀ ਬੈਠਕ ਵਿਚ ਲਏ ਮਹੱਤਵਪੂਰਨ ਫ਼ੈਸਲੇ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕੈਮਿਸਟ ਐਸੋਸੀਏਸ਼ਨ ਦੀ ਬੈਠਕ ਵਿਚ ਲਏ ਮਹੱਤਵਪੂਰਨ ਫ਼ੈਸਲੇ

Published On: punjabinfoline.com, Date: Dec 04, 2017

ਸੰਗਰੂਰ,04 ਦਸੰਬਰ (ਸਪਨਾ ਰਾਣੀ) ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਐਗਜੈਕਟਿਵ ਕਮੇਟੀ ਦੀ ਬੈਠਕ ਵਿਚ ਕੈਮਿਸਟਾਂ ਦੀ ਭਲਾਈ ਲਈ ਮਹੱਤਵਪੂਰਨ ਫ਼ੈਸਲੇ ਲਏ ਗਏ | ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਸ੍ਰੀ ਪ੍ਰੇਮ ਗਰਗ ਅਤੇ ਸੈਕਟਰੀ ਪੰਕਜ ਗੁਪਤਾ ਨੇ ਦੱਸਿਆ ਕਿ ਐਸੋਸੀਏਸ਼ਨ ਦਾ ਇਜਲਾਸ ਜਨਵਰੀ ਦੇ ਪਹਿਲੇ ਹਫ਼ਤੇ ਕਰਵਾਇਆ ਜਾਵੇਗਾ | ਕੈਮਿਸਟਾਂ ਦੀ ਸਹੂਲਤ ਐਸੋਸੀਏਸ਼ਨ ਦੀ ਵੈਬਸਾਇਟ ਅਤੇ ਡਾਇਰੈਕਟਰੀ ਤਿਆਰ ਕੀਤੀ ਜਾਵੇਗੀ | ਬੈਠਕ ਵਿਚ ਕੈਮਿਸਟ ਭਵਨ ਬਣਾਉਣ ਅਤੇ ਸਰਦੀਆਂ ਦੀਆਂ ਛੁੱਟੀਆਂ ਕਰਨ ਬਾਰੇ ਵੀ ਮਤਾ ਪਾਸ ਕੀਤਾ ਗਿਆ | ਕੈਮਿਸਟਾਂ ਦੀ ਏਕਤਾ ਉੱਤੇ ਜ਼ੋਰ ਦਿੰਦਿਆਂ ਸੈਕਟਰੀ ਸ੍ਰੀ ਪੰਕਜ ਗੁਪਤਾ ਨੇ ਕਿਹਾ ਕਿ ਕੈਮਿਸਟਾਂ ਨੰੂ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਕੈਮਿਸਟਾਂ ਵਿਚ ਏਕਤਾ ਜ਼ਰੂਰੀ ਹੈ ਜਿਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਬੈਠਕ ਵਿਚ ਹੋਰਨਾਂ ਤੋਂ ਇਲਾਵਾ ਸ੍ਰੀ ਨਰੇਸ਼ ਜਿੰਦਲ (ਬਾਲਾ ਜੀ), ਡਾ. ਦਵਿੰਦਰ ਵਰਮਾ, ਸ੍ਰੀ ਜਸਬੀਰ ਸ਼ਰਮਾ, ਰਾਕੇਸ਼ ਕੁਮਾਰ, ਬੰਟੀ ਮੌਜੂਦ ਸਨ |

Tags: sapna rani sangrur
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration