"/> ਨਗਰ ਕੌਸਲ ਅਧੀਨ ਕੰਮ ਕਰ ਰਹੇ ਪੱਕੇ ਅਤੇ ਕੱਚੇ ਸਫ਼ਾਈ ਸੇਵਕਾਂ ਨੇ ਨਗਰ ਕੌਸਲ ਦੇ ਦਫ਼ਤਰ ਅੱਗੇ ਧਰਨਾ ਲਗਾਇਆ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਨਗਰ ਕੌਸਲ ਅਧੀਨ ਕੰਮ ਕਰ ਰਹੇ ਪੱਕੇ ਅਤੇ ਕੱਚੇ ਸਫ਼ਾਈ ਸੇਵਕਾਂ ਨੇ ਨਗਰ ਕੌਸਲ ਦੇ ਦਫ਼ਤਰ ਅੱਗੇ ਧਰਨਾ ਲਗਾਇਆ

Published On: punjabinfoline.com, Date: Dec 05, 2017

ਧੂਰੀ,04 ਦਸਬੰਰ (ਮਹੇਸ਼ ਜਿੰਦਲ) ਨਗਰ ਕੌਂਸਲ ਧੂਰੀ ਅਧੀਨ ਕੰਮ ਕਰ ਰਹੇ ਪੱਕੇ ਅਤੇ ਕੱਚੇ ਸਫ਼ਾਈ ਸੇਵਕਾਂ ਨੇ ਆਪਣੀਆਂ ਮੰਗਾਂ ਦੇ ਹੱਕ `ਚ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਸਹਿਯੋਗ ਨਾਲ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੌਜੂਦ ਆਮ ਆਦਮੀ ਪਾਰਟੀ ਦੇ ਜ਼ਿਲਾ ਜਨਰਲ ਸਕੱਤਰ ਡਾ. ਅਨਵਰ ਭਸੌੜ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ 60 ਸਫ਼ਾਈ ਸੇਵਕ ਨਗਰ ਕੌਂਸਲ ਧੂਰੀ ਲਈ ਕੰਮ ਕਰ ਰਹੇ ਹਨ ਪਰ ਹੁਣ ਨਗਰ ਕੌਸਲ ਵੱਲੋਂ ਮੰਗੇ ਗਏ ਨਵੇਂ ਟੈਂਡਰ ਅਨੁਸਾਰ 50 ਕੱਚੇ ਸਫ਼ਾਈ ਸੇਵਕਾਂ ਨੂੰ ਨਗਰ ਕੌਂਸਲ `ਚ ਰੱਖ ਕੇ 10 ਸਫ਼ਾਈ ਸੇਵਕਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਰਕਾਰ ਬਣਨ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਇਸ ਦੇ ਉਲਟ 10 ਕੱਚੇ ਮੁਲਾਜ਼ਮਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੱਚੇ ਸਫ਼ਾਈ ਸੇਵਕਾਂ ਨੂੰ ਕੰਮ `ਤੇ ਆਉਣ `ਤੇ ਸਿਰਫ਼ 200 ਰੁਪਏ ਦਿਹਾੜੀ ਦੇਣ ਅਤੇ ਗੈਰ-ਹਾਜ਼ਰ ਹੋਣ ਦੀ ਸੂਰਤ ਵਿਚ 300 ਰੁਪਏ ਕੱਟੇ ਜਾਣ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਧੂਰੀ `ਚ 21 ਵਾਰਡ ਹਨ ਅਤੇ ਸ਼ਹਿਰ `ਚ ਫੈਲੀ ਗੰਦਗੀ ਨੂੰ ਵੇਖਦੇ ਹੋਏ ਹੋਰ ਸਫ਼ਾਈ ਸੇਵਕਾਂ ਨੂੰ ਭਰਤੀ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਇਸ ਤੋਂ ਇਲਾਵਾ ਪੱਕੇ ਸਫ਼ਾਈ ਸੇਵਕਾਂ ਨੂੰ ਵੀ ਪਿਛਲੇ 2 ਮਹੀਨਿਆਂ ਤੋਂ ਤਨਖ਼ਾਹ ਨਾ ਦਿੱਤੇ ਜਾਣ `ਤੇ ਵੀ ਰੋਸ ਪ੍ਰਗਟ ਕੀਤਾ। ਇਸ ਮੌਕੇ ਸਫਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ, ਬਲਵਿੰਦਰ ਵਿੱਕੀ, ਨਰੇਸ਼ ਸਿੰਗਲਾ ਬਲਾਕ ਪ੍ਰਧਾਨ ਆਪ, ਅਨਿਲ ਮਿੱਤਲ ਅਤੇ ਹਰਭਜਨ ਨੰਬਰਦਾਰ ਆਦਿ ਵੀ ਮੌਜੂਦ ਸਨ ।

Tags: mahesh jindal dhuri
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration